Hukumnama - Ang 613
Maath Garabh Mehi Aapan Simaran Dhae Theh Thum Raakhanehaarae in Raag Sorathi
In Gurmukhi
ਸੋਰਠਿ ਮਹਲਾ ੫ ਘਰੁ ੨ ॥
ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥
ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥
ਮਾਧੌ ਤੂ ਠਾਕੁਰੁ ਸਿਰਿ ਮੋਰਾ ॥
ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥
ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥
ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥
ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥
ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥
ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥
ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥
Phonetic English
Sorath Mehalaa 5 Ghar 2 ||
Maath Garabh Mehi Aapan Simaran Dhae Theh Thum Raakhanehaarae ||
Paavak Saagar Athhaah Lehar Mehi Thaarahu Thaaranehaarae ||1||
Maadhha Thoo Thaakur Sir Moraa ||
Eehaa Oohaa Thuhaaro Dhhoraa || Rehaao ||
Keethae Ko Maerai Sanmaanai Karanehaar Thrin Jaanai ||
Thoo Dhaathaa Maagan Ko Sagalee Dhaan Dhaehi Prabh Bhaanai ||2||
Khin Mehi Avar Khinai Mehi Avaraa Acharaj Chalath Thumaarae ||
Roorro Goorro Gehir Ganbheero Oocha Agam Apaarae ||3||
Saadhhasang Jo Thumehi Milaaeiou Tho Sunee Thumaaree Baanee ||
Anadh Bhaeiaa Paekhath Hee Naanak Prathaap Purakh Nirabaanee ||4||7||18||
English Translation
Sorat'h, Fifth Mehl, Second House:
In our mother's womb, You blessed us with Your meditative remembrance, and You preserved us there.
Through the countless waves of the ocean of fire, please, carry us across and save us, O Savior Lord! ||1||
O Lord, You are the Master above my head.
Here and hereafter, You alone are my Support. ||Pause||
He looks upon the creation like a mountain of gold, and sees the Creator as a blade of grass.
You are the Great Giver, and we are all mere beggars; O God, You give gifts according to Your Will. ||2||
In an instant, You are one thing, and in another instant, You are another. Wondrous are Your ways!
You are beautiful, mysterious, profound, unfathomable, lofty, inaccessible and infinite. ||3||
When You brought me to the Saadh Sangat, the Company of the Holy, then I heard the Bani of Your Word.
Nanak is in ecstasy, beholding the Glory of the Primal Lord of Nirvaanaa. ||4||7||18||
Punjabi Viakhya
nullnullਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ ॥੧॥nullਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ ਰਹਾਉ॥nullਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ ॥੨॥nullਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ ॥੩॥nullਹੇ ਨਾਨਕ! (ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ ॥੪॥੭॥੧੮॥