Hukumnama - Ang 550

Dharavaesee Ko Jaanasee Viralaa Ko Dharavaes in Raag Bihaagraa

In Gurmukhi

ਸਲੋਕ ਮਃ ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥
ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥
ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥
ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
ਮਃ ੩ ॥
ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥
ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥
ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥
ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
ਪਉੜੀ ॥
ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥
ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥
ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥
ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥
ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

Phonetic English

Salok Ma 3 ||
Dharavaesee Ko Jaanasee Viralaa Ko Dharavaes ||
Jae Ghar Ghar Handtai Mangadhaa Dhhig Jeevan Dhhig Vaes ||
Jae Aasaa Andhaesaa Thaj Rehai Guramukh Bhikhiaa Naao ||
This Kae Charan Pakhaaleeahi Naanak Ho Balihaarai Jaao ||1||
Ma 3 ||
Naanak Tharavar Eaek Fal Dhue Pankhaeroo Aahi ||
Aavath Jaath N Dheesehee Naa Par Pankhee Thaahi ||
Bahu Rangee Ras Bhogiaa Sabadh Rehai Nirabaan ||
Har Ras Fal Raathae Naanakaa Karam Sachaa Neesaan ||2||
Pourree ||
Aapae Dhharathee Aapae Hai Raahak Aap Janmaae Peesaavai ||
Aap Pakaavai Aap Bhaanddae Dhaee Parosai Aapae Hee Behi Khaavai ||
Aapae Jal Aapae Dhae Shhingaa Aapae Chulee Bharaavai ||
Aapae Sangath Sadh Behaalai Aapae Vidhaa Karaavai ||
Jis No Kirapaal Hovai Har Aapae This No Hukam Manaavai ||6||

English Translation

Shalok, Third Mehl:
How rare is the dervish, the Saintly renunciate, who understands renunciation.
Cursed is the life, and cursed are the clothes, of one who wanders around, begging from door to door.
But, if he abandons hope and anxiety, and as Gurmukh receives the Name as his charity,
Then Nanak washes his feet, and is a sacrifice to him. ||1||
Third Mehl:
O Nanak, the tree has one fruit, but two birds are perched upon it.
They are not seen coming or going; these birds have no wings.
One enjoys so many pleasures, while the other, through the Word of the Shabad, remains in Nirvaanaa.
Imbued with the subtle essence of the fruit of the Lord's Name, O Nanak, the soul bears the True Insignia of God's Grace. ||2||
Pauree:
He Himself is the field, and He Himself is the farmer. He Himself grows and grinds the corn.
He Himself cooks it, He Himself puts the food in the dishes, and He Himself sits down to eat.
He Himself is the water, He Himself gives the tooth-pick, and He Himself offers the mouthwash.
He Himself calls and seats the congregation, and He Himself bids them goodbye.
One whom the Lord Himself blesses with His Mercy - the Lord causes him to walk according to His Will. ||6||

Punjabi Viakhya

nullnullnullnullਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ॥੧॥nullnullnullnullਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ। ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ॥੨॥nullnullnullnullnullਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ। ਹਰੀ ਆਪ ਹੀ ਸੰਗਤ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ ॥੬॥