Hukumnama - Ang 611
Eaek Pithaa Eaekas Kae Ham Baarik Thoo Maeraa Gur Haaee in Raag Sorathi
In Gurmukhi
ਸੋਰਠਿ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥
ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥
ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥
ਇਹੁ ਮਨੁ ਤੇਰਾ ਭਾਈ ॥ ਰਹਾਉ ॥
ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥
ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥
ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥
ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥
ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
Phonetic English
Sorath Mehalaa 5 Ghar 2 Choupadhae
Ik Oankaar Sathigur Prasaadh ||
Eaek Pithaa Eaekas Kae Ham Baarik Thoo Maeraa Gur Haaee ||
Sun Meethaa Jeeo Hamaaraa Bal Bal Jaasee Har Dharasan Dhaehu Dhikhaaee ||1||
Sun Meethaa Dhhooree Ko Bal Jaaee ||
Eihu Man Thaeraa Bhaaee || Rehaao ||
Paav Malovaa Mal Mal Dhhovaa Eihu Man Thai Koo Dhaesaa ||
Sun Meethaa Ho Thaeree Saranaaee Aaeiaa Prabh Milo Dhaehu Oupadhaesaa ||2||
Maan N Keejai Saran Pareejai Karai S Bhalaa Manaaeeai ||
Sun Meethaa Jeeo Pindd Sabh Than Arapeejai Eio Dharasan Har Jeeo Paaeeai ||3||
Bhaeiou Anugrahu Prasaadh Santhan Kai Har Naamaa Hai Meethaa ||
Jan Naanak Ko Gur Kirapaa Dhhaaree Sabh Akul Niranjan Ddeethaa ||4||1||12||
English Translation
Sorat'h, Fifth Mehl, Second House, Chau-Padas:
One Universal Creator God. By The Grace Of The True Guru:
The One God is our father; we are the children of the One God. You are our Guru.
Listen, friends: my soul is a sacrifice, a sacrifice to You; O Lord, reveal to me the Blessed Vision of Your Darshan. ||1||
Listen, friends: I am a sacrifice to the dust of Your feet.
This mind is yours, O Siblings of Destiny. ||Pause||
I wash your feet, I massage and clean them; I give this mind to you.
Listen, friends: I have come to Your Sanctuary; teach me, that I might unite with God. ||2||
Do not be proud; seek His Sanctuary, and accept as good all that He does.
Listen, friends: dedicate your soul, body and your whole being to Him; thus you shall receive the Blessed Vision of His Darshan. ||3||
He has shown mercy to me, by the Grace of the Saints; the Lord's Name is sweet to me.
The Guru has shown mercy to servant Nanak; I see the casteless, immaculate Lord everywhere. ||4||1||12||
Punjabi Viakhya
ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਮਿੱਤਰ! (ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀਂ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ ॥੧॥nullਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! (ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ਰਹਾਉ॥nullਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨। {ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ}॥੨॥nullਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ ॥੩॥nullਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ॥੪॥੧॥੧੨॥