Hukumnama - Ang 553
Har Naam N Simarehi Saadhasang Thai Than Ouddai Khaeh | in Raag Bihaagraa
In Gurmukhi
ਸਲੋਕੁ ਮਃ ੫ ॥
ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥
ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥
ਮਃ ੫ ॥
ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥
ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥
ਪਉੜੀ ॥
ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥
ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥
ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥
ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥
ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥
Phonetic English
Salok Ma 5 ||
Har Naam N Simarehi Saadhhasang Thai Than Ouddai Khaeh ||
Jin Keethee Thisai N Jaanee Naanak Fitt Aloonee Dhaeh ||1||
Ma 5 ||
Ghatt Vasehi Charanaarabindh Rasanaa Japai Gupaal ||
Naanak So Prabh Simareeai This Dhaehee Ko Paal ||2||
Pourree ||
Aapae Athasath Theerathh Karathaa Aap Karae Eisanaan ||
Aapae Sanjam Varathai Svaamee Aap Japaaeihi Naam ||
Aap Dhaeiaal Hoe Bho Khanddan Aap Karai Sabh Dhaan ||
Jis No Guramukh Aap Bujhaaeae So Sadh Hee Dharagehi Paaeae Maan ||
Jis Dhee Paij Rakhai Har Suaamee So Sachaa Har Jaan ||14||
English Translation
Shalok, Fifth Mehl:
That body, which does not remember the Lord's Name in meditation in the Saadh Sangat, the Company of the Holy, shall be reduced to dust.
Cursed and insipid is that body, O Nanak, which does not know the One who created it. ||1||
Fifth Mehl:
Let the Lotus Feet of the Lord abide within your heart, and with your tongue, chant God's Name.
O Nanak, meditate in remembrance on God, and nurture this body. ||2||
Pauree:
The Creator Himself is the sixty-eight sacred places of pilgrimage; He Himself takes the cleansing bath in them.
He Himself practices austere self-discipline; the Lord Master Himself causes us to chant His Name.
He Himself becomes merciful to us; the Destroyer of fear Himself gives in charity to all.
One whom He has enlightened and made Gurmukh, ever obtains honor in His Court.
One whose honor the Lord Master has preserved, comes to know the True Lord. ||14||
Punjabi Viakhya
nullnullਜੋ ਮਨੁੱਖ ਸਾਧ ਸੰਗਤ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ ਦੇ ਸਰੀਰ ਤੇ ਸੁਆਹ ਪੈਂਦੀ ਹੈ, (ਭਾਵ, ਉਹਨਾਂ ਦੇ ਸਰੀਰ ਨੂੰ ਫਿਟਕਾਰ ਪੈਂਦੀ ਹੈ)। ਹੇ ਨਾਨਕ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਉਸ ਨੂੰ ਬਣਾਇਆ ਹੈ ॥੧॥nullnullਹੇ ਨਾਨਕ! (ਜਿਸ ਮਨੁੱਖ ਦੇ) ਹਿਰਦੇ ਵਿਚ ਪ੍ਰਭੂ ਦੇ ਚਰਨ ਕਮਲ ਵੱਸਦੇ ਹਨ ਤੇ ਜੀਭ ਹਰੀ ਨੂੰ ਜਪਦੀ ਹੈ, ਅਤੇ ਪ੍ਰਭੂ (ਜਿਸ ਸਰੀਰ ਕਰਕੇ) ਸਿਮਰਿਆ ਜਾਂਦਾ ਹੈ ਉਸ ਸਰੀਰ ਦੀ ਪਾਲਣਾ ਕਰੋ ॥੨॥nullnullnullnullnullਪ੍ਰਭੂ ਆਪ ਹੀ ਅਠਾਹਠ ਤੀਰਥਾਂ ਦਾ ਕਰਨ ਵਾਲਾ ਹੈ, ਆਪ ਹੀ (ਉਹਨਾਂ ਤੀਰਥਾਂ ਤੇ) ਇਸ਼ਨਾਨ ਕਰਦਾ ਹੈ, ਮਾਲਕ ਆਪ ਹੀ ਜੁਗਤੀ ਵਿਚ ਵਰਤਦਾ ਹੈ ਤੇ ਆਪ ਹੀ ਨਾਮ ਜਪਾਉਂਦਾ ਹੈ, ਭਉ ਦੂਰ ਕਰਨ ਵਾਲਾ ਪ੍ਰਭੂ ਆਪ ਹੀ ਦਇਆਲ ਹੁੰਦਾ ਹੈ ਤੇ ਆਪ ਹੀ ਸਭ ਤਰ੍ਹਾਂ ਦਾ ਦਾਨ ਕਰਦਾ ਹੈ, ਜਿਸ ਮਨੁੱਖ ਨੂੰ ਸਤਿਗੁਰੂ ਦੀ ਰਾਹੀਂ ਸਮਝ ਬਖ਼ਸ਼ਦਾ ਹੈ, ਉਹ ਸਦਾ ਦਰਗਾਹ ਵਿਚ ਆਦਰ ਪਾਉਂਦਾ ਹੈ। ਜਿਸ ਦੀ ਲਾਜ ਆਪ ਰੱਖਦਾ ਹੈ, ਉਹ ਰੱਬ ਦਾ ਪਿਆਰਾ ਸੇਵਕ ਰੱਬ ਦਾ ਰੂਪ ਹੈ ॥੧੪॥