Hukumnama - Ang 544
Vadhh Sukh Rainarreeeae Pria Praem Lagaa in Raag Bihaagraa
In Gurmukhi
ਬਿਹਾਗੜਾ ਮਹਲਾ ੫ ਘਰੁ ੨
ੴ ਸਤਿਨਾਮੁ ਗੁਰਪ੍ਰਸਾਦਿ ॥
ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥
ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥
ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥
ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥
ਗਹਿ ਭੁਜਾ ਲੀਨ੍ਹ੍ਹੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥
ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥
ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥
ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥
ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥
ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥
ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥
ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥
ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥
ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥
ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥
ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥
ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥
ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥
ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥
ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥
ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥
ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥
Phonetic English
Bihaagarraa Mehalaa 5 Ghar 2
Ik Oankaar Sath Naam Gur Prasaadh ||
Vadhh Sukh Rainarreeeae Pria Praem Lagaa ||
Ghatt Dhukh Needharreeeae Paraso Sadhaa Pagaa ||
Pag Dhhoor Baanshho Sadhaa Jaacho Naam Ras Bairaaganee ||
Pria Rang Raathee Sehaj Maathee Mehaa Dhuramath Thiaaganee ||
Gehi Bhujaa Leenhee Praem Bheenee Milan Preetham Sach Magaa ||
Binavanth Naanak Dhhaar Kirapaa Reho Charaneh Sang Lagaa ||1||
Maeree Sakhee Sehaelarreeho Prabh Kai Charan Lageh ||
Man Pria Praem Ghanaa Har Kee Bhagath Mangeh ||
Har Bhagath Paaeeai Prabh Dhhiaaeeai Jaae Mileeai Har Janaa ||
Maan Mohu Bikaar Thajeeai Arap Than Dhhan Eihu Manaa ||
Badd Purakh Pooran Gun Sanpooran Bhram Bheeth Har Har Mil Bhageh ||
Binavanth Naanak Sun Manthra Sakheeeae Har Naam Nith Nith Nith Japeh ||2||
Har Naar Suhaaganae Sabh Rang Maanae ||
Raandd N Baisee Prabh Purakh Chiraanae ||
Neh Dhookh Paavai Prabh Dhhiaavai Dhhann Thae Baddabhaageeaa ||
Sukh Sehaj Sovehi Kilabikh Khovehi Naam Ras Rang Jaageeaa ||
Mil Praem Rehanaa Har Naam Gehanaa Pria Bachan Meethae Bhaanae ||
Binavanth Naanak Man Eishh Paaee Har Milae Purakh Chiraanae ||3||
Thith Grihi Sohilarrae Kodd Anandhaa ||
Man Than Rav Rehiaa Prabh Paramaanandhaa ||
Har Kanth Ananth Dhaeiaal Sreedhhar Gobindh Pathith Oudhhaarano ||
Prabh Kirapaa Dhhaaree Har Muraaree Bhai Sindhh Saagar Thaarano ||
Jo Saran Aavai This Kanth Laavai Eihu Biradh Suaamee Sandhaa ||
Binavanth Naanak Har Kanth Miliaa Sadhaa Kael Karandhaa ||4||1||4||
English Translation
Bihaagraa, Fifth Mehl, Second House:
One Universal Creator God. By The Grace Of The True Guru:
O peaceful night, grow longer - I have come to enshrine love for my Beloved.
O painful sleep, grow shorter, so that I may constantly grasp His Feet.
I long for the dust of His Feet, and beg for His Name; for His Love, I have renounced the world.
I am imbued with the Love of my Beloved, and I am naturally intoxicated with it; I have forsaken my awful evil-mindedness.
He has taken me by the arm, and I am saturated with His Love; I have met my Beloved on the Path of Truth.
Prays Nanak, please Lord, shower Your Mercy on me, that I may remain attached to Your Feet. ||1||
O my friends and companions, let us remain attached to the Feet of God.
Within my mind is great love for my Beloved; I beg for the Lord's devotional worship.
The Lord's devotional worship is obtained, meditating on God. Let us go and meet the humble servants of the Lord.
Renounce pride, emotional attachment and corruption, and dedicate this body, wealth and mind to Him.
