Hukumnama - Ang 572

Maerai Man Maerai Man Sathigur Preeth Lagaaee Raam in Raag Vadhans

In Gurmukhi

ਵਡਹੰਸੁ ਮਹਲਾ ੪ ਛੰਤ
ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥
ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥
ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥
ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥
ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥
ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥
ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥
ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥
ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥
ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥
ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥

Phonetic English

Vaddehans Mehalaa 4 Shhantha
Ik Oankaar Sathigur Prasaadh ||
Maerai Man Maerai Man Sathigur Preeth Lagaaee Raam ||
Har Har Har Har Naam Maerai Mann Vasaaee Raam ||
Har Har Naam Maerai Mann Vasaaee Sabh Dhookh Visaaranehaaraa ||
Vaddabhaagee Gur Dharasan Paaeiaa Dhhan Dhhan Sathiguroo Hamaaraa ||
Oothath Baithath Sathigur Saeveh Jith Saeviai Saanth Paaee ||
Maerai Man Maerai Man Sathigur Preeth Lagaaee ||1||
Ho Jeevaa Ho Jeevaa Sathigur Dhaekh Sarasae Raam ||
Har Naamo Har Naam Dhrirraaeae Jap Har Har Naam Vigasae Raam ||
Jap Har Har Naam Kamal Paragaasae Har Naam Navan Nidhh Paaee ||
Houmai Rog Gaeiaa Dhukh Laathhaa Har Sehaj Samaadhh Lagaaee ||
Har Naam Vaddaaee Sathigur Thae Paaee Sukh Sathigur Dhaev Man Parasae ||
Ho Jeevaa Ho Jeevaa Sathigur Dhaekh Sarasae ||2||
Koee Aan Koee Aan Milaavai Maeraa Sathigur Pooraa Raam ||
Ho Man Than Ho Man Than Dhaevaa This Kaatt Sareeraa Raam ||
Ho Man Than Kaatt Kaatt This Dhaeee Jo Sathigur Bachan Sunaaeae ||
Maerai Man Bairaag Bhaeiaa Bairaagee Mil Gur Dharasan Sukh Paaeae ||
Har Har Kirapaa Karahu Sukhadhaathae Dhaehu Sathigur Charan Ham Dhhooraa ||
Koee Aan Koee Aan Milaavai Maeraa Sathigur Pooraa ||3||
Gur Jaevadd Gur Jaevadd Dhaathaa Mai Avar N Koee Raam ||
Har Dhaano Har Dhaan Dhaevai Har Purakh Niranjan Soee Raam ||
Har Har Naam Jinee Aaraadhhiaa Thin Kaa Dhukh Bharam Bho Bhaagaa ||
Saevak Bhaae Milae Vaddabhaagee Jin Gur Charanee Man Laagaa ||
Kahu Naanak Har Aap Milaaeae Mil Sathigur Purakh Sukh Hoee ||
Gur Jaevadd Gur Jaevadd Dhaathaa Mai Avar N Koee ||4||1||

English Translation

Wadahans, Fourth Mehl, Chhant:
One Universal Creator God. By The Grace Of The True Guru:
My mind, my mind - the True Guru has blessed it with the Lord's Love.
He has enshrined the Name of the Lord, Har, Har, Har, Har, within my mind.
The Name of the Lord, Har, Har, dwells within my mind; He is the Destroyer of all pain.
By great good fortune, I have obtained the Blessed Vision of the Guru's Darshan; blessed, blessed is my True Guru.
While standing up and sitting down, I serve the True Guru; serving Him, I have found peace.
My mind, my mind - the True Guru has blessed it with the Lord's Love. ||1||
I live, I live, and I blossom forth, beholding the True Guru.
The Name of the Lord, the Name of the Lord, He has implanted within me; chanting the Name of the Lord, Har, Har, I blossom forth.
Chanting the Name of the Lord, Har, Har, the heart-lotus blossoms forth, and through the Name of the Lord, I have obtained the nine treasures.
The disease of egotism has been eradicated, suffering has been eliminated, and I have entered the Lord's state of celestial Samaadhi.
I have obtained the glorious greatness of Name of the Lord from the True Guru; beholding the Divine True Guru, my mind is at peace.
I live, I live, and I blossom forth, beholding the True Guru. ||2||
If only someone would come, if only someone would come, and lead me to meet my Perfect True Guru.
My mind and body, my mind and body - I cut my body into pieces, and I dedicate these to Him.
Cutting my mind and body apart, cutting them into pieces, I offer these to the one, who recites to me the Words of the True Guru.
My unattached mind has renounced the world; obtaining the Blessed Vision of the Guru's Darshan, it has found peace.
O Lord, Har, Har, O Giver of Peace, please, grant Your Grace, and bless me with the dust of the feet of the True Guru.
If only someone would come, if only someone would come, and lead me to meet my Perfect True Guru. ||3||
A Giver as great as the Guru, as great as the Guru - I cannot see any other.
He blesses me with the gift of the Lord's Name, the gift of the Lord's Name; He is the Immaculate Lord God.
Those who worship in adoration the Name of the Lord, Har, Har - their pain, doubts and fears are dispelled.
Through their loving service, those very fortunate ones, whose minds are attached to the Guru's Feet, meet Him.
Says Nanak, the Lord Himself causes us to meet the Guru; meeting the Almighty True Guru, peace is obtained.
A Giver as great as the Guru, as great as the Guru - I cannot see any other. ||4||1||

