Hukumnama - Ang 605
Aapae Kanddaa Aap Tharaajee Prabh Aapae Thol Tholaaeiaa in Raag Sorathi
In Gurmukhi
ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥
ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥
ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥
ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥
ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥
ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥
ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥
ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥
ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥
ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥
ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥
ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥
ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
Phonetic English
Sorath Mehalaa 4 ||
Aapae Kanddaa Aap Tharaajee Prabh Aapae Thol Tholaaeiaa ||
Aapae Saahu Aapae Vanajaaraa Aapae Vanaj Karaaeiaa ||
Aapae Dhharathee Saajeean Piaarai Pishhai Ttank Charraaeiaa ||1||
Maerae Man Har Har Dhhiaae Sukh Paaeiaa ||
Har Har Naam Nidhhaan Hai Piaaraa Gur Poorai Meethaa Laaeiaa || Rehaao ||
Aapae Dhharathee Aap Jal Piaaraa Aapae Karae Karaaeiaa ||
Aapae Hukam Varathadhaa Piaaraa Jal Maattee Bandhh Rakhaaeiaa ||
Aapae Hee Bho Paaeidhaa Piaaraa Bann Bakaree Seehu Hadtaaeiaa ||2||
Aapae Kaasatt Aap Har Piaaraa Vich Kaasatt Agan Rakhaaeiaa ||
Aapae Hee Aap Varathadhaa Piaaraa Bhai Agan N Sakai Jalaaeiaa ||
Aapae Maar Jeevaaeidhaa Piaaraa Saah Laidhae Sabh Lavaaeiaa ||3||
Aapae Thaan Dheebaan Hai Piaaraa Aapae Kaarai Laaeiaa ||
Jio Aap Chalaaeae Thio Chaleeai Piaarae Jio Har Prabh Maerae Bhaaeiaa ||
Aapae Janthee Janth Hai Piaaraa Jan Naanak Vajehi Vajaaeiaa ||4||4||
English Translation
Sorat'h, Fourth Mehl:
God Himself is the balance scale, He Himself is the weigher, and He Himself weighs with the weights.
He Himself is the banker, He Himself is the trader, and He Himself makes the trades.
The Beloved Himself fashioned the world, and He Himself counter-balances it with a gram. ||1||
My mind meditates on the Lord, Har, Har, and finds peace.
The Name of the Beloved Lord, Har, Har, is a treasure; the Perfect Guru has made it seem sweet to me. ||Pause||
The Beloved Himself is the earth, and He Himself is the water; He Himself acts, and causes others to act.
The Beloved Himself issues His Commands, and keeps the water and the land bound down.
The Beloved Himself instills the Fear of God; He binds the tiger and the goat together. ||2||
The Beloved Lord Himself is the firewood, and He Himself keeps the fire within the wood.
The Beloved Lord Himself, all by Himself, permeates them, and because of the Fear of God, the fire cannot burn the wood.
The Beloved Himself kills and revives; all draw the breath of life, given by Him. ||3||
The Beloved Himself is power and presence; He Himself engages us in our work.
As the Beloved makes me walk, I walk, as it pleases my Lord God.
The Beloved Himself is the musician, and the musical instrument; servant Nanak vibrates His vibration. ||4||4||
Punjabi Viakhya
nullnullnullਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ)। ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ॥੧॥nullਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ਰਹਾਉ॥nullnullਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ॥੨॥nullnullਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ॥੩॥nullnullਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ॥੪॥੪॥