Hukumnama - Ang 599
Saevak Saev Karehi Sabh Thaeree Jin Sabadhai Saadh Aaeiaa in Raag Sorathi
In Gurmukhi
ਸੋਰਠਿ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥
ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥
ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥
ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥
ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥
ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥
ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥
ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥
ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥
ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥
ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥
Phonetic English
Sorath Mehalaa 3 Ghar 1
Ik Oankaar Sathigur Prasaadh ||
Saevak Saev Karehi Sabh Thaeree Jin Sabadhai Saadh Aaeiaa ||
Gur Kirapaa Thae Niramal Hoaa Jin Vichahu Aap Gavaaeiaa ||
Anadhin Gun Gaavehi Nith Saachae Gur Kai Sabadh Suhaaeiaa ||1||
Maerae Thaakur Ham Baarik Saran Thumaaree ||
Eaeko Sachaa Sach Thoo Kaeval Aap Muraaree || Rehaao ||
Jaagath Rehae Thinee Prabh Paaeiaa Sabadhae Houmai Maaree ||
Girehee Mehi Sadhaa Har Jan Oudhaasee Giaan Thath Beechaaree ||
Sathigur Saev Sadhaa Sukh Paaeiaa Har Raakhiaa Our Dhhaaree ||2||
Eihu Manooaa Dheh Dhis Dhhaavadhaa Dhoojai Bhaae Khuaaeiaa ||
Manamukh Mugadhh Har Naam N Chaethai Birathhaa Janam Gavaaeiaa ||
Sathigur Bhaettae Thaa Naao Paaeae Houmai Mohu Chukaaeiaa ||3||
Har Jan Saachae Saach Kamaavehi Gur Kai Sabadh Veechaaree ||
Aapae Mael Leae Prabh Saachai Saach Rakhiaa Our Dhhaaree ||
Naanak Naavahu Gath Math Paaee Eaehaa Raas Hamaaree ||4||1||
English Translation
Sorat'h, Third Mehl, First House:
One Universal Creator God. By The Grace Of The True Guru:
All of Your servants, who relish the Word of Your Shabad, serve You.
By Guru's Grace, they become pure, eradicating self-conceit from within.
Night and day, they continually sing the Glorious Praises of the True Lord; they are adorned with the Word of the Guru's Shabad. ||1||
O my Lord and Master, I am Your child; I seek Your Sanctuary.
You are the One and Only Lord, the Truest of the True; You Yourself are the Destroyer of ego. ||Pause||
Those who remain wakeful obtain God; through the Word of the Shabad, they conquer their ego.
Immersed in family life, the Lord's humble servant ever remains detached; he reflects upon the essence of spiritual wisdom.
Serving the True Guru, he finds eternal peace, and he keeps the Lord enshrined in his heart. ||2||
This mind wanders in the ten directions; it is consumed by the love of duality.
The foolish self-willed manmukh does not remember the Lord's Name; he wastes away his life in vain.
But when he meets the True Guru, then he obtains the Name; he sheds egotism and emotional attachment. ||3||
The Lord's humble servants are True - they practice Truth, and reflect upon the Word of the Guru's Shabad.
The True Lord God unites them with Himself, and they keep the True Lord enshrined in their hearts.
O Nanak, through the Name, I have obtained salvation and understanding; this alone is my wealth. ||4||1||
Punjabi Viakhya
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ॥੧॥nullਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ਰਹਾਉ॥nullnullਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ। ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ। ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ॥੨॥nullnullਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ। ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ॥੩॥nullnullਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਨਾਨਕ! (ਆਖ-) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ॥੪॥੧॥