Punjabi Viakhya

ਰਾਗ ਵਡਹੰਸ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਭਾਈ! ਗੁਰੂ ਨੇ ਮੇਰੇ ਮਨ ਵਿਚ (ਆਪਣੇ ਚਰਨਾਂ ਦੀ) ਪ੍ਰੀਤਿ ਪੈਦਾ ਕੀਤੀ ਹੈ। ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ। (ਗੁਰੂ ਨੇ) ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ। ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ। ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ। ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ ਕਰਦਾ ਹਾਂ ਜਿਸ ਸੇਵਾ ਦੀ ਬਰਕਤਿ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ। ਹੇ ਭਾਈ! ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ ॥੧॥nullnullnullnullnullਹੇ ਭਾਈ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ। ਗੁਰੂ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ ਖਿੜਿਆ ਰਹਿੰਦਾ ਹੈ। ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੌਲ-ਫੁੱਲ ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਮੈਨੂੰ ਇਉਂ ਜਾਪਦਾ ਹੈ ਕਿ) ਮੈਂ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ। ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਡੋਲਤਾ ਵਿਚ ਮੇਰੀ ਸੁਰਤ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ। ਹੇ ਭਾਈ! ਇਹ ਹਰਿ-ਨਾਮ (ਜੋ ਮੇਰੇ ਵਾਸਤੇ ਬੜੀ) ਇੱਜ਼ਤ (ਹੈ), ਮੈਂ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰ-ਦੇਵ (ਦੇ ਚਰਨਾਂ) ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ। ਹੇ ਭਾਈ! ਗੁਰੂ ਦਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ ॥੨॥nullnullnullnullnullਜੇ ਕੋਈ ਗੁਰਮੁਖ ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ, ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ। ਜੇਹੜਾ ਕੋਈ ਗੁਰਮੁਖ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ (ਮਨ ਤੇ ਤਨ ਦੀ ਅਪਣੱਤ ਦਾ ਮੋਹ ਕੱਟ ਕੇ) ਉਸ ਦੇ ਹਵਾਲੇ ਕਰ ਦਿਆਂ। ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ। ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ। ਹੇ ਹਰੀ! ਹੇ ਸੁਖਦਾਤੇ ਹਰੀ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼। (ਮੇਹਰ ਕਰ, ਕੋਈ ਗੁਰਮੁਖਿ ਸੱਜਣ) ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ ॥੩॥nullnullnullnullnullਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ (ਦਿੱਸਦਾ) (ਕਿਉਂਕਿ) ਗੁਰੂ (ਉਸ ਪਰਮਾਤਮਾ ਦੇ ਨਾਮ ਦਾ) ਦਾਨ ਬਖ਼ਸ਼ਦਾ ਹੈ ਜੋ ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। (ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ (ਹਰੇਕ ਕਿਸਮ ਦਾ) ਦੁੱਖ ਭਰਮ ਤੇ ਡਰ ਦੂਰ ਹੋ ਗਿਆ। ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ (ਪਰਮਾਤਮਾ ਵਿਚ) ਮਿਲ ਗਿਆ। ਨਾਨਕ ਆਖਦਾ ਹੈ- ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਮਿਲ ਕੇ (ਜੀਵ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ। ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ ॥੪॥੧॥