Hukumnama - Ang 561

Mai Man Vaddee Aas Harae Kio Kar Har Dharasan Paavaa in Raag Vadhans

In Gurmukhi

ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥
ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥
ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥
ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥
ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥
ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥
ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥
ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥
ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥
ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥
ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥
ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥
ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥
ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥
ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥
ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥
ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥
ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥
ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥
ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥
ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥
ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥
ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

Phonetic English

Vaddehans Mehalaa 4 Ghar 2
Ik Oankaar Sathigur Prasaadh ||
Mai Man Vaddee Aas Harae Kio Kar Har Dharasan Paavaa ||
Ho Jaae Pushhaa Apanae Sathagurai Gur Pushh Man Mugadhh Samajhaavaa ||
Bhoolaa Man Samajhai Gur Sabadhee Har Har Sadhaa Dhhiaaeae ||
Naanak Jis Nadhar Karae Maeraa Piaaraa So Har Charanee Chith Laaeae ||1||
Ho Sabh Vaes Karee Pir Kaaran Jae Har Prabh Saachae Bhaavaa ||
So Pir Piaaraa Mai Nadhar N Dhaekhai Ho Kio Kar Dhheeraj Paavaa ||
Jis Kaaran Ho Seegaar Seegaaree So Pir Rathaa Maeraa Avaraa ||
Naanak Dhhan Dhhann Dhhann Sohaagan Jin Pir Raaviarraa Sach Savaraa ||2||
Ho Jaae Pushhaa Sohaag Suhaagan Thusee Kio Pir Paaeiarraa Prabh Maeraa ||
Mai Oopar Nadhar Karee Pir Saachai Mai Shhoddiarraa Maeraa Thaeraa ||
Sabh Man Than Jeeo Karahu Har Prabh Kaa Eith Maarag Bhainae Mileeai ||
Aapanarraa Prabh Nadhar Kar Dhaekhai Naanak Joth Jothee Raleeai ||3||
Jo Har Prabh Kaa Mai Dhaee Sanaehaa This Man Than Apanaa Dhaevaa ||
Nith Pakhaa Faeree Saev Kamaavaa This Aagai Paanee Dtovaan ||
Nith Nith Saev Karee Har Jan Kee Jo Har Har Kathhaa Sunaaeae ||
Dhhan Dhhann Guroo Gur Sathigur Pooraa Naanak Man Aas Pujaaeae ||4||
Gur Sajan Maeraa Mael Harae Jith Mil Har Naam Dhhiaavaa ||
Gur Sathigur Paasahu Har Gosatt Pooshhaan Kar Saanjhee Har Gun Gaavaan ||
Gun Gaavaa Nith Nith Sadh Har Kae Man Jeevai Naam Sun Thaeraa ||
Naanak Jith Vaelaa Visarai Maeraa Suaamee Thith Vaelai Mar Jaae Jeeo Maeraa ||5||
Har Vaekhan Ko Sabh Koee Lochai So Vaekhai Jis Aap Vikhaalae ||
Jis No Nadhar Karae Maeraa Piaaraa So Har Har Sadhaa Samaalae ||
So Har Har Naam Sadhaa Sadhaa Samaalae Jis Sathagur Pooraa Maeraa Miliaa ||
Naanak Har Jan Har Eikae Hoeae Har Jap Har Saethee Raliaa ||6||1||3||

English Translation

Wadahans, Fourth Mehl, Second House:
One Universal Creator God. By The Grace Of The True Guru:
Within my mind there is such a great yearning; how will I attain the Blessed Vision of the Lord's Darshan?
I go and ask my True Guru; with the Guru's advice, I shall teach my foolish mind.
The foolish mind is instructed in the Word of the Guru's Shabad, and meditates forever on the Lord, Har, Har.
O Nanak, one who is blessed with the Mercy of my Beloved, focuses his consciousness on the Lord's Feet. ||1||
I dress myself in all sorts of robes for my Husband, so that my True Lord God will be pleased.
But my Beloved Husband Lord does not even cast a glance in my direction; how can I be consoled?
For His sake, I adorn myself with adornments, but my Husband is imbued with the love of another.
O Nanak, blessed, blessed, blessed is that soul-bride, who enjoys her True, Sublime Husband Lord. ||2||
I go and ask the fortunate, happy soul-bride, ""How did you attain Him - your Husband Lord, my God?""
She answers, ""My True Husband blessed me with His Mercy; I abandoned the distinction between mine and yours.
Dedicate everything, mind, body and soul, to the Lord God; this is the Path to meet Him, O sister.""
If her God gazes upon her with favor, O Nanak, her light merges into the Light. ||3||
I dedicate my mind and body to the one who brings me a message from my Lord God.
I wave the fan over him every day, serve him and carry water for him.
Constantly and continuously, I serve the Lord's humble servant, who recites to me the sermon of the Lord, Har, Har.
Hail, hail unto the Guru, the Guru, the Perfect True Guru, who fulfills Nanak's heart's desires. ||4||
O Lord, let me meet the Guru, my best friend; meeting Him, I meditate on the Lord's Name.
I seek the Lord's sermon from the Guru, the True Guru; joining with Him, I sing the Glorious Praises of the Lord.
Each and every day, forever, I sing the Lord's Praises; my mind lives by hearing Your Name.
O Nanak, that moment when I forget my Lord and Master - at that moment, my soul dies. ||5||
Everyone longs to see the Lord, but he alone sees Him, whom the Lord causes to see Him.
One upon whom my Beloved bestows His Glance of Grace, cherishes the Lord, Har, Har forever.
He alone cherishes the Lord, Har, Har, forever and ever, who meets my Perfect True Guru.
O Nanak, the Lord's humble servant and the Lord become One; meditating on the Lord, he blends with the Lord. ||6||1||3||

Punjabi Viakhya

ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥nullnullnullਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! (ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ॥੨॥nullnullnullਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! (ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ॥੩॥nullnullnullਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! (ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ ॥੪॥nullnullnullਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! (ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ ॥੫॥nullnullnullਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ ॥੬॥੧॥੩॥