Hukumnama - Ang 563
Thoo Jaanaaeihi Thaa Koee Jaanai in Raag Vadhans
In Gurmukhi
ਵਡਹੰਸੁ ਮਃ ੫ ॥
ਤੂ ਜਾਣਾਇਹਿ ਤਾ ਕੋਈ ਜਾਣੈ ॥
ਤੇਰਾ ਦੀਆ ਨਾਮੁ ਵਖਾਣੈ ॥੧॥
ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥
ਤੁਧੁ ਆਪੇ ਕਾਰਣੁ ਆਪੇ ਕਰਣਾ ॥
ਹੁਕਮੇ ਜੰਮਣੁ ਹੁਕਮੇ ਮਰਣਾ ॥੨॥
ਨਾਮੁ ਤੇਰਾ ਮਨ ਤਨ ਆਧਾਰੀ ॥
ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥
Phonetic English
Vaddehans Ma 5 ||
Thoo Jaanaaeihi Thaa Koee Jaanai ||
Thaeraa Dheeaa Naam Vakhaanai ||1||
Thoo Acharaj Kudharath Thaeree Bisamaa ||1|| Rehaao ||
Thudhh Aapae Kaaran Aapae Karanaa ||
Hukamae Janman Hukamae Maranaa ||2||
Naam Thaeraa Man Than Aadhhaaree ||
Naanak Dhaas Bakhasees Thumaaree ||3||8||
English Translation
Wadahans, Fifth Mehl:
When You allow Yourself to be known, then we know You.
We chant Your Name, which You have given to us. ||1||
You are wonderful! Your creative potency is amazing! ||1||Pause||
You Yourself are the Cause of causes, You Yourself are the Creator.
By Your Will, we are born, and by Your Will, we die. ||2||
Your Name is the Support of our mind and body.
This is Your blessing to Nanak, Your slave. ||3||8||
Punjabi Viakhya
nullnullਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ ॥੧॥ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ ॥੧॥ ਰਹਾਉ ॥nullਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ)। ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ ॥੨॥nullਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! (ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ॥੩॥੮॥