Hukumnama - Ang 581
Baabaa Aaeiaa Hai Outh Chalanaa Eihu Jag Jhooth Pasaarovaa in Raag Vadhans
In Gurmukhi
ਵਡਹੰਸੁ ਮਹਲਾ ੧ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥
ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥
ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥
ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥
ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥
ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥
ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥
ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥
ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥
ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥
ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥
ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥
ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥
ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥
ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥
ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥
ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥
ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥
Phonetic English
Vaddehans Mehalaa 1 ||
Baabaa Aaeiaa Hai Outh Chalanaa Eihu Jag Jhooth Pasaarovaa ||
Sachaa Ghar Sacharrai Saeveeai Sach Kharaa Sachiaarovaa ||
Koorr Lab Jaan Thhaae N Paasee Agai Lehai N Thaaou ||
Anthar Aao N Baisahu Keheeai Jio Sunnjai Ghar Kaaou ||
Janman Maran Vaddaa Vaeshhorraa Binasai Jag Sabaaeae ||
Lab Dhhandhhai Maaeiaa Jagath Bhulaaeiaa Kaal Kharraa Rooaaeae ||1||
Baabaa Aavahu Bhaaeeho Gal Mileh Mil Mil Dhaeh Aaseesaa Hae ||
Baabaa Sacharraa Mael N Chukee Preetham Keeaa Dhaeh Aseesaa Hae ||
Aaseesaa Dhaeveho Bhagath Karaeveho Miliaa Kaa Kiaa Maelo ||
Eik Bhoolae Naavahu Thhaehahu Thhaavahu Gur Sabadhee Sach Khaelo ||
Jam Maarag Nehee Jaanaa Sabadh Samaanaa Jug Jug Saachai Vaesae ||
Saajan Sain Milahu Sanjogee Gur Mil Kholae Faasae ||2||
Baabaa Naangarraa Aaeiaa Jag Mehi Dhukh Sukh Laekh Likhaaeiaa ||
Likhiarraa Saahaa Naa Ttalai Jaeharraa Purab Kamaaeiaa ||
Behi Saachai Likhiaa Anmrith Bikhiaa Jith Laaeiaa Thith Laagaa ||
Kaamaniaaree Kaaman Paaeae Bahu Rangee Gal Thaagaa ||
Hoshhee Math Bhaeiaa Man Hoshhaa Gurr Saa Makhee Khaaeiaa ||
Naa Marajaadh Aaeiaa Kal Bheethar Naango Bandhh Chalaaeiaa ||3||
Baabaa Rovahu Jae Kisai Rovanaa Jaaneearraa Bandhh Pathaaeiaa Hai ||
Likhiarraa Laekh N Maetteeai Dhar Haakaararraa Aaeiaa Hai ||
Haakaaraa Aaeiaa Jaa This Bhaaeiaa Runnae Rovanehaarae ||
Puth Bhaaee Bhaatheejae Rovehi Preetham Ath Piaarae ||
Bhai Rovai Gun Saar Samaalae Ko Marai N Mueiaa Naalae ||
Naanak Jug Jug Jaan Sijaanaa Rovehi Sach Samaalae ||4||5||
English Translation
Wadahans, First Mehl:
O Baba, whoever has come, will rise up and leave; this world is merely a false show.
One's true home is obtained by serving the True Lord; real Truth is obtained by being truthful.
By falsehood and greed, no place of rest is found, and no place in the world hereafter is obtained.
No one invites him to come in and sit down. He is like a crow in a deserted home.
Trapped by birth and death, he is separated from the Lord for such a long time; the whole world is wasting away.
Greed, worldly entanglements and Maya deceive the world. Death hovers over its head, and causes it to weep. ||1||
Come, O Baba, and Siblings of Destiny - let's join together; take me in your arms, and bless me with your prayers.
O Baba, union with the True Lord cannot be broken; bless me with your prayers for union with my Beloved.
Bless me with your prayers, that I may perform devotional worship service to my Lord; for those already united with Him, what is there to unite?
Some have wandered away from the Name of the Lord, and lost the Path. The Word of the Guru's Shabad is the true game.
Do not go on Death's path; remain merged in the Word of the Shabad, the true form throughout the ages.
Through good fortune, we meet such friends and relatives, who meet with the Guru, and escape the noose of Death. ||2||
O Baba, we come into the world naked, into pain and pleasure, according to the record of our account.
The call of our pre-ordained destiny cannot be altered; it follows from our past actions.
The True Lord sits and writes of ambrosial nectar, and bitter poison; as the Lord attaches us, so are we attached.
The Charmer, Maya, has worked her charms, and the multi-colored thread is around everyone's neck.
Through shallow intellect, the mind becomes shallow, and one eats the fly, along with the sweets.
Contrary to custom, he comes into the Dark Age of Kali Yuga naked, and naked he is bound down and sent away again. ||3||
O Baba, weep and mourn if you must; the beloved soul is bound and driven off.
The pre-ordained record of destiny cannot be erased; the summons has come from the Lord's Court.
The messenger comes, when it pleases the Lord, and the mourners begin to mourn.
Sons, brothers, nephews and very dear friends weep and wail.
Let him weep, who weeps in the Fear of God, cherishing the virtues of God. No one dies with the dead.
O Nanak, throughout the ages, they are known as wise, who weep, remembering the True Lord. ||4||5||
Punjabi Viakhya
nullnullnullnullnullnullਹੇ ਭਾਈ! (ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ। ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ)। ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ ॥੧॥nullnullnullnullnullਹੇ ਭਾਈ! ਹੇ ਭਰਾਵੋ! ਆਓ, ਅਸੀਂ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ। (ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ। ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ। ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ ॥੨॥nullnullnullnullnullਹੇ ਭਾਈ! (ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ)। (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ), ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ)। ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ ॥੩॥nullnullnullnullnullਹੇ ਭਾਈ! (ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ। ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ। (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ)। ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ। ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ। ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ)। ਹੇ ਨਾਨਕ! (ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ ॥੪॥੫॥