Hukumnama - Ang 555

Houmai Vich Jagath Muaa Maradho Maradhaa Jaae | in Raag Bihaagraa

In Gurmukhi

ਸਲੋਕ ਮਃ ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥
ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥
ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥
ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
ਮਃ ੩ ॥
ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥
ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥
ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥
ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥
ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਪਉੜੀ ॥
ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥
ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥
ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥
ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥
ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥੧੯॥

Phonetic English

Salok Ma 3 ||
Houmai Vich Jagath Muaa Maradho Maradhaa Jaae ||
Jichar Vich Dhanm Hai Thichar N Chaethee K Karaeg Agai Jaae ||
Giaanee Hoe S Chaethann Hoe Agiaanee Andhh Kamaae ||
Naanak Eaethhai Kamaavai So Milai Agai Paaeae Jaae ||1||
Ma 3 ||
Dhhur Khasamai Kaa Hukam Paeiaa Vin Sathigur Chaethiaa N Jaae ||
Sathigur Miliai Anthar Rav Rehiaa Sadhaa Rehiaa Liv Laae ||
Dham Dham Sadhaa Samaaladhaa Dhanm N Birathhaa Jaae ||
Janam Maran Kaa Bho Gaeiaa Jeevan Padhavee Paae ||
Naanak Eihu Marathabaa This No Dhaee Jis No Kirapaa Karae Rajaae ||2||
Pourree ||
Aapae Dhaanaan Beeniaa Aapae Paradhhaanaan ||
Aapae Roop Dhikhaaladhaa Aapae Laae Dhhiaanaan ||
Aapae Monee Varathadhaa Aapae Kathhai Giaanaan ||
Kourraa Kisai N Lagee Sabhanaa Hee Bhaanaa ||
Ousathath Baran N Sakeeai Sadh Sadh Kurabaanaa ||19||

English Translation

Shalok, Third Mehl:
In egotism, the world is dead; it dies and dies, again and again.
As long as there is breath in the body, he does not remember the Lord; what will he do in the world hereafter?
One who remembers the Lord is a spiritual teacher; the ignorant one acts blindly.
O Nanak, whatever one does in this world, determines what he shall receive in the world hereafter. ||1||
Third Mehl:
From the very beginning, it has been the Will of the Lord Master, that He cannot be remembered without the True Guru.
Meeting the True Guru, he realizes that the Lord is permeating and pervading deep within him; he remains forever absorbed in the Lord's Love.
With each and every breath, he constantly remembers the Lord in meditation; not a single breath passes in vain.
His fears of birth and death depart, and he obtains the honored state of eternal life.
O Nanak, He bestows this rank upon that mortal, upon whom He showers His Mercy. ||2||
Pauree:
He Himself is all-wise and all-knowing; He Himself is supreme.
He Himself reveals His form, and He Himself enjoins us to His meditation.
He Himself poses as a silent sage, and He Himself speaks spiritual wisdom.
He does not seem bitter to anyone; He is pleasing to all.
His Praises cannot be described; forever and ever, I am a sacrifice to Him. ||19||

Punjabi Viakhya

nullnullnullnullਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ ॥੧॥nullnullnullnullnullਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾਂ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖ਼ਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ॥੨॥nullnullnullnullnullਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੌੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਰੰਗ ਵਿਚ, ਕਿਸੇ ਨੂੰ ਕਿਸੇ ਰੰਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ ॥੧੯॥