Hukumnama - Ang 587
Sajan Milae Sajanaa Jin Sathagur Naal Piaar in Raag Vadhans
In Gurmukhi
ਸਲੋਕ ਮਃ ੩ ॥
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥
ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥
ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥
ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥
ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥
ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥
ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥
ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥
ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥
ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
ਮਃ ੩ ॥
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
ਪਉੜੀ ॥
ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥
ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥
Phonetic English
Salok Ma 3 ||
Sajan Milae Sajanaa Jin Sathagur Naal Piaar ||
Mil Preetham Thinee Dhhiaaeiaa Sachai Praem Piaar ||
Man Hee Thae Man Maaniaa Gur Kai Sabadh Apaar ||
Eaehi Sajan Milae N Vishhurrehi J Aap Maelae Karathaar ||
Eikanaa Dharasan Kee Paratheeth N Aaeeaa Sabadh N Karehi Veechaar ||
Vishhurriaa Kaa Kiaa Vishhurrai Jinaa Dhoojai Bhaae Piaar ||
Manamukh Saethee Dhosathee Thhorrarriaa Dhin Chaar ||
Eis Pareethee Thuttadhee Vilam N Hovee Eith Dhosathee Chalan Vikaar ||
Jinaa Andhar Sachae Kaa Bho Naahee Naam N Karehi Piaar ||
Naanak Thin Sio Kiaa Keechai Dhosathee J Aap Bhulaaeae Karathaar ||1||
Ma 3 ||
Eik Sadhaa Eikathai Rang Rehehi Thin Kai Ho Sadh Balihaarai Jaao ||
Than Man Dhhan Arapee Thin Ko Niv Niv Laago Paae ||
Thin Miliaa Man Santhokheeai Thrisanaa Bhukh Sabh Jaae ||
Naanak Naam Rathae Sukheeeae Sadhaa Sachae Sio Liv Laae ||2||
Pourree ||
This Gur Ko Ho Vaariaa Jin Har Kee Har Kathhaa Sunaaee ||
This Gur Ko Sadh Balihaaranai Jin Har Saevaa Banath Banaaee ||
So Sathigur Piaaraa Maerai Naal Hai Jithhai Kithhai Maino Leae Shhaddaaee ||
This Gur Ko Saabaas Hai Jin Har Sojhee Paaee ||
Naanak Gur Vittahu Vaariaa Jin Har Naam Dheeaa Maerae Man Kee Aas Puraaee ||5||
English Translation
Shalok, Third Mehl:
The friends who love the True Guru, meet with the Lord, the True Friend.
Meeting their Beloved, they meditate on the True Lord with love and affection.
Their minds are appeased by their own minds, through the incomparable Word of the Guru's Shabad.
These friends are united, and will not be separated again; they have been united by the Creator Lord Himself.
Some do not believe in the Blessed Vision of the Guru's Darshan; they do not contemplate the Shabad.
The separated ones are in love with duality - what more separation can they suffer?
Friendship with the self-willed manmukhs lasts for only a few short days.
This friendship is broken in an instant; this friendship leads to corruption.
They do not fear the True Lord within their hearts, and they do not love the Naam.
O Nanak, why become friends with those whom the Creator Lord Himself has misled? ||1||
Third Mehl:
Some remain constantly imbued with the Lord's Love; I am forever a sacrifice to them.
I dedicate my mind, soul and wealth to them; bowing low, I fall at their feet.
Meeting them, the soul is satisfied, and one's hunger and thirst all depart.
O Nanak, those who are attuned to the Naam are happy forever; they lovingly focus their minds on the True Lord. ||2||
Pauree:
I am a sacrifice to the Guru, who recites the sermon of the Lord's Teachings.
I am forever a sacrifice to that Guru, who has led me to serve the Lord.
That Beloved True Guru is always with me; wherever I may be, He will save me.
Most blessed is that Guru, who imparts understanding of the Lord.
O Nanak, I am a sacrifice to the Guru, who has given me the Lord's Name, and fulfilled the desires of my mind. ||5||
Punjabi Viakhya
nullnullnullnullnullnullnullnullnullnullਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ। ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ)। ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ ॥੧॥nullnullnullnullਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ ॥੨॥nullnullnullnullnullਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ। ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ ॥੫॥