Hukumnama - Ang 562

Ath Oochaa Thaa Kaa Dharabaaraa in Raag Vadhans

In Gurmukhi

ਵਡਹੰਸੁ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅਤਿ ਊਚਾ ਤਾ ਕਾ ਦਰਬਾਰਾ ॥
ਅੰਤੁ ਨਾਹੀ ਕਿਛੁ ਪਾਰਾਵਾਰਾ ॥
ਕੋਟਿ ਕੋਟਿ ਕੋਟਿ ਲਖ ਧਾਵੈ ॥
ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥
ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥
ਲਾਖ ਭਗਤ ਜਾ ਕਉ ਆਰਾਧਹਿ ॥
ਲਾਖ ਤਪੀਸਰ ਤਪੁ ਹੀ ਸਾਧਹਿ ॥
ਲਾਖ ਜੋਗੀਸਰ ਕਰਤੇ ਜੋਗਾ ॥
ਲਾਖ ਭੋਗੀਸਰ ਭੋਗਹਿ ਭੋਗਾ ॥੨॥
ਘਟਿ ਘਟਿ ਵਸਹਿ ਜਾਣਹਿ ਥੋਰਾ ॥
ਹੈ ਕੋਈ ਸਾਜਣੁ ਪਰਦਾ ਤੋਰਾ ॥
ਕਰਉ ਜਤਨ ਜੇ ਹੋਇ ਮਿਹਰਵਾਨਾ ॥
ਤਾ ਕਉ ਦੇਈ ਜੀਉ ਕੁਰਬਾਨਾ ॥੩॥
ਫਿਰਤ ਫਿਰਤ ਸੰਤਨ ਪਹਿ ਆਇਆ ॥
ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥
ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥
ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥

Phonetic English

Vaddehans Mehalaa 5 Ghar 1
Ik Oankaar Sathigur Prasaadh ||
Ath Oochaa Thaa Kaa Dharabaaraa ||
Anth Naahee Kishh Paaraavaaraa ||
Kott Kott Kott Lakh Dhhaavai ||
Eik Thil Thaa Kaa Mehal N Paavai ||1||
Suhaavee Koun S Vaelaa Jith Prabh Maelaa ||1|| Rehaao ||
Laakh Bhagath Jaa Ko Aaraadhhehi ||
Laakh Thapeesar Thap Hee Saadhhehi ||
Laakh Jogeesar Karathae Jogaa ||
Laakh Bhogeesar Bhogehi Bhogaa ||2||
Ghatt Ghatt Vasehi Jaanehi Thhoraa ||
Hai Koee Saajan Paradhaa Thoraa ||
Karo Jathan Jae Hoe Miharavaanaa ||
Thaa Ko Dhaeee Jeeo Kurabaanaa ||3||
Firath Firath Santhan Pehi Aaeiaa ||
Dhookh Bhram Hamaaraa Sagal Mittaaeiaa ||
Mehal Bulaaeiaa Prabh Anmrith Bhoonchaa ||
Kahu Naanak Prabh Maeraa Oochaa ||4||1||

English Translation

Wadahans, Fifth Mehl, First House:
One Universal Creator God. By The Grace Of The True Guru:
His Darbaar, His Court, is the most lofty and exalted.
It has no end or limitations.
Millions, millions, tens of millions seek,
But they cannot find even a tiny bit of His Mansion. ||1||
What is that auspicious moment, when God is met? ||1||Pause||
Tens of thousands of devotees worship Him in adoration.
Tens of thousands of ascetics practice austere discipline.
Tens of thousands of Yogis practice Yoga.
Tens of thousands of pleasure seekers seek pleasure. ||2||
He dwells in each and every heart, but only a few know this.
Is there any friend who can rip apart the screen of separation?
I can only make the effort, if the Lord is merciful to me.
I sacrifice my body and soul to Him. ||3||
After wandering around for so long, I have finally come to the Saints;
All of my pains and doubts have been eradicated.
God summoned me to the Mansion of His Presence, and blessed me with the Ambrosial Nectar of His Name.
Says Nanak, my God is lofty and exalted. ||4||1||

