Hukumnama - Ang 610
Sukheeeae Ko Paekhai Sabh Sukheeaa Rogee Kai Bhaanai Sabh Rogee in Raag Sorathi
In Gurmukhi
ਸੋਰਠਿ ਮਹਲਾ ੫ ॥
ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥
ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥
ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥
ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥
ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥
ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥
ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥
ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥
ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥
ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥
Phonetic English
Sorath Mehalaa 5 ||
Sukheeeae Ko Paekhai Sabh Sukheeaa Rogee Kai Bhaanai Sabh Rogee ||
Karan Karaavanehaar Suaamee Aapan Haathh Sanjogee ||1||
Man Maerae Jin Apunaa Bharam Gavaathaa ||
This Kai Bhaanai Koe N Bhoolaa Jin Sagalo Breham Pashhaathaa || Rehaao ||
Santh Sang Jaa Kaa Man Seethal Ouhu Jaanai Sagalee Thaandtee ||
Houmai Rog Jaa Kaa Man Biaapith Ouhu Janam Marai Bilalaathee ||2||
Giaan Anjan Jaa Kee Naethree Parriaa Thaa Ko Sarab Pragaasaa ||
Agiaan Andhhaerai Soojhas Naahee Bahurr Bahurr Bharamaathaa ||3||
Sun Baenanthee Suaamee Apunae Naanak Eihu Sukh Maagai ||
Jeh Keerathan Thaeraa Saadhhoo Gaavehi Theh Maeraa Man Laagai ||4||6||
English Translation
Sorat'h, Fifth Mehl:
To the happy person, everyone seems happy; to the sick person, everyone seems sick.
The Lord and Master acts, and causes us to act; union is in His Hands. ||1||
O my mind, no one appears to be mistaken, to one who has dispelled his own doubts;
He realizes that everyone is God. ||Pause||
One whose mind is comforted in the Society of the Saints, believes that all are joyful.
One whose mind is afflicted by the disease of egotism, cries out in birth and death. ||2||
Everything is clear to one whose eyes are blessed with the ointment of spiritual wisdom.
In the darkness of spiritual ignorance, he sees nothing at all; he wanders around in reincarnation, over and over again. ||3||
Hear my prayer, O Lord and Master; Nanak begs for this happiness:
Whereever Your Holy Saints sing the Kirtan of Your Praises, let my mind be attached to that place. ||4||6||
Punjabi Viakhya
nullnullਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ ॥੧॥nullਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ ਰਹਾਉ॥nullਹੇ ਭਾਈ! ਸਾਧ ਸੰਗਤ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ॥੨॥nullਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ ॥੩॥nullਹੇ ਮੇਰੇ ਮਾਲਕ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ ॥੪॥੬॥