Hukumnama - Ang 565
Kaaeiaa Koorr Vigaarr Kaahae Naaeeai in Raag Vadhans
In Gurmukhi
ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥
ਨਾਤਾ ਸੋ ਪਰਵਾਣੁ ਸਚੁ ਕਮਾਈਐ ॥
ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥
ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥
ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥
ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥
ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥
ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥
ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥
ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥
ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥
ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥
ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥
ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥
ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥
ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥
ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥
ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥
ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
Phonetic English
Vaddehans Mehalaa 1 Shhantha
Ik Oankaar Sathigur Prasaadh ||
Kaaeiaa Koorr Vigaarr Kaahae Naaeeai ||
Naathaa So Paravaan Sach Kamaaeeai ||
Jab Saach Andhar Hoe Saachaa Thaam Saachaa Paaeeai ||
Likhae Baajhahu Surath Naahee Bol Bol Gavaaeeai ||
Jithhai Jaae Beheeai Bhalaa Keheeai Surath Sabadh Likhaaeeai ||
Kaaeiaa Koorr Vigaarr Kaahae Naaeeai ||1||
Thaa Mai Kehiaa Kehan Jaa Thujhai Kehaaeiaa ||
Anmrith Har Kaa Naam Maerai Man Bhaaeiaa ||
Naam Meethaa Manehi Laagaa Dhookh Ddaeraa Dtaahiaa ||
Sookh Man Mehi Aae Vasiaa Jaam Thai Furamaaeiaa ||
Nadhar Thudhh Aradhaas Maeree Jinn Aap Oupaaeiaa ||
Thaa Mai Kehiaa Kehan Jaa Thujhai Kehaaeiaa ||2||
Vaaree Khasam Kadtaaeae Kirath Kamaavanaa ||
Mandhaa Kisai N Aakh Jhagarraa Paavanaa ||
Neh Paae Jhagarraa Suaam Saethee Aap Aap Vanjaavanaa ||
Jis Naal Sangath Kar Sareekee Jaae Kiaa Rooaavanaa ||
Jo Dhaee Sehanaa Manehi Kehanaa Aakh Naahee Vaavanaa ||
Vaaree Khasam Kadtaaeae Kirath Kamaavanaa ||3||
Sabh Oupaaeean Aap Aapae Nadhar Karae ||
Kourraa Koe N Maagai Meethaa Sabh Maagai ||
Sabh Koe Meethaa Mang Dhaekhai Khasam Bhaavai So Karae ||
Kishh Punn Dhaan Anaek Karanee Naam Thul N Samasarae ||
Naanakaa Jin Naam Miliaa Karam Hoaa Dhhur Kadhae ||
Sabh Oupaaeean Aap Aapae Nadhar Karae ||4||1||
English Translation
Wadahans, First Mehl, Chhant:
One Universal Creator God. By The Grace Of The True Guru:
Why bother to wash the body, polluted by falsehood?
One's cleansing bath is only approved, if he practices Truth.
When there is Truth within the heart, then one becomes True, and obtains the True Lord.
Without pre-ordained destiny, understanding is not attained; talking and babbling, one wastes his life away.
Wherever you go and sit, speak well, and write the Word of the Shabad in your consciousness.
Why bother to wash the body which is polluted by falsehood? ||1||
When I have spoken, I spoke as You made me speak.
The Ambrosial Name of the Lord is pleasing to my mind.
The Naam, the Name of the Lord, seems so sweet to my mind; it has destroyed the dwelling of pain.
Peace came to dwell in my mind, when You gave the Order.
It is Yours to bestow Your Grace, and it is mine to speak this prayer; You created Yourself.
When I have spoken, I spoke as You made me speak. ||2||
The Lord and Master gives them their turn, according to the deeds they have done.
Do not speak ill of others, or get involved in arguments.
Do not get into arguments with the Lord, or you shall ruin yourself.
If you challenge the One, with whom you must abide, you will cry in the end.
Be satisfied with what God gives you; tell your mind not to complain uselessly.
The Lord and Master gives them their turn, according to the deeds they have done. ||3||
He Himself created all, and He blesses then with His Glance of Grace.
No one asks for that which is bitter; everyone asks for sweets.
Let everyone ask for sweets, and behold, it is as the Lord wills.
Giving donations to charity, and performing various religious rituals are not equal to the contemplation of the Naam.
O Nanak, those who are blessed with the Naam have had such good karma pre-ordained.
He Himself created all, and He blesses them with His Glance of Grace. ||4||1||
Punjabi Viakhya
ਰਾਗ ਵਡਹੰਸ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤ ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ? ॥੧॥nullnullnullnullnull(ਪਰ ਇਹ ਸਿਫ਼ਤ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ। (ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ)। ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ ॥੨॥nullnullnullnullnullਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ। ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ ॥੩॥nullnullnullnullnullਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ। ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ। ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ ॥੪॥੧॥