Hukumnama - Ang 580
Sach Sirandhaa Sachaa Jaaneeai Sacharraa Paravadhagaaro in Raag Vadhans
In Gurmukhi
ਵਡਹੰਸੁ ਮਹਲਾ ੧ ਦਖਣੀ ॥
ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥
ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥
ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥
ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥
ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥
ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥
ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥
ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥
ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥
ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥
ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥
ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥
ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥
ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥
ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥
ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥
ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥
ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥
ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥
ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥
ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥
ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥
ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥
ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥
ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥
ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥
ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥
ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥
ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥
ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥
ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥
ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥
ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
Phonetic English
Vaddehans Mehalaa 1 Dhakhanee ||
Sach Sirandhaa Sachaa Jaaneeai Sacharraa Paravadhagaaro ||
Jin Aapeenai Aap Saajiaa Sacharraa Alakh Apaaro ||
Dhue Purr Jorr Vishhorrian Gur Bin Ghor Andhhaaro ||
Sooraj Chandh Sirajian Ahinis Chalath Veechaaro ||1||
Sacharraa Saahib Sach Thoo Sacharraa Dhaehi Piaaro || Rehaao ||
Thudhh Sirajee Maedhanee Dhukh Sukh Dhaevanehaaro ||
Naaree Purakh Sirajiai Bikh Maaeiaa Mohu Piaaro ||
Khaanee Baanee Thaereeaa Dhaehi Jeeaa Aadhhaaro ||
Kudharath Thakhath Rachaaeiaa Sach Nibaerranehaaro ||2||
Aavaa Gavan Sirajiaa Thoo Thhir Karanaihaaro ||
Janman Maranaa Aae Gaeiaa Badhhik Jeeo Bikaaro ||
Bhooddarrai Naam Visaariaa Booddarrai Kiaa This Chaaro ||
Gun Shhodd Bikh Ladhiaa Avagun Kaa Vanajaaro ||3||
Sadharrae Aaeae Thinaa Jaaneeaa Hukam Sachae Karathaaro ||
Naaree Purakh Vishhunniaa Vishhurriaa Maelanehaaro ||
Roop N Jaanai Sohaneeai Hukam Badhhee Sir Kaaro ||
Baalak Biradhh N Jaananee Thorran Haeth Piaaro ||4||
No Dhar Thaakae Hukam Sachai Hans Gaeiaa Gainaarae ||
Saa Dhhan Shhuttee Muthee Jhooth Vidhhaneeaa Mirathakarraa Ann(g)anarrae Baarae ||
Surath Muee Mar Maaeeeae Mehal Runnee Dhar Baarae ||
Rovahu Kanth Mehaeleeho Sachae Kae Gun Saarae ||5||
Jal Mal Jaanee Naavaaliaa Kaparr Patt Anbaarae ||
Vaajae Vajae Sachee Baaneeaa Panch Mueae Man Maarae ||
Jaanee Vishhunnarrae Maeraa Maran Bhaeiaa Dhhrig Jeevan Sansaarae ||
Jeevath Marai S Jaaneeai Pir Sacharrai Haeth Piaarae ||6||
Thusee Rovahu Rovan Aaeeho Jhooth Muthee Sansaarae ||
Ho Mutharree Dhhandhhai Dhhaavaneeaa Pir Shhoddiarree Vidhhanakaarae ||
Ghar Ghar Kanth Mehaeleeaa Roorrai Haeth Piaarae ||
Mai Pir Sach Saalaahanaa Ho Rehasiarree Naam Bhathaarae ||7||
Gur Miliai Vaes Palattiaa Saa Dhhan Sach Seegaaro ||
Aavahu Milahu Sehaeleeho Simarahu Sirajanehaaro ||
Beear Naam Suohaaganee Sach Savaaranehaaro ||
Gaavahu Geeth N Bireharraa Naanak Breham Beechaaro ||8||3||
English Translation
Wadahans, First Mehl, Dakhanee:
The True Creator Lord is True - know this well; He is the True Sustainer.