The Lord God is great, perfect, glorious, absolutely perfect; meeting the Lord, Har, Har, the wall of doubt is torn down.
Prays Nanak, hear these teachings, O friends - chant the Lord's Name constantly, over and over again. ||2||
The Lord's bride is a happy wife; she enjoys all pleasures.
She does not sit around like a widow, because the Lord God lives forever.
She does not suffer pain - she meditates on God. She is blessed, and very fortunate.
She sleeps in peaceful ease, her sins are erased, and she wakes to the joy and love of the Naam.
She remains absorbed in her Beloved - the Lord's Name is her ornament. The Words of her Beloved are sweet and pleasing to her.
Prays Nanak, I have obtained my mind's desires; I have met my eternal Husband Lord. ||3||
The songs of bliss resound, and millions of pleasures are found in that house;
The mind and body are permeated by God, the Lord of supreme bliss.
My Husband Lord is infinite and merciful; He is the Lord of wealth, the Lord of the Universe, the Saving Grace of sinners.
God, the Giver of mercy, the Lord, the Destroyer of pride, carries us across the terrifying world-ocean of poison.
The Lord lovingly embraces whoever comes to the Lord's Sanctuary - this is the way of the Lord and Master.
Prays Nanak, I have met my Husband Lord, who plays with me forever. ||4||1||4||
Punjabi Viakhya
