Hukumnama - Ang 589
Bin Sathigur Saevae Jeea Kae Bandhhanaa Vich Houmai Karam Kamaahi in Raag Vadhans
In Gurmukhi
ਸਲੋਕ ਮਃ ੩ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥
ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥
ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥
ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥
ਮਹਲਾ ੧ ॥
ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
ਪਉੜੀ ॥
ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥
ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥
ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥
ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥
ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
Phonetic English
Salok Ma 3 ||
Bin Sathigur Saevae Jeea Kae Bandhhanaa Vich Houmai Karam Kamaahi ||
Bin Sathigur Saevae Thour N Paavehee Mar Janmehi Aavehi Jaahi ||
Bin Sathigur Saevae Fikaa Bolanaa Naam N Vasai Man Maahi ||
Naanak Bin Sathigur Saevae Jam Pur Badhhae Maareean Muhi Kaalai Outh Jaahi ||1||
Mehalaa 1 ||
Jaalo Aisee Reeth Jith Mai Piaaraa Veesarai ||
Naanak Saaee Bhalee Pareeth Jith Saahib Saethee Path Rehai ||2||
Pourree ||
Har Eiko Dhaathaa Saeveeai Har Eik Dhhiaaeeai ||
Har Eiko Dhaathaa Mangeeai Man Chindhiaa Paaeeai ||
Jae Dhoojae Paasahu Mangeeai Thaa Laaj Maraaeeai ||
Jin Saeviaa Thin Fal Paaeiaa This Jan Kee Sabh Bhukh Gavaaeeai ||
Naanak Thin Vittahu Vaariaa Jin Anadhin Hiradhai Har Naam Dhhiaaeeai ||10||
English Translation
Shalok, Third Mehl:
Without serving the True Guru, the soul is in the bondage of deeds done in ego.
Without serving the True Guru, one finds no place of rest; he dies, and is reincarnated, and continues coming and going.
Without serving the True Guru, one's speech is vapid and insipid; the Naam, the Name of the Lord, does not abide in his mind.
O Nanak, without serving the True Guru, they are bound and beaten in the City of Death; they arise and depart with blackened faces. ||1||
First Mehl:
Burn away those rituals which lead you to forget the Beloved Lord.
O Nanak, sublime is that love, which preserves my honor with my Lord Master. ||2||
Pauree:
Serve the One Lord, the Great Giver; meditate on the One Lord.
Beg from the One Lord, the Great Giver, and you shall obtain your heart's desires.
But if you beg from another, then you shall be shamed and destroyed.
One who serves the Lord obtains the fruits of his rewards; all of his hunger is satisfied.
Nanak is a sacrifice to those, who night and day, meditate within their hearts on the Name of the Lord. ||10||
Punjabi Viakhya
nullnullnullnullਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮ' ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ॥੧॥nullnullਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ॥੨॥nullnullnullnullਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ)। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ।ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ ॥੧੦॥