He Himself fashioned His Own Self; the True Lord is invisible and infinite.
He brought together, and then separated, the two grinding stones of the earth and the sky; without the Guru, there is only pitch darkness.
He created the sun and the moon; night and day, they move according to His Thought. ||1||
O True Lord and Master, You are True. O True Lord, bless me with Your Love. ||Pause||
You created the Universe; You are the Giver of pain and pleasure.
You created woman and man, the love of poison, and emotional attachment to Maya.
The four sources of creation, and the power of the Word, are also of Your making. You give Support to all beings.
You have made the Creation as Your Throne; You are the True Judge. ||2||
You created comings and goings, but You are ever-stable, O Creator Lord.
In birth and death, in coming and going, this soul is held in bondage by corruption.
The evil person has forgotten the Naam; he has drowned - what can he do now?
Forsaking merit, he has loaded the poisonous cargo of demerits; he is a trader of sins. ||3||
The beloved soul has received the Call, the Command of the True Creator Lord.
The soul, the husband, has become separated from the body, the bride. The Lord is the Re-uniter of the separated ones.
No one cares for your beauty, O beautiful bride.; the Messenger of Death is bound only by the Lord Commander's Command.
He does not distinguish between young children and old people; he tears apart love and affection. ||4||
The nine doors are closed by the True Lord's Command, and the swan-soul takes flight into the skies.
The body-bride is separated, and defrauded by falsehood; she is now a widow - her husband's body lies dead in the courtyard.
The widow cries out at the door, ""The light of my mind has gone out, O my mother, with his death.""
So cry out, O soul-brides of the Husband Lord, and dwell on the Glorious Praises of the True Lord. ||5||
Her loved one is cleansed, bathed in water, and dressed in silken robes.
The musicians play, and the Bani of the True Lord's Words are sung; the five relatives feel as if they too are dead, so deadened are their minds.
"Separation from my beloved is like death to me!" cries the widow. "My life in this world is cursed and worthless!"
But she alone is approved, who dies, while yet still alive; she lives for the sake of the Love of her Beloved. ||6||
So cry out in mourning, you who have come to mourn; this world is false and fraudulent.
I too have been defrauded, chasing after worldly entanglements; my Husband Lord has forsaken me - I practice the evil deeds of a wife without a spouse.
In each and every home, are the brides of the Husband Lord; they gaze upon their Handsome Lord with love and affection.
I sing the Praises of my True Husband Lord, and through the Naam, the Name of my Husband Lord, I blossom forth. ||7||
Meeting with the Guru, the soul-bride's dress is transformed, and she is adorned with Truth.
Come and meet with me, O brides of the Lord; let's meditate in remembrance on the Creator Lord.
Through the Naam, the soul-bride becomes the Lord's favorite; she is adorned with Truth.