ਰਾਗ ਬਿਹਾਗੜਾ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਆਤਮਕ ਆਨੰਦ ਦੇਣ ਵਾਲੀ ਸੋਹਣੀ (ਜੀਵਨ) ਰਾਤ! ਤੂੰ ਲੰਮੀ ਹੁੰਦੀ ਜਾ, (ਮੇਰੇ ਹਿਰਦੇ ਵਿਚ) ਪਿਆਰੇ ਦਾ ਪ੍ਰੇਮ ਬਣਿਆ ਰਹੇ। ਹੇ ਦੁਖਦਾਈ ਕੋਝੀ (ਗ਼ਫ਼ਲਤ ਦੀ) ਨੀਂਦ! ਤੂੰ ਘਟਦੀ ਜਾ, ਮੈਂ (ਤੈਥੋਂ ਬਚ ਕੇ) ਪ੍ਰਭੂ ਦੇ ਚਰਨ ਸਦਾ ਛੁਂਹਦੀ ਰਹਾਂ। ਮੈਂ (ਪ੍ਰਭੂ ਦੇ) ਚਰਨਾਂ ਦੀ ਧੂੜ ਲੋਚਦੀ ਹਾਂ, ਮੈਂ ਸਦਾ (ਉਸ ਦੇ ਦਰ ਤੋਂ ਇਹੀ) ਮੰਗਦੀ ਹਾਂ ਕਿ ਉਸ ਦੇ ਨਾਮ ਦੇ ਸਵਾਦ ਵਿਚ (ਦੁਨੀਆ ਵਲੋਂ) ਵੈਰਾਗਵਾਨ ਹੋਈ ਰਹਾਂ, ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ, ਆਤਮਕ ਅਡੋਲਤਾ ਦੇ (ਆਨੰਦ ਵਿਚ) ਮਸਤ ਮੈਂ ਇਸ ਵੱਡੀ (ਵੈਰਨ) ਭੈੜੀ ਮਤ ਦਾ ਤਿਆਗ ਕਰੀ ਰੱਖਾਂ। (ਪ੍ਰਭੂ ਨੇ ਮੇਰੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੈਂ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਈ ਹਾਂ, ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਨੂੰ ਮਿਲਣਾ ਹੀ (ਜ਼ਿੰਦਗੀ ਦਾ ਸਹੀ) ਰਸਤਾ ਹੈ। ਨਾਨਕ ਬੇਨਤੀ ਕਰਦਾ ਹੈ (-ਹੇ ਪ੍ਰਭੂ!) ਕਿਰਪਾ ਕਰ, ਮੈਂ ਸਦਾ ਤੇਰੇ ਚਰਨਾਂ ਨਾਲ ਜੁੜਿਆ ਰਹਾਂ ॥੧॥nullnullnullnullnullਹੇ ਮੇਰੀ ਸਖੀਹੋ! ਹੇ ਮੇਰੀ ਪਿਆਰੀ ਸਹੇਲੀਹੋ! ਆਓ, ਅਸੀਂ ਪ੍ਰਭੂ ਦੇ ਚਰਨਾਂ ਵਿਚ ਜੁੜੀਏ। (ਮੇਰੇ) ਮਨ ਵਿਚ ਪਿਆਰੇ ਦਾ ਬਹੁਤ ਪ੍ਰੇਮ ਵੱਸ ਰਿਹਾ ਹੈ, ਆਓ ਅਸੀਂ (ਉਸ ਪਾਸੋਂ) ਭਗਤੀ ਦੀ ਦਾਤਿ ਮੰਗੀਏ। ਹੇ ਸਹੇਲੀਹੋ! ਜਾ ਕੇ ਹਰੀ ਦੇ ਸੰਤ ਜਨਾਂ ਨੂੰ ਮਿਲਣਾ ਚਾਹੀਦਾ ਹੈ (ਉਹਨਾਂ ਦੀ ਸਹਾਇਤਾ ਨਾਲ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਇਸੇ ਤਰ੍ਹਾਂ) ਪਰਮਾਤਮਾ ਦੀ ਭਗਤੀ ਪ੍ਰਾਪਤ ਹੁੰਦੀ ਹੈ। ਹੇ ਸਖੀਹੋ! ਆਪਣਾ ਇਹ ਮਨ ਇਹ ਸਰੀਰ ਇਹ ਧਨ (ਸਭ ਕੁਝ) ਭੇਟਾ ਕਰ ਕੇ (ਆਪਣੇ ਅੰਦਰੋਂ) ਅਹੰਕਾਰ, ਮਾਇਆ ਦਾ ਮੋਹ, ਵਿਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਸਹੇਲੀਹੋ! ਜੋ ਪ੍ਰਭੂ ਸਭ ਤੋਂ ਵੱਡਾ ਹੈ, ਸਰਬ-ਵਿਆਪਕ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਉਸ ਨੂੰ ਮਿਲ ਕੇ (ਉਸ ਨਾਲੋਂ ਵਿੱਥ ਪਾਣ ਵਾਲੀ ਆਪਣੇ ਅੰਦਰੋਂ) ਭਟਕਣਾ ਦੀ ਕੰਧ ਢਾਹ ਦੇਈਏ। ਨਾਨਕ ਬੇਨਤੀ ਕਰਦਾ ਹੈ-ਹੇ ਮੇਰੀ ਸਹੇਲੀਏ! ਮੇਰੀ ਸਲਾਹ ਸੁਣ, ਆਓ ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਜਪਦੇ ਰਹੀਏ ॥੨॥