Hukumnama - Ang 539
Ho Balihaaree Thina Ko Maeree Jindhurreeeae Jina Har Har Naam Adhaaro Raam | in Raag Bihaagraa
In Gurmukhi
ਬਿਹਾਗੜਾ ਮਹਲਾ ੪ ॥
ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥
ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥
ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥
ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥
ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥
ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥
ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥
ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥
ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥
ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥
ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥
ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥
ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥
ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥
ਨਾਨਕ ਤੇ ਹਰਿ ਦਰਿ ਪੈਨ੍ਹ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
Phonetic English
Bihaagarraa Mehalaa 4 ||
Ho Balihaaree Thinh Ko Maeree Jindhurreeeae Jinh Har Har Naam Adhhaaro Raam ||
Gur Sathigur Naam Dhrirraaeiaa Maeree Jindhurreeeae Bikh Bhoujal Thaaranehaaro Raam ||
Jin Eik Man Har Dhhiaaeiaa Maeree Jindhurreeeae Thin Santh Janaa Jaikaaro Raam ||
Naanak Har Jap Sukh Paaeiaa Maeree Jindhurreeeae Sabh Dhookh Nivaaranehaaro Raam ||1||
Saa Rasanaa Dhhan Dhhann Hai Maeree Jindhurreeeae Gun Gaavai Har Prabh Kaerae Raam ||
Thae Sravan Bhalae Sobhaneek Hehi Maeree Jindhurreeeae Har Keerathan Sunehi Har Thaerae Raam ||
So Sees Bhalaa Pavithr Paavan Hai Maeree Jindhurreeeae Jo Jaae Lagai Gur Pairae Raam ||
Gur Vittahu Naanak Vaariaa Maeree Jindhurreeeae Jin Har Har Naam Chithaerae Raam ||2||
Thae Naethr Bhalae Paravaan Hehi Maeree Jindhurreeeae Jo Saadhhoo Sathigur Dhaekhehi Raam ||
Thae Hasath Puneeth Pavithr Hehi Maeree Jindhurreeeae Jo Har Jas Har Har Laekhehi Raam ||
This Jan Kae Pag Nith Poojeeahi Maeree Jindhurreeeae Jo Maarag Dhharam Chalaesehi Raam ||
Naanak Thin Vittahu Vaariaa Maeree Jindhurreeeae Har Sun Har Naam Manaesehi Raam ||3||
Dhharath Paathaal Aakaas Hai Maeree Jindhurreeeae Sabh Har Har Naam Dhhiaavai Raam ||
Poun Paanee Baisantharo Maeree Jindhurreeeae Nith Har Har Har Jas Gaavai Raam ||
Van Thrin Sabh Aakaar Hai Maeree Jindhurreeeae Mukh Har Har Naam Dhhiaavai Raam ||
Naanak Thae Har Dhar Painhaaeiaa Maeree Jindhurreeeae Jo Guramukh Bhagath Man Laavai Raam ||4||4||
English Translation
Bihaagraa, Fourth Mehl:
I am a sacrifice, O my soul, to those who take the Support of the Name of the Lord, Har, Har.
The Guru, the True Guru, implanted the Name within me, O my soul, and He has carried me across the terrifying world-ocean of poison.
Those who have meditated one-pointedly on the Lord, O my soul - I proclaim the Victory of those saintly beings.
Nanak has found peace, meditating on the Lord, O my soul; the Lord is the Destroyer of all pain. ||1||
Blessed, blessed is that tongue, O my soul, which sings the Glorious Praises of the Lord God.
Sublime and splendid are those ears, O my soul, which listen to the Kirtan of the Lord's Praises.
Sublime, pure and pious is that head, O my soul, which falls at the Guru's Feet.
Nanak is a sacrifice to that Guru, O my soul; the Guru has placed the Name of the Lord, Har, Har, in my mind. ||2||
Blessed and approved are those eyes, O my soul, which gaze upon the Holy True Guru.
Sacred and sanctified are those hands, O my soul, which write the Praises of the Lord, Har, Har.
I worship continually the feet of that humble being, O my soul, who walks on the Path of Dharma - the path of righteousness.
Nanak is a sacrifice to those, O my soul, who hear of the Lord, and believe in the Lord's Name. ||3||
The earth, the nether regions of the underworld, and the Akaashic ethers, O my soul, all meditate on the Name of the Lord, Har, Har.
Wind, water and fire, O my soul, continually sing the Praises of the Lord, Har, Har, Har.
The woods, the meadows and the whole world, O my soul, chant with their mouths the Lord's Name, and meditate on the Lord.
O Nanak, one who, as Gurmukh, focuses his consciousness on the Lord's devotional worship - O my soul, he is robed in honor in the Court of the Lord. ||4||4||
Punjabi Viakhya
nullnullnullnullਹੇ ਮੇਰੀ ਸੋਹਣੀ ਜਿੰਦੇ! (ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਾਮਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ। ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ-ਵਡਿਆਈ ਹੁੰਦੀ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ ॥੧॥nullnullnullਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ। ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ॥੨॥nullnullnullਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤ-ਸਾਲਾਹ ਲਿਖਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ। ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ) ॥੩॥nullnullnullਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾ ਰਿਹਾ ਹੈ। ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ॥੪॥੪॥