Hukumnama - Ang 585

Sabadh Rathae Vadd Hans Hai Sach Naam Our Dhhaar in Raag Vadhans

In Gurmukhi

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੩ ॥
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥
ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥
ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥
ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥
ਮਃ ੩ ॥
ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥
ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥
ਮਃ ੩ ॥
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥
ਪਉੜੀ ॥
ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥
ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥
ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥
ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥
ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥

Phonetic English

Vaddehans Kee Vaar Mehalaa 4 Lalaan Behaleemaa Kee Dhhun Gaavanee
Ik Oankaar Sathigur Prasaadh ||
Salok Ma 3 ||
Sabadh Rathae Vadd Hans Hai Sach Naam Our Dhhaar ||
Sach Sangrehehi Sadh Sach Rehehi Sachai Naam Piaar ||
Sadhaa Niramal Mail N Lagee Nadhar Keethee Karathaar ||
Naanak Ho Thin Kai Balihaaranai Jo Anadhin Japehi Muraar ||1||
Ma 3 ||
Mai Jaaniaa Vadd Hans Hai Thaa Mai Keeaa Sang ||
Jae Jaanaa Bag Bapurraa Th Janam N Dhaedhee Ang ||2||
Ma 3 ||
Hansaa Vaekh Tharandhiaa Bagaan Bh Aayaa Chaao ||
Ddub Mueae Bag Bapurrae Sir Thal Oupar Paao ||3||
Pourree ||
Thoo Aapae Hee Aap Aap Hai Aap Kaaran Keeaa ||
Thoo Aapae Aap Nirankaar Hai Ko Avar N Beeaa ||
Thoo Karan Kaaran Samarathh Hai Thoo Karehi S Thheeaa ||
Thoo Anamangiaa Dhaan Dhaevanaa Sabhanaahaa Jeeaa ||
Sabh Aakhahu Sathigur Vaahu Vaahu Jin Dhaan Har Naam Mukh Dheeaa ||1||

English Translation

Vaar Of Wadahans, Fourth Mehl: To Be Sung In The Tune Of Lalaa-Behleemaa:
One Universal Creator God. By The Grace Of The True Guru:
Shalok, Third Mehl:
The great swans are imbued with the Word of the Shabad; they enshrine the True Name within their hearts.
They gather Truth, remain always in Truth, and love the True Name.
They are always pure and immaculate - filth does not touch them; they are blessed with the Grace of the Creator Lord.
O Nanak, I am a sacrifice to those who, night and day, meditate on the Lord. ||1||
Third Mehl:
I thought that he was a great swan, so I associated with him.
If I had known that he was only a wretched heron from birth, I would not have touched him. ||2||
Third Mehl:
Seeing the swans swimming, the herons became envious.
But the poor herons drowned and died, and floated with their heads down, and their feet above. ||3||
Pauree:
You Yourself are Yourself, all by Yourself; You Yourself created the creation.
You Yourself are Yourself the Formless Lord; there is no other than You.
You are the all-powerful Cause of causes; what You do, comes to be.
You give gifts to all beings, without their asking.
Everyone proclaims, ""Waaho! Waaho! Blessed, blessed is the True Guru, who has given the supreme gift of the Name of the Lord. ||1||

Punjabi Viakhya

ਵਡਹੰਸ ਰਾਗ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਵਾਰ'। ਲਲਾਂ ਤੇ ਬਹਲੀਮਾ ਦੀ ਧੁਨ ਅਨੁਸਾਰ ਗਾਈ ਜਾਵੇ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ; ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! (ਆਖ-) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ ॥੧॥nullnullਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ; ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ ॥੨॥nullnullਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ ॥੩॥nullnullnullnullnullਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ; ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ), ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ; ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ। (ਹੇ ਭਾਈ!) ਸਾਰੇ ਆਖਹੁ-ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ) ॥੧॥