Hukumnama - Ang 606
Aapae Saevaa Laaeidhaa Piaaraa Aapae Bhagath Oumaahaa in Raag Sorathi
In Gurmukhi
ਸੋਰਠਿ ਮਹਲਾ ੪ ॥
ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥
ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥
ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥
ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥
ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥
ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥
ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥
ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥
ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥
ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥
ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥
ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥
ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥
Phonetic English
Sorath Mehalaa 4 ||
Aapae Saevaa Laaeidhaa Piaaraa Aapae Bhagath Oumaahaa ||
Aapae Gun Gaavaaeidhaa Piaaraa Aapae Sabadh Samaahaa ||
Aapae Laekhan Aap Likhaaree Aapae Laekh Likhaahaa ||1||
Maerae Man Jap Raam Naam Oumaahaa ||
Anadhin Anadh Hovai Vaddabhaagee Lai Gur Poorai Har Laahaa || Rehaao ||
Aapae Gopee Kaan Hai Piaaraa Ban Aapae Goo Charaahaa ||
Aapae Saaval Sundharaa Piaaraa Aapae Vans Vajaahaa ||
Kuvaleeaa Peerr Aap Maraaeidhaa Piaaraa Kar Baalak Roop Pachaahaa ||2||
Aap Akhaarraa Paaeidhaa Piaaraa Kar Vaekhai Aap Chojaahaa ||
Kar Baalak Roop Oupaaeidhaa Piaaraa Chanddoor Kans Kaes Maaraahaa ||
Aapae Hee Bal Aap Hai Piaaraa Bal Bhannai Moorakh Mugadhhaahaa ||3||
Sabh Aapae Jagath Oupaaeidhaa Piaaraa Vas Aapae Jugath Hathhaahaa ||
Gal Jaevarree Aapae Paaeidhaa Piaaraa Jio Prabh Khinchai Thio Jaahaa ||
Jo Garabai So Pachasee Piaarae Jap Naanak Bhagath Samaahaa ||4||6||
English Translation
Sorat'h, Fourth Mehl:
The Beloved Himself commits some to His service; He Himself blesses them with the joy of devotional worship.
The Beloved Himself causes us to sing His Glorious Praises; He Himself is absorbed in the Word of His Shabad.
He Himself is the pen, and He Himself is the scribe; He Himself inscribes His inscription. ||1||
O my mind, joyfully chant the Name of the Lord.
Those very fortunate ones are in ecstasy night and day; through the Perfect Guru, they obtain the profit of the Lord's Name. ||Pause||
The Beloved Himself is the milk-maid and Krishna; He Himself herds the cows in the woods.