Punjabi Viakhya

ਰਾਗ ਵਡਹੰਸ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਭਾਈ! ਪਰਮਾਤਮਾ ਦਾ ਦਰਬਾਰ ਬਹੁਤ ਹੀ ਉੱਚਾ ਹੈ, ਉਸ ਦੇ ਪਾਰਲੇ ਉਰਲੇ ਬੰਨੇ ਦਾ ਕੁਝ ਅੰਤ ਨਹੀਂ ਪੈ ਸਕਦਾ। ਮਨੁੱਖ ਲੱਖਾਂ ਵਾਰੀ ਜਤਨ ਕਰੇ ਕ੍ਰੋੜਾਂ ਵਾਰੀ ਜਤਨ ਕਰੇ, (ਪਰ ਆਪਣੇ ਜਤਨਾਂ ਨਾਲ) ਪਰਮਾਤਮਾ ਦੀ ਹਜ਼ੂਰੀ ਰਤਾ ਭਰ ਭੀ ਹਾਸਲ ਨਹੀਂ ਕਰ ਸਕਦਾ ॥੧॥ਹੇ ਭਾਈ! ਉਹ ਕੈਸਾ ਸੋਹਣਾ ਸਮਾ ਹੁੰਦਾ ਹੈ! ਉਹ ਕੈਸੀ ਸੋਹਣੀ ਘੜੀ ਹੁੰਦੀ ਹੈ, ਜਦੋਂ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ ॥੧॥ ਰਹਾਉ ॥nullnullnullਹੇ ਭਾਈ! ਲੱਖਾਂ ਹੀ ਭਗਤ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, (ਜਿਸ ਦੇ ਮਿਲਾਪ ਦੀ ਖ਼ਾਤਰ) ਲੱਖਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਜੋਗੀ ਜੋਗ-ਸਾਧਨ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਭੋਗੀ (ਜਿਸ ਦੇ ਦਿੱਤੇ) ਪਦਾਰਥ ਭੋਗਦੇ ਰਹਿੰਦੇ ਹਨ (ਉਸ ਦਾ ਅੰਤ ਕੋਈ ਨਹੀਂ ਪਾ ਸਕਿਆ) ॥੨॥nullnullnullਹੇ ਪ੍ਰਭੂ! ਤੂੰ ਹਰੇਕ ਸਰੀਰ ਵਿਚ ਵੱਸਦਾ ਹੈਂ, ਪਰ ਬਹੁਤ ਥੋੜੇ ਮਨੁੱਖ (ਇਸ ਭੇਤ ਨੂੰ) ਜਾਣਦੇ ਹਨ (ਕਿਉਂਕਿ ਜੀਵਾਂ ਦੇ ਅੰਦਰ ਤੇਰੇ ਨਾਲੋਂ ਵਿੱਥ ਬਣੀ ਰਹਿੰਦੀ ਹੈ) ਕੋਈ ਵਿਰਲਾ ਹੀ ਗੁਰਮੁਖਿ ਹੁੰਦਾ ਹੈ ਜੇਹੜਾ (ਉਸ) ਵਿੱਥ ਨੂੰ ਦੂਰ ਕਰਦਾ ਹੈ। ਮੈਂ ਉਸ ਗੁਰਮੁਖ ਦੇ ਅੱਗੇ ਆਪਣੀ ਜਿੰਦ ਭੇਟਾ ਕਰਨ ਨੂੰ ਤਿਆਰ ਹਾਂ, ਮੈਂ ਜਤਨ ਕਰਦਾ ਹਾਂ ਕਿ ਉਹ ਗੁਰਮੁਖ ਮੇਰੇ ਉਤੇ ਦਇਆਵਾਨ ਹੋਵੇ ॥੩॥nullnullnullਹੇ ਭਾਈ! ਭਾਲ ਕਰਦਾ ਕਰਦਾ ਮੈਂ ਗੁਰੂ ਦੇ ਪਾਸ ਪਹੁੰਚਿਆ, (ਗੁਰੂ ਨੇ) ਮੇਰਾ ਸਾਰਾ ਦੁੱਖ ਤੇ ਭਰਮ ਦੂਰ ਕਰ ਦਿੱਤਾ। (ਗੁਰੂ ਦੀ ਕਿਰਪਾ ਨਾਲ ਪ੍ਰਭੂ ਨੇ ਮੈਨੂੰ) ਆਪਣੀ ਹਜ਼ੂਰੀ ਵਿਚ ਸੱਦ ਲਿਆ (ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ, ਤੇ,) ਮੈਂ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ। ਨਾਨਕ ਆਖਦਾ ਹੈ- ਮੇਰਾ ਪ੍ਰਭੂ ਸਭ ਤੋਂ ਉੱਚਾ ਹੈ ॥੪॥੧॥