Hukumnama - Ang 588
Thrisanaa Dhaadhhee Jal Muee Jal Jal Karae Pukaar in Raag Vadhans
In Gurmukhi
ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥
ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
ਮਃ ੩ ॥
ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥
ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥
ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥
ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥
ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥
ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥
ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥
ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
ਪਉੜੀ ॥
ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥
ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥
ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥
ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥
ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
Phonetic English
Salok Ma 3 ||
Thrisanaa Dhaadhhee Jal Muee Jal Jal Karae Pukaar ||
Sathigur Seethal Jae Milai Fir Jalai N Dhoojee Vaar ||
Naanak Vin Naavai Nirabho Ko Nehee Jichar Sabadh N Karae Veechaar ||1||
Ma 3 ||
Bhaekhee Agan N Bujhee Chinthaa Hai Man Maahi ||
Varamee Maaree Saap N Marai Thio Nigurae Karam Kamaahi ||
Sathigur Dhaathaa Saeveeai Sabadh Vasai Man Aae ||
Man Than Seethal Saanth Hoe Thrisanaa Agan Bujhaae ||
Sukhaa Sir Sadhaa Sukh Hoe Jaa Vichahu Aap Gavaae ||
Guramukh Oudhaasee So Karae J Sach Rehai Liv Laae ||
Chinthaa Mool N Hovee Har Naam Rajaa Aaghaae ||
Naanak Naam Binaa Neh Shhootteeai Houmai Pachehi Pachaae ||2||
Pourree ||
Jinee Har Har Naam Dhhiaaeiaa Thinee Paaeiarrae Sarab Sukhaa ||
Sabh Janam Thinaa Kaa Safal Hai Jin Har Kae Naam Kee Man Laagee Bhukhaa ||
Jinee Gur Kai Bachan Aaraadhhiaa Thin Visar Geae Sabh Dhukhaa ||
Thae Santh Bhalae Gurasikh Hai Jin Naahee Chinth Paraaee Chukhaa ||
Dhhan Dhhann Thinaa Kaa Guroo Hai Jis Anmrith Fal Har Laagae Mukhaa ||6||
English Translation
Shalok, Third Mehl:
Consumed by desires, the world is burning and dying; burning and burning, it cries out.
But if it meets with the cooling and soothing True Guru, it does not burn any longer.
O Nanak, without the Name, and without contemplating the Word of the Shabad, no one becomes fearless. ||1||
Third Mehl:
Wearing ceremonial robes, the fire is not quenched, and the mind is filled with anxiety.
Destroying the snake's hole, the snake is not killed; it is just like doing deeds without a Guru.
Serving the Giver, the True Guru, the Shabad comes to abide in the mind.
The mind and body are cooled and soothed; peace ensues, and the fire of desire is quenched.
The supreme comforts and lasting peace are obtained, when one eradicates ego from within.
He alone becomes a detached Gurmukh, who lovingly focuses his consciousness on the True Lord.
Anxiety does not affect him at all; he is satisfied and satiated with the Name of the Lord.
O Nanak, without the Naam, no one is saved; they are utterly ruined by egotism. ||2||
Pauree:
Those who meditate on the Lord, Har, Har, obtain all peace and comforts.
Fruitful is the entire life of those, who hunger for the Name of the Lord in their minds.
Those who worship the Lord in adoration, through the Word of the Guru's Shabad, forget all their pains and suffering.
Those Gursikhs are good Saints, who care for nothing other than the Lord.
Blessed, blessed is their Guru, whose mouth tastes the Ambrosial Fruit of the Lord's Name. ||6||
Punjabi Viakhya
nullnullnullਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ॥੧॥nullnullnullnullnullnullnullnullਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ॥੨॥nullnullnullnullnullਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ॥੬॥