Hukumnama - Ang 591

Bin Sathigur Saevae Jagath Muaa Birathhaa Janam Gavaae in Raag Vadhans

In Gurmukhi

ਸਲੋਕੁ ਮਃ ੩ ॥
ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥
ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥
ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥
ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥
ਮਃ ੩ ॥
ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥
ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥
ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥
ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥
ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥
ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥
ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥
ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥
ਪਉੜੀ ॥
ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥
ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥
ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥
ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥
ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥

Phonetic English

Salok Ma 3 ||
Bin Sathigur Saevae Jagath Muaa Birathhaa Janam Gavaae ||
Dhoojai Bhaae Ath Dhukh Lagaa Mar Janmai Aavai Jaae ||
Visattaa Andhar Vaas Hai Fir Fir Joonee Paae ||
Naanak Bin Naavai Jam Maarasee Anth Gaeiaa Pashhuthaae ||1||
Ma 3 ||
Eis Jag Mehi Purakh Eaek Hai Hor Sagalee Naar Sabaaee ||
Sabh Ghatt Bhogavai Alipath Rehai Alakh N Lakhanaa Jaaee ||
Poorai Gur Vaekhaaliaa Sabadhae Sojhee Paaee ||
Purakhai Saevehi Sae Purakh Hovehi Jinee Houmai Sabadh Jalaaee ||
This Kaa Sareek Ko Nehee Naa Ko Kanttak Vairaaee ||
Nihachal Raaj Hai Sadhaa This Kaeraa Naa Aavai Naa Jaaee ||
Anadhin Saevak Saevaa Karae Har Sachae Kae Gun Gaaee ||
Naanak Vaekh Vigasiaa Har Sachae Kee Vaddiaaee ||2||
Pourree ||
Jin Kai Har Naam Vasiaa Sadh Hiradhai Har Naamo Thin Kano Rakhanehaaraa ||
Har Naam Pithaa Har Naamo Maathaa Har Naam Sakhaaee Mithra Hamaaraa ||
Har Naavai Naal Galaa Har Naavai Naal Masalath Har Naam Hamaaree Karadhaa Nith Saaraa ||
Har Naam Hamaaree Sangath Ath Piaaree Har Naam Kul Har Naam Paravaaraa ||
Jan Naanak Kano Har Naam Har Gur Dheeaa Har Halath Palath Sadhaa Karae Nisathaaraa ||15||

English Translation

Shalok, Third Mehl:
Without serving the True Guru, the people of the world are dead; they waste their lives away in vain.
In love with duality, they suffer terrible pain; they die, and are reincarnated, and continue coming and going.
They live in manure, and are reincarnated again and again.
O Nanak, without the Name, the Messenger of Death punishes them; in the end, they depart regretting and repenting. ||1||
Third Mehl:
In this world, there is one Husband Lord; all other beings are His brides.
He enjoys the hearts of all, and yet He remains detached; He is unseen; He cannot be described.
The Perfect Guru reveals Him, and through the Word of His Shabad, we come to understand Him.
Those who serve their Husband Lord, become like Him; their egos are burnt away by His Shabad.
He has no rival, no attacker, no enemy.
His rule is unchanging and eternal; He does not come or go.
Night and day, His servant serves Him, singing the Glorious Praises of the True Lord.
Beholding the Glorious Greatness of the True Lord, Nanak blossoms forth. ||2||
Pauree:
Those whose hearts are forever filled with the Name of the Lord, have the Name of the Lord as their Protector.
The Lord's Name is my father, the Lord's Name is my mother; the Lord's Name is my helper and friend.
My conversation is with the Lord's Name, and my counseling is with the Lord's Name; the Lord's Name always takes care of me.
The Lord's Name is my most beloved society, the Lord's Name is my ancestry, and the Lord's Name is my family.
The Guru, the Lord Incarnate, has bestowed upon servant Nanak the Name of the Lord; in this world, and in the next, the Lord ever saves me. ||15||

Punjabi Viakhya

nullnullnullnullਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ ॥੧॥nullnullਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।null(ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ; ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ!nullਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ; ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ।null(ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ; ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ ॥੨॥nullnullਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ।nullਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ; ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ।ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ ॥੧੫॥