Do not sing the songs of separation, O Nanak; reflect upon God. ||8||3||
Punjabi Viakhya
nullnullnullnull(ਹੇ ਭਾਈ!) ਨਿਸ਼ਚਾ ਕਰੋ ਕਿ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ, ਉਹ ਸਦਾ-ਥਿਰ ਪ੍ਰਭੂ (ਜੀਵਾਂ ਦੀ) ਪਾਲਣਾ ਕਰਨ ਵਾਲਾ ਹੈ, ਜਿਸ ਸਦਾ-ਥਿਰ ਨੇ ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ) ਪਰਗਟ ਕੀਤਾ ਹੋਇਆ ਹੈ, ਉਹ ਅਦ੍ਰਿਸ਼ਟ ਹੈ ਤੇ ਬੇਅੰਤ ਹੈ। (ਧਰਤੀ ਤੇ ਆਕਾਸ਼ ਜਗਤ ਦੇ) ਦੋਵੇਂ ਪੁੜ ਜੋੜ ਕੇ (ਭਾਵ, ਜਗਤ-ਰਚਨਾ ਕਰ ਕੇ) ਉਸ ਪ੍ਰਭੂ ਨੇ ਜੀਵਾਂ ਨੂੰ ਮਾਇਆ ਦੇ ਮੋਹ ਵਿਚ ਫਸਾ ਕੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ (ਭਾਵ, ਇਹ ਪ੍ਰਭੂ ਦੀ ਰਜ਼ਾ ਹੈ ਕਿ ਜੀਵ ਮੋਹ ਵਿਚ ਫਸ ਕੇ ਪ੍ਰਭੂ ਨੂੰ ਭੁਲਾ ਬੈਠੇ ਹਨ)। ਗੁਰੂ ਤੋਂ ਬਿਨਾ (ਜਗਤ ਵਿਚ ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਹੈ। ਉਸ ਪਰਮਾਤਮਾ ਨੇ ਹੀ ਸੂਰਜ ਤੇ ਚੰਦ੍ਰਮਾ ਬਣਾਏ ਹਨ, (ਸੂਰਜ) ਦਿਨ ਵੇਲੇ (ਚੰਦ੍ਰਮਾ) ਰਾਤ ਵੇਲੇ (ਚਾਨਣ ਦੇਂਦਾ ਹੈ)। (ਹੇ ਭਾਈ!) ਚੇਤੇ ਰੱਖੋ ਕਿ ਪ੍ਰਭੂ ਦਾ ਬਣਾਇਆ ਇਹ ਜਗਤ-ਤਮਾਸ਼ਾ ਹੈ ॥੧॥ਹੇ ਪ੍ਰਭੂ! ਤੂੰ ਸਦਾ ਹੀ ਥਿਰ ਰਹਿਣ ਵਾਲਾ ਮਾਲਕ ਹੈਂ। ਤੂੰ ਆਪ ਹੀ ਸਭ ਜੀਵਾਂ ਨੂੰ ਸਦਾ-ਥਿਰ ਰਹਿਣ ਵਾਲੇ ਪਿਆਰ ਦੀ ਦਾਤਿ ਦੇਂਦਾ ਹੈਂ ਰਹਾਉ॥