Hukumnama - Ang 568
Guramukh Sabh Vaapaar Bhalaa Jae Sehajae Keejai Raam in Raag Vadhans
In Gurmukhi
ਵਡਹੰਸੁ ਮਹਲਾ ੩ ॥
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥
ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥
ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥
ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥
ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥
ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥
ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥
ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥
ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥
ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥
ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥
ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥
ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥
ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥
ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥
ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥
ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥
ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥
ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥
ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥
ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥
ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥
ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥
ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
Phonetic English
Vaddehans Mehalaa 3 ||
Guramukh Sabh Vaapaar Bhalaa Jae Sehajae Keejai Raam ||
Anadhin Naam Vakhaaneeai Laahaa Har Ras Peejai Raam ||
Laahaa Har Ras Leejai Har Raaveejai Anadhin Naam Vakhaanai ||
Gun Sangrehi Avagan Vikanehi Aapai Aap Pashhaanai ||
Guramath Paaee Vaddee Vaddiaaee Sachai Sabadh Ras Peejai ||
Naanak Har Kee Bhagath Niraalee Guramukh Viralai Keejai ||1||
Guramukh Khaethee Har Anthar Beejeeai Har Leejai Sareer Jamaaeae Raam ||
Aapanae Ghar Andhar Ras Bhunch Thoo Laahaa Lai Parathhaaeae Raam ||
Laahaa Parathhaaeae Har Mann Vasaaeae Dhhan Khaethee Vaapaaraa ||
Har Naam Dhhiaaeae Mann Vasaaeae Boojhai Gur Beechaaraa ||
Manamukh Khaethee Vanaj Kar Thhaakae Thrisanaa Bhukh N Jaaeae ||
Naanak Naam Beej Man Andhar Sachai Sabadh Subhaaeae ||2||
Har Vaapaar Sae Jan Laagae Jinaa Masathak Manee Vaddabhaago Raam ||
Guramathee Man Nij Ghar Vasiaa Sachai Sabadh Bairaago Raam ||
Mukh Masathak Bhaago Sach Bairaago Saach Rathae Veechaaree ||
Naam Binaa Sabh Jag Bouraanaa Sabadhae Houmai Maaree ||
Saachai Sabadh Laag Math Oupajai Guramukh Naam Sohaago ||
Naanak Sabadh Milai Bho Bhanjan Har Raavai Masathak Bhaago ||3||
Khaethee Vanaj Sabh Hukam Hai Hukamae Mann Vaddiaaee Raam ||
Guramathee Hukam Boojheeai Hukamae Mael Milaaee Raam ||
Hukam Milaaee Sehaj Samaaee Gur Kaa Sabadh Apaaraa ||
Sachee Vaddiaaee Gur Thae Paaee Sach Savaaranehaaraa ||
Bho Bhanjan Paaeiaa Aap Gavaaeiaa Guramukh Mael Milaaee ||
Kahu Naanak Naam Niranjan Agam Agochar Hukamae Rehiaa Samaaee ||4||2||
English Translation
Wadahans, Third Mehl:
All dealings of the Gurmukh are good, if they are accomplished with poise and grace.
Night and day, he repeats the Naam, the Name of the Lord, and he earns his profits, drinking in the subtle essence of the Lord.
He earns the profit of the subtle essence of the Lord, meditating on the Lord, and repeating the Naam, night and day.
He gathers in merits, and eliminates demerits, and realizes his own self.
Under Guru's Instruction, he is blessed with glorious greatness; he drinks in the essence of the True Word of the Shabad.
O Nanak, devotional worship of the Lord is wonderful, but only a few Gurmukhs perform it. ||1||
As Gurmukh, plant the crop of the Lord within the field of your body, and let it grow.
Within the home of your own being, enjoy the Lord's subtle essence, and earn profits in the world hereafter.
This profit is earned by enshrining the Lord within your mind; blessed is this farming and trade.
Meditating on the Lord's Name, and enshrining Him within your mind, you shall come to understand the Guru's Teachings.
The self-willed manmukhs have grown weary of this farming and trade; their hunger and thirst will not go away.
O Nanak, plant the seed of the Name within your mind, and adorn yourself with the True Word of the Shabad. ||2||
Those humble beings engage in the Lord's Trade, who have the jewel of such pre-ordained destiny upon their foreheads.
Under Guru's Instruction, the soul dwells in the home of the self; through the True Word of the Shabad, she becomes unattached.
By the destiny written upon their foreheads, they become truly unattached, and by reflective meditation, they are imbued with Truth.
Without the Naam, the Name of the Lord, the whole world is insane; through the Shabad, the ego is conquered.
Attached to the True Word of the Shabad, wisdom comes forth. The Gurmukh obtains the Naam, the Name of the Husband Lord.
O Nanak, through the Shabad, one meets the Lord, the Destroyer of fear, and by the destiny written on her forehead, she enjoys Him. ||3||
All farming and trading is by Hukam of His Will; surrendering to the Lord's Will, glorious greatness is obtained.
Under Guru's Instruction, one comes to understand the Lord's Will, and by His Will, he is united in His Union.
By His Will, one merges and easily blends with Him. The Shabads of the Guru are incomparable.
Through the Guru, true greatness is obtained, and one is embellished with Truth.
He finds the Destroyer of fear, and eradicates his self-conceit; as Gurmukh, he is united in His Union.
Says Nanak, the Name of the immaculate, inaccessible, unfathomable Commander is permeating and pervading everywhere. ||4||2||
Punjabi Viakhya
nullnullnullnullnullnullਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ-ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ-ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ ॥੧॥nullnullnullnullnullਹੇ ਭਾਈ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ। ਹੇ ਭਾਈ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰਲੋਕ ਦਾ ਲਾਭ ਖੱਟ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤ੍ਰੇਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ। ਹੇ ਨਾਨਕ! (ਆਖ-ਹੇ ਭਾਈ!) ਤੂੰ ਪ੍ਰੇਮ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ ॥੨॥nullnullnullnullnullਹੇ ਭਾਈ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤ ਦੀ ਮਣੀ ਚਮਕ ਪੈਂਦੀ ਹੈ। ਗੁਰੂ ਦੀ ਮਤ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ। ਪਰ, ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਝੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ ਉੱਚੀ) ਮਤ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ ॥੩॥nullnullnullnullnullਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਮਤ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ, ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤਮਕ ਅਡੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ। ਉਹ ਮਨੁੱਖ ਗੁਰੂ ਦੀ ਰਾਹੀਂ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਨੂੰ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਾ-ਭਾਵ ਦੂਰ ਕਰਦਾ ਹੈ ਉਹ ਹਰੇਕ ਡਰ ਨਾਸ ਕਰਨ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਂਦਾ ਹੈ। ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਜੋ ਅਪਹੁੰਚ ਹੈ (ਇਨਸਾਨੀ ਸਿਆਣਪ ਦੀ ਪਹੁੰਚ ਤੋਂ ਪਰੇ ਹੈ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਤੇ ਜੋ ਆਪਣੀ ਰਜ਼ਾ ਅਨੁਸਾਰ ਹਰ ਥਾਂ ਵਿਆਪਕ ਹੈ ॥੪॥੨॥