Hukumnama - Ang 596
Purr Dhharathee Purr Paanee Aasan Chaar Kuntt Choubaaraa in Raag Sorathi
In Gurmukhi
ਸੋਰਠਿ ਮਹਲਾ ੧ ਦੁਤੁਕੇ ॥
ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥
ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥
ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥
ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥
ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥
ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥
ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥
ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥
ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥
Phonetic English
Sorath Mehalaa 1 Dhuthukae ||
Purr Dhharathee Purr Paanee Aasan Chaar Kuntt Choubaaraa ||
Sagal Bhavan Kee Moorath Eaekaa Mukh Thaerai Ttakasaalaa ||1||
Maerae Saahibaa Thaerae Choj Viddaanaa ||
Jal Thhal Meheeal Bharipur Leenaa Aapae Sarab Samaanaa || Rehaao ||
Jeh Jeh Dhaekhaa Theh Joth Thumaaree Thaeraa Roop Kinaehaa ||
Eikath Roop Firehi Parashhannaa Koe N Kis Hee Jaehaa ||2||
Anddaj Jaeraj Outhabhuj Saethaj Thaerae Keethae Janthaa ||
Eaek Purab Mai Thaeraa Dhaekhiaa Thoo Sabhanaa Maahi Ravanthaa ||3||
Thaerae Gun Bahuthae Mai Eaek N Jaaniaa Mai Moorakh Kishh Dheejai ||
Pranavath Naanak Sun Maerae Saahibaa Ddubadhaa Pathhar Leejai ||4||4||
English Translation
Sorat'h, First Mehl, Du-Tukas:
In the realm of land, and in the realm of water, Your seat is the chamber of the four directions.
Yours is the one and only form of the entire universe; Your mouth is the mint to fashion all. ||1||
O my Lord Master, Your play is so wonderful!
You are pervading and permeating the water, the land and the sky; You Yourself are contained in all. ||Pause||
Wherever I look, there I see Your Light, but what is Your form?
You have one form, but it is unseen; there is none like any other. ||2||
The beings born of eggs, born of the womb, born of the earth and born of sweat, all are created by You.
I have seen one glory of Yours, that You are pervading and permeating in all. ||3||
Your Glories are so numerous, and I do not know even one of them; I am such a fool - please, give me some of them!
Prays Nanak, listen, O my Lord Master: I am sinking like a stone - please, save me! ||4||4||
Punjabi Viakhya
nullnullਹੇ ਪ੍ਰਭੂ! ਇਹ ਸਾਰੀ ਸ੍ਰਿਸ਼ਟੀ ਤੇਰਾ ਚੁਬਾਰਾ ਹੈ, ਚਾਰੇ ਪਾਸੇ ਉਸ ਚੁਬਾਰੇ ਦੀਆਂ ਚਾਰ ਕੰਧਾਂ ਹਨ, ਧਰਤੀ ਉਸ ਚੁਬਾਰੇ ਦਾ (ਹੇਠਲਾ) ਪੁੜ ਹੈ (ਫ਼ਰਸ਼ ਹੈ), ਆਕਾਸ਼ ਉਸ ਚੁਬਾਰੇ ਦਾ (ਉਪਰਲਾ) ਪੁੜ ਹੈ (ਛੱਤ ਹੈ)। ਇਸ ਚੁਬਾਰੇ ਵਿਚ ਤੇਰਾ ਨਿਵਾਸ ਹੈ। ਸਾਰੀ ਸ੍ਰਿਸ਼ਟੀ (ਦੇ ਜੀਆਂ ਜੰਤਾਂ) ਦੀਆਂ ਮੂਰਤੀਆਂ ਤੇਰੀ ਹੀ ਸ੍ਰੇਸ਼ਟ ਟਕਸਾਲ ਵਿਚ ਘੜੀਆਂ ਗਈਆਂ ਹਨ ॥੧॥nullਹੇ ਮੇਰੇ ਮਾਲਿਕ! ਤੇਰੇ ਅਚਰਜ ਕੌਤਕ ਹਨ। ਤੂੰ ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਪਰ (ਸਾਰੇ ਪੁਲਾੜ ਵਿਚ) ਭਰਪੂਰ ਵਿਆਪਕ ਹੈਂ। ਤੂੰ ਆਪ ਹੀ ਸਭ ਥਾਂ ਮੌਜੂਦ ਹੈਂ ਰਹਾਉ॥nullਮੈਂ ਜਿਸ ਪਾਸੇ ਤੱਕਦਾ ਹਾਂ ਤੇਰੀ ਹੀ ਜੋਤਿ (ਪ੍ਰਕਾਸ਼ ਕਰ ਰਹੀ) ਹੈ, ਪਰ ਤੇਰਾ ਸਰੂਪ ਕੈਸਾ ਹੈ (ਇਹ ਬਿਆਨ ਤੋਂ ਪਰੇ ਹੈ)। ਤੂੰ ਆਪ ਹੀ ਆਪ ਹੁੰਦਿਆਂ ਭੀ ਇਹਨਾਂ ਬੇਅੰਤ ਜੀਵਾਂ ਵਿਚ ਲੁਕ ਕੇ ਫਿਰ ਰਿਹਾ ਹੈਂ (ਅਸਚਰਜ ਇਹ ਹੈ ਕਿ) ਕੋਈ ਇਕ ਜੀਵ ਕਿਸੇ ਦੂਜੇ ਵਰਗਾ ਨਹੀਂ ਹੈ ॥੨॥nullਅੰਡੇ ਵਿਚੋਂ ਜਿਓਰ ਵਿਚੋਂ ਧਰਤੀ ਵਿਚੋਂ ਮੁੜ੍ਹਕੇ ਵਿਚੋਂ ਜੰਮੇ ਹੋਏ ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ (ਇਹ ਸਾਰੇ ਅਨੇਕਾਂ ਰੰਗਾਂ ਤੇ ਕਿਸਮਾਂ ਦੇ ਹਨ), ਪਰ ਮੈਂ ਤੇਰੀ ਅਚਰਜ ਖੇਡ ਵੇਖਦਾ ਹਾਂ ਕਿ ਤੂੰ ਇਹਨਾਂ ਸਭਨਾਂ ਜੀਵਾਂ ਵਿਚ ਮੌਜੂਦ ਹੈਂ ॥੩॥nullਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੇਰੇ ਅਨੇਕਾਂ ਗੁਣ ਹਨ, ਮੈਨੂੰ ਕਿਸੇ ਇੱਕ ਦੀ ਭੀ ਪੂਰੀ ਸਮਝ ਨਹੀਂ ਹੈ। ਹੇ ਮੇਰੇ ਮਾਲਕ! ਸੁਣ! ਮੈਨੂੰ ਮੂਰਖ ਨੂੰ ਕੋਈ ਚੰਗੀ ਅਕਲ ਦੇਹ, ਮੈਂ ਵਿਕਾਰਾਂ ਵਿਚ ਡੁੱਬ ਰਿਹਾ ਹਾਂ ਜਿਵੇਂ ਪੱਥਰ ਪਾਣੀ ਵਿਚ ਡੁੱਬ ਜਾਂਦਾ ਹੈ। ਮੈਨੂੰ ਕੱਢ ਲੈ ॥੪॥੪॥