nullnullnullਹੇ ਪ੍ਰਭੂ! ਤੂੰ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ (ਜੀਵਾਂ ਨੂੰ) ਦੁੱਖ ਤੇ ਸੁਖ ਦੇਣ ਵਾਲਾ ਭੀ ਤੂੰ ਹੀ ਹੈਂ। (ਜਗਤ ਵਿਚ) ਇਸਤ੍ਰੀਆਂ ਤੇ ਮਰਦ ਭੀ ਤੂੰ ਪੈਦਾ ਕੀਤੇ ਹਨ, ਮਾਇਆ ਜ਼ਹਿਰ ਦਾ ਮੋਹ ਤੇ ਪਿਆਰ ਭੀ ਤੂੰ ਹੀ ਬਣਾਇਆ ਹੈ। ਜੀਵ-ਉਤਪੱਤੀ ਦੀਆਂ ਚਾਰ ਖਾਣੀਆਂ ਤੇ ਜੀਵਾਂ ਦੀਆਂ ਬੋਲੀਆਂ ਭੀ ਤੇਰੀਆਂ ਹੀ ਰਚੀਆਂ ਹੋਈਆਂ ਹਨ। ਸਭ ਜੀਵਾਂ ਨੂੰ ਤੂੰ ਹੀ ਆਸਰਾ ਦੇਂਦਾ ਹੈਂ। ਹੇ ਪ੍ਰਭੂ! ਇਹ ਸਾਰੀ ਰਚਨਾ (-ਰੂਪ) ਤਖ਼ਤ ਤੂੰ (ਆਪਣੇ ਬੈਠਣ ਵਾਸਤੇ) ਬਣਾਇਆ ਹੈ, ਆਪਣੇ ਸਦਾ-ਥਿਰ ਨਾਮ ਵਿਚ (ਜੋੜ ਕੇ ਜੀਵਾਂ ਦੇ ਕਰਮਾਂ ਦੇ ਲੇਖ ਭੀ) ਤੂੰ ਆਪ ਹੀ ਮੁਕਾਣ ਵਾਲਾ ਹੈਂ ॥੨॥nullnullnullਹੇ ਕਰਣਹਾਰ ਕਰਤਾਰ! (ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਪੈਦਾ ਕੀਤਾ ਹੈ, ਪਰ ਤੂੰ ਆਪ ਸਦਾ ਕਾਇਮ ਰਹਿਣ ਵਾਲਾ ਹੈਂ (ਤੈਨੂੰ ਇਹ ਗੇੜ ਵਿਆਪ ਨਹੀਂ ਸਕਦਾ)। (ਮਾਇਆ ਦੇ ਮੋਹ ਦੇ ਕਾਰਨ) ਵਿਕਾਰਾਂ ਵਿਚ ਬੱਝਾ ਹੋਇਆ ਜੀਵ ਨਿੱਤ ਜੰਮਦਾ ਹੈ ਤੇ ਮਰਦਾ ਹੈ, ਇਸ ਨੂੰ ਜਨਮ ਮਰਨ ਦਾ ਚੱਕਰ ਪਿਆ ਹੀ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸੇ) ਭੈੜੇ ਜੀਵ ਨੇ (ਤੇਰਾ) ਨਾਮ ਭੁਲਾ ਦਿੱਤਾ ਹੈ, ਮੋਹ ਵਿਚ ਡੁੱਬੇ ਹੋਏ ਦੀ ਕੋਈ ਪੇਸ਼ ਨਹੀਂ ਜਾਂਦੀ। ਗੁਣਾਂ ਨੂੰ ਛੱਡ ਕੇ (ਵਿਕਾਰਾਂ ਦਾ) ਜ਼ਹਿਰ ਇਸ ਜੀਵ ਨੇ ਇਕੱਠਾ ਕਰ ਲਿਆ ਹੈ (ਜਗਤ ਵਿਚ ਆ ਕੇ ਸਾਰੀ ਉਮਰ) ਔਗੁਣਾਂ ਦਾ ਹੀ ਵਣਜ ਕਰਦਾ ਰਹਿੰਦਾ ਹੈ ॥੩॥