Hukumnama - Ang 597

Thoo Prabh Dhaathaa Dhaan Math Pooraa Ham Thhaarae Bhaekhaaree Jeeo in Raag Sorathi

In Gurmukhi

ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥
ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥
ਘਟਿ ਘਟਿ ਰਵਿ ਰਹਿਆ ਬਨਵਾਰੀ ॥
ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥
ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥
ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥
ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥
ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥
ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥
ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

Phonetic English

Sorath Mehalaa 1 ||
Thoo Prabh Dhaathaa Dhaan Math Pooraa Ham Thhaarae Bhaekhaaree Jeeo ||
Mai Kiaa Maago Kishh Thhir N Rehaaee Har Dheejai Naam Piaaree Jeeo ||1||
Ghatt Ghatt Rav Rehiaa Banavaaree ||
Jal Thhal Meheeal Gupatho Varathai Gur Sabadhee Dhaekh Nihaaree Jeeo || Rehaao ||
Marath Paeiaal Akaas Dhikhaaeiou Gur Sathigur Kirapaa Dhhaaree Jeeo ||
So Breham Ajonee Hai Bhee Honee Ghatt Bheethar Dhaekh Muraaree Jeeo ||2||
Janam Maran Ko Eihu Jag Bapurro Ein Dhoojai Bhagath Visaaree Jeeo ||
Sathigur Milai Th Guramath Paaeeai Saakath Baajee Haaree Jeeo ||3||
Sathigur Bandhhan Thorr Niraarae Bahurr N Garabh Majhaaree Jeeo ||
Naanak Giaan Rathan Paragaasiaa Har Man Vasiaa Nirankaaree Jeeo ||4||8||

English Translation

Sorat'h, First Mehl:
You, God, are the Giver of gifts, the Lord of perfect understanding; I am a mere beggar at Your Door.
What should I beg for? Nothing remains permanent; O Lord, please, bless me with Your Beloved Name. ||1||
In each and every heart, the Lord, the Lord of the forest, is permeating and pervading.
In the water, on the land, and in the sky, He is pervading but hidden; through the Word of the Guru's Shabad, He is revealed. ||Pause||
In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy.
He is the unborn Lord God; He is, and shall ever be. Deep within your heart, behold Him, the Destroyer of ego. ||2||
This wretched world is caught in birth and death; in the love of duality, it has forgotten devotional worship of the Lord.
Meeting the True Guru, the Guru's Teachings are obtained; the faithless cynic loses the game of life. ||3||
Breaking my bonds, the True Guru has set me free, and I shall not be cast into the womb of reincarnation again.
O Nanak, the jewel of spiritual wisdom shines forth, and the Lord, the Formless Lord, dwells within my mind. ||4||8||

Punjabi Viakhya

nullnullਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ॥੧॥nullਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ਰਹਾਉ॥null(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ॥੨॥nullਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ॥੩॥nullਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ॥੪॥੮॥