Hukumnama - Ang 576
Gur Mil Ladhhaa Jee Raam Piaaraa Raam in Raag Vadhans
In Gurmukhi
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥
ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥
ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥
ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥
ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥
ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥
ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥
ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥
ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥
ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥
ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥
ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥
ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥
ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥
ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥
ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥
ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥
ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥
Phonetic English
Raag Vaddehans Mehalaa 5 Shhanth Ghar 4
Ik Oankaar Sathigur Prasaadh ||
Gur Mil Ladhhaa Jee Raam Piaaraa Raam ||
Eihu Than Man Dhitharraa Vaaro Vaaraa Raam ||
Than Man Dhithaa Bhavajal Jithaa Chookee Kaann Jamaanee ||
Asathhir Thheeaa Anmrith Peeaa Rehiaa Aavan Jaanee ||
So Ghar Ladhhaa Sehaj Samadhhaa Har Kaa Naam Adhhaaraa ||
Kahu Naanak Sukh Maanae Raleeaaan Gur Poorae Kano Namasakaaraa ||1||
Sun Sajan Jee Maiddarrae Meethaa Raam ||
Gur Manthra Sabadh Sach Dheethaa Raam ||
Sach Sabadh Dhhiaaeiaa Mangal Gaaeiaa Chookae Manahu Adhaesaa ||
So Prabh Paaeiaa Kathehi N Jaaeiaa Sadhaa Sadhaa Sang Baisaa ||
Prabh Jee Bhaanaa Sachaa Maanaa Prabh Har Dhhan Sehajae Dheethaa ||
Kahu Naanak This Jan Balihaaree Thaeraa Dhaan Sabhanee Hai Leethaa ||2||
Tho Bhaanaa Thaan Thripath Aghaaeae Raam ||
Man Thheeaa Thandtaa Sabh Thrisan Bujhaaeae Raam ||
Man Thheeaa Thandtaa Chookee Ddanjhaa Paaeiaa Bahuth Khajaanaa ||
Sikh Saevak Sabh Bhunchan Lagae Hano Sathagur Kai Kurabaanaa ||
Nirabho Bheae Khasam Rang Raathae Jam Kee Thraas Bujhaaeae ||
Naanak Dhaas Sadhaa Sang Saevak Thaeree Bhagath Karano Liv Laaeae ||3||
Pooree Aasaa Jee Manasaa Maerae Raam ||
Mohi Niragun Jeeo Sabh Gun Thaerae Raam ||
Sabh Gun Thaerae Thaakur Maerae Kith Mukh Thudhh Saalaahee ||
Gun Avagun Maeraa Kishh N Beechaariaa Bakhas Leeaa Khin Maahee ||
No Nidhh Paaee Vajee Vaadhhaaee Vaajae Anehadh Thoorae ||
Kahu Naanak Mai Var Ghar Paaeiaa Maerae Laathhae Jee Sagal Visoorae ||4||1||
English Translation
Raag Wadahans, Fifth Mehl, Chhant, Fourth House:
One Universal Creator God. By The Grace Of The True Guru:
Meeting with the Guru, I have found my Beloved Lord God.
I have made this body and mind a sacrifice, a sacrificial offering to my Lord.
Dedicating my body and mind, I have crossed over the terrifying world-ocean, and shaken off the fear of death.
Drinking in the Ambrosial Nectar, I have become immortal; my comings and goings have ceased.
I have found that home, of celestial Samaadhi; the Name of the Lord is my only Support.
Says Nanak, I enjoy peace and pleasure; I bow in reverence to the Perfect Guru. ||1||
Listen, O my friend and companion
- the Guru has given the Mantra of the Shabad, the True Word of God.
Meditating on this True Shabad, I sing the songs of joy, and my mind is rid of anxiety.
I have found God, who never leaves; forever and ever, He sits with me.
One who is pleasing to God receives true honor. The Lord God blesses him with wealth.
Says Nanak, I am a sacrifice to such a humble being. O Lord, You bless all with Your bountiful blessings. ||2||
When it pleases You, then I am satisfied and satiated.
My mind is soothed and calmed, and all my thirst is quenched.
My mind is soothed and calmed, the burning has ceased, and I have found so many treasures.
All the Sikhs and servants partake of them; I am a sacrifice to my True Guru.
I have become fearless, imbued with the Love of my Lord Master, and I have shaken off the fear of death.
Slave Nanak, Your humble servant, lovingly embraces Your meditation; O Lord, be with me always. ||3||
My hopes and desires have been fulfilled, O my Lord.
I am worthless, without virtue; all virtues are Yours, O Lord.
All virtues are Yours, O my Lord and Master; with what mouth should I praise You?
You did not consider my merits and demerits; you forgave me in an instant.
I have obtained the nine treasures, congratulations are pouring in, and the unstruck melody resounds.
Says Nanak, I have found my Husband Lord within my own home, and all my anxiety is forgotten. ||4||1||
Punjabi Viakhya
ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਨਾਨਕ ਆਖਦਾ ਹੈ- ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ ॥੧॥nullnullnullnullnullਹੇ ਮੇਰੇ ਸੱਜਣ! ਹੇ ਮੇਰੇ ਮਿੱਤਰ! ਸੁਣ, (ਕਿਸੇ ਭਾਗਾਂ ਵਾਲੇ ਮਨੁੱਖ ਨੂੰ) ਗੁਰੂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਸਦਾ) ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫ਼ਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ। ਉਹ ਮਨੁੱਖ ਪ੍ਰਭੂ ਨੂੰ (ਸਦਾ) ਪਿਆਰਾ ਲੱਗਦਾ ਹੈ, ਸਦਾ-ਥਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖ਼ਸ਼ ਦਿੱਤਾ ਹੈ। ਨਾਨਕ ਆਖਦਾ ਹੈ- (ਹੇ ਪ੍ਰਭੂ!) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ, ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ ॥੨॥nullnullnullnullnullਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ। ਜੇ ਤੇਰੀ ਰਜ਼ਾ ਹੋਵੇ ਤਾਂ (ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵੱਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ। (ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ। (ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ। ਨਾਨਕ ਆਖਦਾ ਹੈ (ਹੇ ਪ੍ਰਭੂ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਕਿਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ ॥੩॥nullnullnullnullnullਹੇ ਪ੍ਰਭੂ ਜੀ! (ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ। ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ। ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ। ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ। (ਤੇਰੀ ਮੇਹਰ ਨਾਲ ਮੈਂ, ਮਾਨੋ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ। ਨਾਨਕ ਆਖਦਾ ਹੈ- ਹੇ ਪ੍ਰਭੂ ਜੀ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ ॥੪॥੧॥