nullnullnullਜਦੋਂ ਸਦਾ-ਥਿਰ ਰਹਿਣ ਵਾਲੇ ਕਰਤਾਰ ਦੇ ਹੁਕਮ ਵਿਚ ਉਹਨਾਂ ਪਿਆਰਿਆਂ ਨੂੰ (ਇਥੋਂ ਕੂਚ ਕਰਨ ਦੇ) ਸੱਦੇ ਆਉਂਦੇ ਹਨ (ਜੋ ਇਥੇ ਇਕੱਠੇ ਜੀਵਨ-ਨਿਰਬਾਹ ਕਰ ਰਹੇ ਹੁੰਦੇ ਹਨ) ਤਾਂ (ਇਕੱਠੇ ਰਹਿਣ ਵਾਲੇ) ਇਸਤ੍ਰੀ ਮਰਦਾਂ ਦੇ ਵਿਛੋੜੇ ਹੋ ਜਾਂਦੇ ਹਨ (ਇਸ ਵਿਛੋੜੇ ਨੂੰ ਕੋਈ ਮੇਟ ਨਹੀਂ ਸਕਦਾ)। ਵਿਛੁੜਿਆਂ ਨੂੰ ਤਾਂ ਪਰਮਾਤਮਾ ਆਪ ਹੀ ਮੇਲਣ ਦੇ ਸਮਰਥ ਹੈ। ਜਮਰਾਜ ਦੇ ਸਿਰ ਉਤੇ ਭੀ ਪਰਮਾਤਮਾ ਦੇ ਹੁਕਮ ਵਿਚ ਹੀ (ਮੌਤ ਦੀ ਰਾਹੀਂ ਜੀਵਾਂ ਦੇ ਵਿਛੋੜੇ ਕਰਨ ਦੀ) ਜ਼ਿੰਮੇਵਾਰੀ ਸੌਂਪੀ ਹੋਈ ਹੈ, ਕੋਈ ਜਮ ਕਿਸੇ ਸੁੰਦਰੀ ਦੇ ਰੂਪ ਦੀ ਪਰਵਾਹ ਨਹੀਂ ਕਰ ਸਕਦਾ (ਕਿ ਇਸ ਸੁੰਦਰੀ ਦੀ ਮੌਤ ਨਾਹ ਲਿਆਵਾਂ)। ਜਮ ਬੱਚਿਆਂ ਤੇ ਬੁੱਢਿਆਂ ਦੀ ਭੀ ਪਰਵਾਹ ਨਹੀਂ ਕਰਦੇ। ਸਭ ਦਾ (ਆਪੋ ਵਿਚ ਦਾ) ਮੋਹ ਪਿਆਰ ਤੋੜ ਦੇਂਦੇ ਹਨ ॥੪॥nullnullnullਜਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਹੁਕਮ ਵਿਚ (ਮੌਤ ਦਾ ਸੱਦਾ ਆਉਂਦਾ ਹੈ ਤਾਂ ਸਰੀਰ ਦੇ) ਨੌ ਦਰਵਾਜ਼ੇ ਬੰਦ ਹੋ ਜਾਂਦੇ ਹਨ, ਜੀਵਾਤਮਾ (ਕਿਤੇ) ਆਕਾਸ਼ ਵਿਚ ਚਲਾ ਜਾਂਦਾ ਹੈ। (ਜਿਸ ਇਸਤ੍ਰੀ ਦਾ ਪਤੀ ਮਰ ਜਾਂਦਾ ਹੈ) ਉਹ ਇਸਤ੍ਰੀ ਇਕੱਲੀ ਰਹਿ ਜਾਂਦੀ ਹੈ, ਉਹ ਮਾਇਆ ਦੇ ਮੋਹ ਵਿਚ ਲੁੱਟੀ ਜਾਂਦੀ ਹੈ, ਉਹ ਵਿਧਵਾ ਹੋ ਜਾਂਦੀ ਹੈ (ਉਸ ਦੇ ਪਤੀ ਦੀ) ਲੋਥ ਘਰ ਦੇ ਵੇਹੜੇ ਵਿਚ ਪਈ ਹੁੰਦੀ ਹੈ (ਜਿਸ ਨੂੰ ਵੇਖ ਵੇਖ ਕੇ) ਉਹ ਇਸਤ੍ਰੀ ਦਲੀਜਾਂ ਵਿਚ ਬੈਠੀ ਰੋਂਦੀ ਹੈ (ਤੇ ਆਖਦੀ ਹੈ-) ਹੇ ਮਾਏ! ਇਸ ਮੌਤ (ਨੂੰ ਵੇਖ ਕੇ) ਮੇਰੀ ਅਕਲ ਟਿਕਾਣੇ ਨਹੀਂ ਰਹਿ ਗਈ। ਹੇ ਪ੍ਰਭੂ-ਕੰਤ ਦੀ ਇਸਤ੍ਰੀਓ! (ਹੇ ਜੀਵ-ਇਸਤ੍ਰੀਓ! ਸਰੀਰ ਦੇ ਵਿਛੋੜੇ ਦਾ ਇਹ ਸਿਲਸਿਲਾ ਟਿਕਿਆ ਹੀ ਰਹਿਣਾ ਹੈ, ਕਿਸੇ ਨੇ ਇਥੇ ਸਦਾ ਬੈਠ ਨਹੀਂ ਰਹਿਣਾ) ਤੁਸੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਹਿਰਦੇ ਵਿਚ ਸੰਭਾਲ ਕੇ (ਪ੍ਰਭੂ-ਪਤੀ ਦੇ ਵਿਛੋੜੇ ਨੂੰ ਚੇਤੇ ਕਰ ਕੇ) ਵੈਰਾਗ-ਅਵਸਥਾ ਵਿਚ ਆਓ (ਤਦੋਂ ਹੀ ਜੀਵਨ ਸਫਲ ਹੋਵੇਗਾ) ॥੫॥nullnullnullਸਾਕ-ਸੰਬੰਧੀ (ਮਰੇ ਪ੍ਰਾਣੀ ਦੀ ਲੋਥ ਨੂੰ) ਪਾਣੀ ਨਾਲ ਮਲ ਕੇ ਇਸ਼ਨਾਨ ਕਰਾਂਦੇ ਹਨ, ਤੇ ਰੇਸ਼ਮ (ਆਦਿਕ) ਕੱਪੜੇ ਨਾਲ (ਲਪੇਟਦੇ ਹਨ)। (ਉਸ ਨੂੰ ਮਸਾਣਾਂ ਵਿਚ ਲੈ ਜਾਣ ਵਾਸਤੇ) "ਰਾਮ ਨਾਮ ਸਤਿ ਹੈ" ਦੇ ਬੋਲ ਸ਼ੁਰੂ ਹੋ ਜਾਂਦੇ ਹਨ (ਮਾਂ, ਪਿਉ, ਭਰਾ, ਪੁੱਤਰ, ਇਸਤ੍ਰੀ ਆਦਿਕ) ਨਿਕਟੀ ਸੰਬੰਧੀ ਗ਼ਮ ਨਾਲ ਮੁਇਆਂ ਵਰਗੇ ਹੋ ਜਾਂਦੇ ਹਨ। (ਉਸ ਦੀ ਇਸਤ੍ਰੀ ਰੋਂਦੀ ਹੈ ਤੇ ਆਖਦੀ ਹੈ-) ਸਾਥੀ ਦੇ ਮਰਨ ਨਾਲ ਮੈਂ ਭੀ ਮੋਇਆ ਵਰਗੀ ਹੋ ਗਈ ਹਾਂ, ਹੁਣ ਸੰਸਾਰ ਵਿਚ ਮੇਰੇ ਜੀਊਣ ਨੂੰ ਫਿਟਕਾਰ ਹੈ। (ਪਰ ਇਹ ਮੋਹ ਤਾਂ ਜ਼ਰੂਰ ਦੁਖਦਾਈ ਹੈ, ਇਹ ਸਰੀਰਕ ਵਿਛੋੜੇ ਹੋਣੇ ਹੀ ਹਨ, ਹਾਂ) ਜੇਹੜਾ ਜੀਵ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਪਿਆਰ ਵਿਚ ਪ੍ਰੇਮ ਵਿਚ ਟਿਕ ਕੇ ਜਗਤ ਵਿਚ ਕਿਰਤ-ਕਾਰ ਕਰਦਾ ਹੀ ਮੋਹ ਵਲੋਂ ਮਰਦਾ ਹੈ ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ ਪਾਂਦਾ ਹੈ ॥੬॥nullnullnullਹੇ ਜੀਵ-ਇਸਤ੍ਰੀਓ! ਜਿਤਨਾ ਚਿਰ ਸੰਸਾਰ ਵਿਚ ਤੁਹਾਨੂੰ ਮਾਇਆ ਦੇ ਮੋਹ ਨੇ ਠੱਗਿਆ ਹੋਇਆ ਹੈ, ਤੁਸੀਂ ਦੁੱਖੀ ਹੀ ਰਹੋਗੀਆਂ, (ਇਹੀ ਸਮਝਿਆ ਜਾਇਗਾ ਕਿ) ਤੁਸੀਂ ਦੁੱਖੀ ਹੋਣ ਵਾਸਤੇ ਹੀ ਜਗਤ ਵਿਚ ਆਈਆਂ ਹੋ। ਜਦ ਤਕ ਮੈਂ ਮਾਇਆ ਦੇ ਆਹਰ ਵਿਚ ਮਾਇਆ ਦੀ ਦੌੜ-ਭੱਜ ਵਿਚ ਠੱਗੀ ਜਾ ਰਹੀ ਹਾਂ, ਤਦ ਤਕ ਨਿਖਸਮੀਆਂ ਵਾਲੀ ਕਾਰ ਦੇ ਕਾਰਨ ਖਸਮ-ਪ੍ਰਭੂ ਨੇ ਮੈਨੂੰ ਛੱਡਿਆ ਹੋਇਆ ਹੈ। ਖਸਮ-ਪ੍ਰਭੂ ਤਾਂ ਹਰੇਕ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵੱਸ ਰਿਹਾ ਹੈ। ਉਸ ਦੀਆਂ ਅਸਲ ਇਸਤ੍ਰੀਆਂ ਉਹੀ ਹਨ ਜੋ ਉਸ ਸੁੰਦਰ ਪ੍ਰਭੂ ਦੇ ਪਿਆਰ ਵਿਚ ਪ੍ਰੇਮ ਵਿਚ ਮਗਨ ਰਹਿੰਦੀਆਂ ਹਨ। ਜਿਤਨਾ ਚਿਰ ਮੈਂ ਸਦਾ-ਥਿਰ ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਕਰਦੀ ਹਾਂ ਉਸ ਖ਼ਸਮ ਦੇ ਨਾਮ ਵਿਚ ਜੁੜੇ ਰਹਿਣ ਦੇ ਕਾਰਨ ਮੇਰਾ ਤਨ ਮਨ ਖਿੜਿਆ ਰਹਿੰਦਾ ਹੈ ॥੭॥nullnullnullਜੇ ਗੁਰੂ ਮਿਲ ਪਏ ਤਾਂ ਜੀਵ-ਇਸਤ੍ਰੀ ਦੀ ਕਾਂਇਆਂ ਹੀ ਪਲਟ ਜਾਂਦੀ ਹੈ, ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣਾ ਸਿੰਗਾਰ ਬਣਾ ਲੈਂਦੀ ਹੈ। ਹੇ ਸਹੇਲੀਹੋ! (ਹੇ ਸਤ-ਸੰਗੀਓ!) ਆਓ, ਰਲ ਕੇ ਬੈਠੀਏ। ਰਲ ਕੇ ਸਿਰਜਣਹਾਰ ਦਾ ਸਿਮਰਨ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ, ਸਦਾ-ਥਿਰ ਪ੍ਰਭੂ ਉਸ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ। ਹੇ ਨਾਨਕ! (ਆਖ-ਹੇ ਸਹੇਲੀਹੋ!) ਪ੍ਰਭੂ-ਪਤੀ ਦੀ ਸਿਫ਼ਤ-ਸਾਲਾਹ ਦੇ ਗੀਤ ਗਾਵੋ, ਪ੍ਰਭੂ ਦੇ ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਉ, ਫਿਰ ਕਦੇ ਉਸ ਤੋਂ ਵਿਛੋੜਾ ਨਹੀਂ ਹੋਵੇਗਾ (ਦੁਨੀਆ ਵਾਲੇ ਵਿਛੋੜੇ ਤਾਂ ਇਕ ਅਟੱਲ ਨਿਯਮ ਹੈ, ਇਹ ਹੁੰਦੇ ਹੀ ਰਹਿਣੇ ਹਨ) ॥੮॥੩॥