Hukumnama - Ang 573
Har Sathigur Har Sathigur Mael Har Sathigur Charan Ham Bhaaeiaa Raam in Raag Vadhans
In Gurmukhi
ਵਡਹੰਸੁ ਮਹਲਾ ੪ ॥
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥
ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥
ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥
ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥
ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥
ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥
ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥
ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥
ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥
ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥
ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥
ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥
ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥
ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥
ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥
ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥
ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥
ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥
ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥
ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥
ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥
ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥
ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥
Phonetic English
Vaddehans Mehalaa 4 ||
Har Sathigur Har Sathigur Mael Har Sathigur Charan Ham Bhaaeiaa Raam ||
Thimar Agiaan Gavaaeiaa Gur Giaan Anjan Gur Paaeiaa Raam ||
Gur Giaan Anjan Sathiguroo Paaeiaa Agiaan Andhhaer Binaasae ||
Sathigur Saev Param Padh Paaeiaa Har Japiaa Saas Giraasae ||
Jin Kano Har Prabh Kirapaa Dhhaaree Thae Sathigur Saevaa Laaeiaa ||
Har Sathigur Har Sathigur Mael Har Sathigur Charan Ham Bhaaeiaa ||1||
Maeraa Sathigur Maeraa Sathigur Piaaraa Mai Gur Bin Rehan N Jaaee Raam ||
Har Naamo Har Naam Dhaevai Maeraa Anth Sakhaaee Raam ||
Har Har Naam Maeraa Anth Sakhaaee Gur Sathigur Naam Dhrirraaeiaa ||
Jithhai Puth Kalathra Koee Baelee Naahee Thithhai Har Har Naam Shhaddaaeiaa ||
Dhhan Dhhan Sathigur Purakh Niranjan Jith Mil Har Naam Dhhiaaee ||
Maeraa Sathigur Maeraa Sathigur Piaaraa Mai Gur Bin Rehan N Jaaee ||2||
Jinee Dharasan Jinee Dharasan Sathigur Purakh N Paaeiaa Raam ||
Thin Nihafal Thin Nihafal Janam Sabh Brithhaa Gavaaeiaa Raam ||
Nihafal Janam Thin Brithhaa Gavaaeiaa Thae Saakath Mueae Mar Jhoorae ||
Ghar Hodhai Rathan Padhaarathh Bhookhae Bhaageheen Har Dhoorae ||
Har Har Thin Kaa Dharas N Kareeahu Jinee Har Har Naam N Dhhiaaeiaa ||
Jinee Dharasan Jinee Dharasan Sathigur Purakh N Paaeiaa ||3||
Ham Chaathrik Ham Chaathrik Dheen Har Paas Baenanthee Raam ||
Gur Mil Gur Mael Maeraa Piaaraa Ham Sathigur Kareh Bhagathee Raam ||
Har Har Sathigur Kareh Bhagathee Jaan Har Prabh Kirapaa Dhhaarae ||
Mai Gur Bin Avar N Koee Baelee Gur Sathigur Praan Hamhaarae ||
Kahu Naanak Gur Naam Dhrirrhaaeiaa Har Har Naam Har Sathee ||
Ham Chaathrik Ham Chaathrik Dheen Har Paas Baenanthee ||4||3||
English Translation
Wadahans, Fourth Mehl:
The Lord, the True Guru, the Lord, the True Guru - if only I could meet the Lord, the True Guru; His Lotus Feet are so pleasing to me.
The darkness of my ignorance was dispelled, when the Guru applied the healing ointment of spiritual wisdom to my eyes.
The True Guru has applied the healing ointment of spiritual wisdom to my eyes, and the darkness of ignorance has been dispelled.
Serving the Guru, I have obtained the supreme status; I meditate on the Lord with every breath, and every morsel of food.
Those, upon whom the Lord God has bestowed His Grace, are committed to the service of the True Guru.
The Lord, the True Guru, the Lord, the True Guru - if only I could meet the Lord, the True Guru; His Lotus Feet are so pleasing to me. ||1||
My True Guru, my True Guru is my Beloved; without the Guru, I cannot live.
He gives me the Name of the Lord, the Name of the Lord, my only companion in the end.
The Name of the Lord, Har, Har, is my only companion in the end; the Guru, the True Guru, has implanted the Naam, the Name of the Lord, within me.
There, where neither child nor spouse shall accompany you, the Name of the Lord, Har, Har shall emancipate you.
Blessed, blessed is the True Guru, the Immaculate, Almighty Lord God; meeting Him, I meditate on the Name of the Lord.
My True Guru, my True Guru is my Beloved; without the Guru, I cannot live. ||2||
Those who have not obtained the Blessed Vision, the Blessed Vision of the Darshan of the True Guru, the Almighty Lord God,
They have fruitlessly, fruitlessly wasted their whole lives in vain.
They have wasted away their whole lives in vain; those faithless cynics die a regretful death.
They have the jewel-treasure in their own homes, but still, they are hungry; those unlucky wretches are far away from the Lord.
O Lord, please, let me not see those who do not meditate on the Name of the Lord, Har, Har,
And who have not obtained the Blessed Vision, the Blessed Vision of the Darshan of the True Guru, the Almighty Lord God. ||3||
I am a song-bird, I am a meek song-bird; I offer my prayer to the Lord.
If only I could meet the Guru, meet the Guru, O my Beloved; I dedicate myself to the devotional worship of the True Guru.
I worship the Lord, Har, Har, and the True Guru; the Lord God has granted His Grace.
Without the Guru, I have no other friend. The Guru, the True Guru, is my very breath of life.
Says Nanak, the Guru has implanted the Naam within me; the Name of the Lord, Har, Har, the True Name.
I am a song-bird, I am a meek song-bird; I offer my prayer to the Lord. ||4||3||
Punjabi Viakhya
nullnullnullnullnullnullਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ ॥੧॥nullnullnullnullnullਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ। ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ ॥੨॥nullnullnullnullnullਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ ॥੩॥nullnullnullnullnull(ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀਂ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ), ਮੈਂ ਨਿਮਾਣਾ ਪਪੀਹਾ ਹਾਂ), ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀਂ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ। ਨਾਨਕ ਆਖਦਾ ਹੈ- ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ॥੪॥੩॥