Hukumnama - Ang 579
Aavahu Milahu Sehaeleeho Sacharraa Naam Leaehaan in Raag Vadhans
In Gurmukhi
ਵਡਹੰਸੁ ਮਹਲਾ ੧ ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥
ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥
ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥
ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥
ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥
ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥
ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥
ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥
ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥
ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥
ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥
ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥
ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥
ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥
ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥
ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥
ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥
ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥
ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥
ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥
ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥
Phonetic English
Vaddehans Mehalaa 1 ||
Aavahu Milahu Sehaeleeho Sacharraa Naam Leaehaan ||
Roveh Birehaa Than Kaa Aapanaa Saahib Sanmhaalaehaan ||
Saahib Samhaalih Panthh Nihaalih Asaa Bh Outhhai Jaanaa ||
Jis Kaa Keeaa Thin Hee Leeaa Hoaa Thisai Kaa Bhaanaa ||
Jo Thin Kar Paaeiaa S Aagai Aaeiaa Asee K Hukam Karaehaa ||
Aavahu Milahu Sehaeleeho Sacharraa Naam Leaehaa ||1||
Maran N Mandhaa Lokaa Aakheeai Jae Mar Jaanai Aisaa Koe ||
Saevihu Saahib Sanmrathh Aapanaa Panthh Suhaelaa Aagai Hoe ||
Panthh Suhaelai Jaavahu Thaan Fal Paavahu Aagai Milai Vaddaaee ||
Bhaettai Sio Jaavahu Sach Samaavahu Thaan Path Laekhai Paaee ||
Mehalee Jaae Paavahu Khasamai Bhaavahu Rang Sio Raleeaa Maanai ||
Maran N Mandhaa Lokaa Aakheeai Jae Koee Mar Jaanai ||2||
Maran Munasaa Sooriaa Hak Hai Jo Hoe Maran Paravaano ||
Soorae Saeee Aagai Aakheeahi Dharageh Paavehi Saachee Maano ||
Dharageh Maan Paavehi Path Sio Jaavehi Aagai Dhookh N Laagai ||
Kar Eaek Dhhiaavehi Thaan Fal Paavehi Jith Saeviai Bho Bhaagai ||
Oochaa Nehee Kehanaa Man Mehi Rehanaa Aapae Jaanai Jaano ||
Maran Munasaan Sooriaa Hak Hai Jo Hoe Marehi Paravaano ||3||
Naanak Kis No Baabaa Roeeai Baajee Hai Eihu Sansaaro ||
Keethaa Vaekhai Saahib Aapanaa Kudharath Karae Beechaaro ||
Kudharath Beechaarae Dhhaaran Dhhaarae Jin Keeaa So Jaanai ||
Aapae Vaekhai Aapae Boojhai Aapae Hukam Pashhaanai ||
Jin Kishh Keeaa Soee Jaanai Thaa Kaa Roop Apaaro ||
Naanak Kis No Baabaa Roeeai Baajee Hai Eihu Sansaaro ||4||2||
English Translation
Wadahans, First Mehl:
Come, O my companions - let us meet together and dwell upon the True Name.
Let us weep over the body's separation from the Lord and Master; let us remember Him in contemplation.
Let us remember the Lord and Master in contemplation, and keep a watchful eye on the Path. We shall have to go there as well.
He who has created, also destroys; whatever happens is by His Will.
Whatever He has done, has come to pass; how can we command Him?
Come, O my companions - let us meet together and dwell upon the True Name. ||1||
Death would not be called bad, O people, if one knew how to truly die.
Serve your Almighty Lord and Master, and your path in the world hereafter will be easy.
Take this easy path, and you shall obtain the fruits of your rewards, and receive honor in the world hereafter.
Go there with your offering, and you shall merge in the True Lord; your honor shall be confirmed.
You shall obtain a place in the Mansion of the Lord Master's Presence; being pleasing to Him, you shall enjoy the pleasures of His Love.
Death would not be called bad, O people, if one knew how to truly die. ||2||
The death of brave heroes is blessed, if it is approved by God.
They alone are acclaimed as brave warriors in the world hereafter, who receive true honor in the Court of the Lord.
They are honored in the Court of the Lord; they depart with honor, and they do not suffer pain in the world hereafter.
They meditate on the One Lord, and obtain the fruits of their rewards. Serving the Lord, their fear is dispelled.
Do not indulge in egotism, and dwell within your own mind; the Knower Himself knows everything.
The death of brave heroes is blessed, if it is approved by God. ||3||
Nanak: for whom should we mourn, O Baba? This world is merely a play.
The Lord Master beholds His work, and contemplates His creative potency.
He contemplates His creative potency, having established the Universe. He who created it, He alone knows.
He Himself beholds it, and He Himself understands it. He Himself realizes the Hukam of His Command.
He who created these things, He alone knows. His subtle form is infinite.
Nanak: for whom should we mourn, O Baba? This world is merely a play. ||4||2||
Punjabi Viakhya
nullnullnullnullnullnullਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ। ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ। ਆਓ, ਅਸੀਂ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ)। ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ)। (ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ। (ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ ॥੧॥nullnullnullnullnullਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ। (ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ (ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ। ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ, ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ। (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ। ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ॥੨॥nullnullnullnullnullਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ। ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ। (ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ। ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ ॥੩॥nullnullnullnullnullਹੇ ਨਾਨਕ! (ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ)। ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ। ਹੇ ਨਾਨਕ! (ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ॥੪॥੨॥