Hukumnama - Ang 607
Achar Charai Thaa Sidhh Hoee Sidhhee Thae Budhh Paaee in Raag Sorathi
In Gurmukhi
ਸੋਰਠਿ ਮਹਲਾ ੪ ਪੰਚਪਦਾ ॥
ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥
ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥
ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥
ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥
ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥
ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥
ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥
ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥
ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥
ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥
ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥
ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥
Phonetic English
Sorath Mehalaa 4 Panchapadhaa ||
Achar Charai Thaa Sidhh Hoee Sidhhee Thae Budhh Paaee ||
Praem Kae Sar Laagae Than Bheethar Thaa Bhram Kaattiaa Jaaee ||1||
Maerae Gobidh Apunae Jan Ko Dhaehi Vaddiaaee ||
Guramath Raam Naam Paragaasahu Sadhaa Rehahu Saranaaee || Rehaao ||
Eihu Sansaar Sabh Aavan Jaanaa Man Moorakh Chaeth Ajaanaa ||
Har Jeeo Kirapaa Karahu Gur Maelahu Thaa Har Naam Samaanaa ||2||
Jis Kee Vathh Soee Prabh Jaanai Jis No Dhaee S Paaeae ||
Vasath Anoop Ath Agam Agochar Gur Pooraa Alakh Lakhaaeae ||3||
Jin Eih Chaakhee Soee Jaanai Goongae Kee Mithiaaee ||
Rathan Lukaaeiaa Lookai Naahee Jae Ko Rakhai Lukaaee ||4||
Sabh Kishh Thaeraa Thoo Antharajaamee Thoo Sabhanaa Kaa Prabh Soee ||
Jis No Dhaath Karehi So Paaeae Jan Naanak Avar N Koee ||5||9||
English Translation
Sorat'h, Fourth Mehl, Panch-Padas:
If one eats the uneatable, then he becomes a Siddha, a being of perfect spirituality; through this perfection, he obtains wisdom.
When the arrow of the Lord's Love pierces his body, then his doubt is eradicated. ||1||
O my Lord of the Universe, please bless Your humble servant with glory.
Under Guru's Instructions, enlighten me with the Lord's Name, that I may dwell forever in Your Sanctuary. ||Pause||
This whole world is engrossed in coming and going; O my foolish and ignorant mind, be mindful of the Lord.
O Dear Lord, please, take pity upon me, and unite me with the Guru, that I may merge in the Lord's Name. ||2||
Only one who has it knows God; he alone has it, to whom God has given it - ||3||
So very beautiful, unapproachable and unfathomable. Through the Perfect Guru, the unknowable is known.
Only one who tastes it knows it, like the mute, who tastes the sweet candy, but cannot speak of it.
The jewel is concealed, but it is not concealed, even though one may try to conceal it. ||4||
Everything is Yours, O Inner-knower, Searcher of hearts; You are the Lord God of all.
He alone receives the gift, unto whom You give it; O servant Nanak, there is no one else. ||5||9||
Punjabi Viakhya
nullnull(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ ॥੧॥nullਹੇ ਮੇਰੇ ਗੋਬਿੰਦ! (ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ ਰਹਾਉ॥nullਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! (ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ ॥੨॥nullਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ), ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ ॥੩॥nullਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ॥੪॥nullਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ॥੫॥੯॥