nullnullnullnullnullਜੇਹੜੀ ਜੀਵ-ਇਸਤ੍ਰੀ ਆਪਣੇ ਆਪ ਨੂੰ ਪ੍ਰਭੂ-ਪਤੀ ਦੇ ਹਵਾਲੇ ਕਰ ਦੇਂਦੀ ਹੈ ਉਹ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਸਾਰੇ ਆਨੰਦ ਮਾਣਦੀ ਹੈ ਉਹ ਕਦੇ ਵੀ ਨਿਖਸਮੀ ਨਹੀਂ ਹੁੰਦੀ, (ਉਸ ਦੇ ਸਿਰ ਉੱਤੇ) ਮੁੱਢ-ਕਦੀਮਾਂ ਦਾ ਖਸਮ-ਪ੍ਰਭੂ (ਹੱਥ ਰੱਖੀ ਰੱਖਦਾ ਹੈ), ਉਸ ਜੀਵ-ਇਸਤ੍ਰੀ ਨੂੰ ਕੋਈ ਦੁੱਖ ਨਹੀਂ ਵਿਆਪਦਾ ਉਹ ਸਦਾ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ। ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਨਾਮ ਦੇ ਸਵਾਦ ਵਿਚ ਪ੍ਰਭੂ ਦੇ ਪ੍ਰੇਮ ਵਿਚ (ਟਿਕ ਕੇ, ਮਾਇਆ ਦੇ ਮੋਹ ਦੀ ਨੀਂਦ ਵਿਚ ਪੈਣੋਂ) ਸੁਚੇਤ ਰਹਿੰਦੀਆਂ ਹਨ ਉਹ ਮੁਬਾਰਿਕ ਹਨ ਉਹ ਵੱਡੇ ਭਾਗਾਂ ਵਾਲੀਆਂ ਹਨ ਉਹ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੀਆਂ ਹਨ, ਉਹ (ਆਪਣੇ ਅੰਦਰੋਂ ਸਾਰੇ) ਪਾਪ ਦੂਰ ਕਰ ਲੈਂਦੀਆਂ ਹਨ। ਨਾਨਕ ਬੇਨਤੀ ਕਰਦਾ ਹੈ-ਜੇਹੜੀਆਂ ਜੀਵ-ਇਸਤ੍ਰੀਆਂ (ਸਾਧ ਸੰਗਤ ਵਿਚ) ਪ੍ਰੇਮ ਨਾਲ ਮਿਲ ਕੇ ਰਹਿੰਦੀਆਂ ਹਨ, ਪ੍ਰਭੂ ਦਾ ਨਾਮ ਜਿਨ੍ਹਾਂ ਦੀ ਜ਼ਿੰਦਗੀ ਦਾ ਸਿੰਗਾਰ ਬਣਿਆ ਰਹਿੰਦਾ ਹੈ, ਜਿਨ੍ਹਾਂ ਨੂੰ ਪ੍ਰੀਤਮ-ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਬੋਲ ਮਿੱਠੇ ਲੱਗਦੇ ਹਨ, ਚੰਗੇ ਲੱਗਦੇ ਹਨ, ਉਹਨਾਂ ਦੀ (ਚਿਰਾਂ ਦੀ) ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ (ਭਾਵ) ਉਹਨਾਂ ਨੂੰ ਮੁੱਢ-ਕਦੀਮਾਂ ਦਾ ਪਤੀ-ਪ੍ਰਭੂ ਮਿਲ ਪੈਂਦਾ ਹੈ ॥੩॥nullnullnullnullnullਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ ਜਿਸ ਮਨ ਵਿਚ ਜਿਸ ਹਿਰਦੇ ਵਿਚ ਆ ਵੱਸਦਾ ਹੈ, ਉਸ ਹਿਰਦੇ-ਘਰ ਵਿਚ (ਮਾਨੋ) ਖ਼ੁਸੀ ਦੇ ਗੀਤ (ਗਾਏ ਜਾ ਰਹੇ ਹਨ) ਕੌਤਕ-ਤਮਾਸ਼ੇ (ਹੋ ਰਹੇ ਹਨ), ਆਨੰਦ (ਹੋ ਰਹੇ ਹਨ)। ਪ੍ਰਭੂ-ਪਤੀ ਬੇਅੰਤ ਹੈ, ਸਦਾ ਦਇਆ ਦਾ ਘਰ ਹੈ, ਲੱਛਮੀ ਦਾ ਆਸਰਾ ਹੈ, ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ। ਉਸ ਮੁਰਾਰੀ ਪ੍ਰਭੂ ਨੇ ਜਿਸ ਜੀਵ ਉੱਤੇ ਮੇਹਰ ਦੀ ਨਿਗਾਹ ਕਰ ਦਿੱਤੀ, ਉਸ ਜੀਵ ਨੂੰ ਅਨੇਕਾਂ ਸਹਿਮਾਂ-ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ। ਨਾਨਕ ਬੇਨਤੀ ਕਰਦਾ ਹੈ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਜੇਹੜਾ ਜੀਵ ਉਸ ਦੀ ਸਰਨ ਆਉਂਦਾ ਹੈ ਉਸ ਨੂੰ ਉਹ ਆਪਣੇ ਗਲ ਨਾਲ ਲਾ ਲੈਂਦਾ ਹੈ, ਤੇ ਉਹ ਸਦਾ ਚੋਜ-ਤਮਾਸ਼ੇ ਕਰਨ ਵਾਲਾ ਪ੍ਰਭੂ (ਉਸ ਸਰਨ ਆਏ ਨੂੰ) ਮਿਲ ਪੈਂਦਾ ਹੈ ॥੪॥੧॥੪॥