Hukumnama - Ang 608
Kis Ho Jaachee Kis Aaraadhhee Jaa Sabh Ko Keethaa Hosee in Raag Sorathi
In Gurmukhi
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥
ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥
ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹਰਿ ਜੀਉ ਤੇਰੀ ਦਾਤੀ ਰਾਜਾ ॥
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥
ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥
ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥
ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥
ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥
ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥
ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥
ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥
ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
Phonetic English
Sorath Mehalaa 5 Ghar 1 Thithukae
Ik Oankaar Sathigur Prasaadh ||
Kis Ho Jaachee Kis Aaraadhhee Jaa Sabh Ko Keethaa Hosee ||
Jo Jo Dheesai Vaddaa Vaddaeraa So So Khaakoo Ralasee ||
Nirabho Nirankaar Bhav Khanddan Sabh Sukh Nav Nidhh Dhaesee ||1||
Har Jeeo Thaeree Dhaathee Raajaa ||
Maanas Bapurraa Kiaa Saalaahee Kiaa This Kaa Muhathaajaa || Rehaao ||
Jin Har Dhhiaaeiaa Sabh Kishh This Kaa This Kee Bhookh Gavaaee ||
Aisaa Dhhan Dheeaa Sukhadhaathai Nikhutt N Kab Hee Jaaee ||
Anadh Bhaeiaa Sukh Sehaj Samaanae Sathigur Mael Milaaee ||2||
Man Naam Jap Naam Aaraadhh Anadhin Naam Vakhaanee ||
Oupadhaes Sun Saadhh Santhan Kaa Sabh Chookee Kaan Jamaanee ||
Jin Ko Kirapaal Hoaa Prabh Maeraa Sae Laagae Gur Kee Baanee ||3||
Keemath Koun Karai Prabh Thaeree Thoo Sarab Jeeaa Dhaeiaalaa ||
Sabh Kishh Keethaa Thaeraa Varathai Kiaa Ham Baal Gupaalaa ||
Raakh Laehu Naanak Jan Thumaraa Jio Pithaa Pooth Kirapaalaa ||4||1||
English Translation
Sorat'h, Fifth Mehl, First House, Ti-Tukas:
One Universal Creator God. By The Grace Of The True Guru:
Who should I ask? Who should I worship? All were created by Him.
Whoever appears to be the greatest of the great, shall ultimately be mixed with the dust.
The Fearless, Formless Lord, the Destroyer of Fear bestows all comforts, and the nine treasures. ||1||
O Dear Lord, Your gifts alone satisfy me.
Why should I praise the poor helpless man? Why should I feel subservient to him? ||Pause||
All things come to one who meditates on the Lord; the Lord satisfies his hunger.
The Lord, the Giver of peace, bestows such wealth, that it can never be exhausted.
I am in ecstasy, absorbed in celestial peace; the True Guru has united me in His Union. ||2||
O mind, chant the Naam, the Name of the Lord; worship the Naam, night and day, and recite the Naam.
Listen to the Teachings of the Holy Saints, and all fear of death will be dispelled.
Those blessed by God's Grace are attached to the Word of the Guru's Bani. ||3||
Who can estimate Your worth, God? You are kind and compassionate to all beings.
Everything which You do, prevails; I am just a poor child - what can I do?
Protect and preserve Your servant Nanak; be kind to him, like a father to his son. ||4||1||
Punjabi Viakhya
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ॥੧॥nullਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ਰਹਾਉ॥nullnullਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ॥੨॥nullnullਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ॥੩॥nullnullਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ॥੪॥੧॥