Hukumnama - Ang 609

Puthr Kalathr Lok Grih Banithaa Maaeiaa Sanabandhhaehee in Raag Sorathi

In Gurmukhi

ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥
ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

Phonetic English

Sorath Mehalaa 5 ||
Puthr Kalathr Lok Grih Banithaa Maaeiaa Sanabandhhaehee ||
Anth Kee Baar Ko Kharaa N Hosee Sabh Mithhiaa Asanaehee ||1||
Rae Nar Kaahae Paporahu Dhaehee ||
Oodd Jaaeigo Dhhoom Baadharo Eik Bhaajahu Raam Sanaehee || Rehaao ||
Theen Sann(g)iaa Kar Dhaehee Keenee Jal Kookar Bhasamaehee ||
Hoe Aamaro Grih Mehi Baithaa Karan Kaaran Bisarohee ||2||
Anik Bhaath Kar Maneeeae Saajae Kaachai Thaag Parohee ||
Thoott Jaaeigo Sooth Baapurae Fir Paashhai Pashhuthohee ||3||
Jin Thum Sirajae Siraj Savaarae This Dhhiaavahu Dhin Rainaehee ||
Jan Naanak Prabh Kirapaa Dhhaaree Mai Sathigur Outt Gehaehee ||4||4||

English Translation

Sorat'h, Fifth Mehl:
Children, spouses, men and women in one's household, are all bound by Maya.
At the very last moment, none of them shall stand by you; their love is totally false. ||1||
O man, why do you pamper your body so?
It shall disperse like a cloud of smoke; vibrate upon the One, the Beloved Lord. ||Pause||
There are three ways in which the body can be consumed - it can be thrown into water, given to the dogs, or cremated to ashes.
He considers himself to be immortal; he sits in his home, and forgets the Lord, the Cause of causes. ||2||
In various ways, the Lord has fashioned the beads, and strung them on a slender thread.
The thread shall break, O wretched man, and then, you shall repent and regret. ||3||
He created you, and after creating you, He adorned you - meditate on Him day and night.
God has showered His Mercy upon servant Nanak; I hold tight to the Support of the True Guru. ||4||4||

Punjabi Viakhya

nullnullਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥nullਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ਰਹਾਉ॥nullਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥nullਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ॥੩॥nullਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ॥੪॥੪॥