The Beloved Himself is the blue-skinned, handsome one; He Himself plays on His flute.
The Beloved Himself took the form of a child, and destroyed Kuwalia-peer, the mad elephant. ||2||
The Beloved Himself sets the stage; He performs the plays, and He Himself watches them.
The Beloved Himself assumed the form of the child, and killed the demons Chandoor, Kansa and Kaysee.
The Beloved Himself, by Himself, is the embodiment of power; He shatters the power of the fools and idiots. ||3||
The Beloved Himself created the whole world. In His hands He holds the power of the ages.
The Beloved Himself puts the chains around their necks; as God pulls them, must they go.
Whoever harbors pride shall be destroyed, O Beloved; meditating on the Lord, Nanak is absorbed in devotional worship. ||4||6||
Punjabi Viakhya
nullnullnullਹੇ ਭਾਈ! ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜਦਾ ਹੈ, ਆਪ ਹੀ ਭਗਤੀ ਕਰਨ ਦਾ ਉਤਸ਼ਾਹ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਨੂੰ) ਗੁਣ ਗਾਵਣ ਲਈ ਪ੍ਰੇਰਨਾ ਕਰਦਾ ਹੈ, ਆਪ ਹੀ (ਜੀਵਾਂ ਨੂੰ) ਗੁਰੂ ਦੇ ਸ਼ਬਦ ਵਿਚ ਜੋੜਦਾ ਹੈ। ਪ੍ਰਭੂ ਆਪ ਹੀ ਕਲਮ ਹੈ, ਆਪ ਹੀ ਕਲਮ ਚਲਾਣ ਵਾਲਾ ਹੈ, ਤੇ, ਆਪ ਹੀ (ਜੀਵਾਂ ਦੇ ਮੱਥੇ ਉੱਤੇ ਭਗਤੀ ਦਾ) ਲੇਖ ਲਿਖਦਾ ਹੈ ॥੧॥nullਹੇ ਮੇਰੇ ਮਨ! ਪਰਮਾਤਮਾ ਦਾ ਨਾਮ ਉਤਸ਼ਾਹ ਨਾਲ ਜਪਿਆ ਕਰ। ਪੂਰੇ ਗੁਰੂ ਦੀ ਰਾਹੀਂ ਹਰਿ-ਨਾਮ ਦਾ ਲਾਭ ਖੱਟ ਲੈ। (ਜੇਹੜਾ) ਵਡ-ਭਾਗੀ ਮਨੁੱਖ (ਨਾਮ ਜਪਦਾ ਹੈ, ਉਸ) ਨੂੰ ਹਰ ਵੇਲੇ ਆਤਮਕ ਸੁਖ ਮਿਲਿਆ ਰਹਿੰਦਾ ਹੈ ਰਹਾਉ॥nullnullਹੇ ਭਾਈ! ਪ੍ਰਭੂ ਹੀ ਗੋਪੀਆਂ ਹੈ, ਆਪ ਹੀ ਕ੍ਰਿਸ਼ਨ ਹੈ, ਆਪ ਹੀ (ਬਿੰਦ੍ਰਾਬਨ) ਜੰਗਲ ਵਿਚ ਗਾਈਆਂ ਚਾਰਨ ਵਾਲਾ ਹੈ। ਪ੍ਰਭੂ ਆਪ ਹੀ ਸਾਂਵਲੇ ਰੰਗ ਵਾਲਾ ਸੋਹਣਾ ਕ੍ਰਿਸ਼ਨ ਹੈ, ਆਪ ਹੀ ਬੰਸਰੀ ਵਜਾਣ ਵਾਲਾ ਹੈ। ਪ੍ਰਭੂ ਆਪ ਹੀ ਬਾਲਕ-ਰੂਪ (ਕ੍ਰਿਸ਼ਨ-ਰੂਪ) ਵਿਚ (ਕੰਸ ਦੇ ਭੇਜੇ ਹੋਏ ਹਾਥੀ) ਕੁਵਲੀਆਪੀੜ ਨੂੰ ਨਾਸ ਕਰਨ ਵਾਲਾ ਹੈ ॥੨॥nullnullਹੇ ਭਾਈ! ਪ੍ਰਭੂ ਆਪ ਹੀ (ਇਹ ਜਗਤ ਦਾ) ਅਖਾੜਾ ਬਣਾਣ ਵਾਲਾ ਹੈ, (ਇਸ ਜਗਤ-ਅਖਾੜੇ ਵਿਚ) ਆਪ ਹੀ ਕੌਤਕ-ਤਮਾਸ਼ੇ ਰਚ ਕੇ ਵੇਖ ਰਿਹਾ ਹੈ। ਪ੍ਰਭੂ ਆਪ ਹੀ ਬਾਲਕ-ਰੂਪ ਕ੍ਰਿਸ਼ਨ ਨੂੰ ਪੈਦਾ ਕਰਨ ਵਾਲਾ ਹੈ, ਤੇ, ਆਪ ਹੀ ਉਸ ਪਾਸੋਂ ਚੰਡੂਰ, ਕੇਸੀ ਅਤੇ ਕੰਸ ਨੂੰ ਮਰਵਾਣ ਵਾਲਾ ਹੈ। ਆਪ ਹੀ ਤਾਕਤ (ਦੇਣ ਵਾਲਾ) ਹੈ, ਤੇ, ਆਪ ਹੀ ਮੂਰਖਾਂ ਦੀ ਤਾਕਤ ਭੰਨ ਦੇਂਦਾ ਹੈ ॥੩॥nullnullਹੇ ਭਾਈ! ਪਿਆਰਾ ਪ੍ਰਭੂ ਆਪ ਹੀ ਸਾਰੇ ਜਗਤ ਨੂੰ ਪੈਦਾ ਕਰਦਾ ਹੈ, (ਜਗਤ ਨੂੰ ਆਪ ਹੀ ਆਪਣੇ) ਵੱਸ ਵਿਚ ਰੱਖਦਾ ਹੈ (ਜੀਵਾਂ ਦੀ ਜੀਵਨ-) ਜੁਗਤਿ ਆਪਣੇ ਹੱਥ ਵਿਚ ਰੱਖਦਾ ਹੈ। ਪ੍ਰਭੂ ਆਪ ਹੀ (ਸਭ ਜੀਵਾਂ ਦੇ) ਗਲ ਵਿਚ ਰੱਸੀ ਪਾਈ ਰੱਖਦਾ ਹੈ, ਜਿਵੇਂ ਪ੍ਰਭੂ (ਉਸ ਰੱਸੀ ਨੂੰ) ਖਿੱਚਦਾ ਹੈ ਤਿਵੇਂ ਹੀ ਜੀਵ (ਜੀਵਨ-ਰਾਹ ਤੇ) ਤੁਰਦੇ ਹਨ। ਹੇ ਨਾਨਕ! (ਆਖ-) ਹੇ ਪਿਆਰੇ ਸੱਜਣ! ਜੇਹੜਾ ਮਨੁੱਖ (ਆਪਣੇ ਕਿਸੇ ਬਲ ਆਦਿਕ ਦਾ) ਅਹੰਕਾਰ ਕਰਦਾ ਹੈ ਉਹ ਤਬਾਹ ਹੋ ਜਾਂਦਾ ਹੈ (ਆਤਮਕ ਮੌਤ ਸਹੇੜ ਲੈਂਦਾ ਹੈ)। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਦੀ ਭਗਤੀ ਵਿਚ ਲੀਨ ਰਿਹਾ ਕਰ ॥੪॥੬॥