Hukumnama - Ang 615
Prabh Kee Saran Sagal Bhai Laathhae Dhukh Binasae Sukh Paaeiaa in Raag Sorathi
In Gurmukhi
ਸੋਰਠਿ ਮਹਲਾ ੫ ॥
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥
ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥
ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥
ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥
ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥
ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥
ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥
ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥
Phonetic English
Sorath Mehalaa 5 ||
Prabh Kee Saran Sagal Bhai Laathhae Dhukh Binasae Sukh Paaeiaa ||
Dhaeiaal Hoaa Paarabreham Suaamee Pooraa Sathigur Dhhiaaeiaa ||1||
Prabh Jeeo Thoo Maero Saahib Dhaathaa ||
Kar Kirapaa Prabh Dheen Dhaeiaalaa Gun Gaavo Rang Raathaa || Rehaao ||
Sathigur Naam Nidhhaan Dhrirraaeiaa Chinthaa Sagal Binaasee ||
Kar Kirapaa Apuno Kar Leenaa Man Vasiaa Abinaasee ||2||
Thaa Ko Bighan N Kooo Laagai Jo Sathigur Apunai Raakhae ||
Charan Kamal Basae Ridh Anthar Anmrith Har Ras Chaakhae ||3||
Kar Saevaa Saevak Prabh Apunae Jin Man Kee Eishh Pujaaee ||
Naanak Dhaas Thaa Kai Balihaarai Jin Pooran Paij Rakhaaee ||4||14||25||
English Translation
Sorat'h, Fifth Mehl:
In God's Sanctuary all fears depart suffering disappears, and peace is obtained.
When the Supreme Lord God and Master becomes merciful, we meditate on the Perfect True Guru. ||1||
O Dear God, You are my Lord Master and Great Giver.
By Your Mercy, O God, Merciful to the meek, imbue me with Your Love, that I might sing Your Glorious Praises. ||Pause||
The True Guru has implanted the treasure of the Naam within me, and all my anxieties have been dispelled.
By His Mercy, He has made me His own, and the imperishable Lord has come to dwell within my mind. ||2||
No misfortune afflicts one who is protected by the True Guru.
The Lotus Feet of God come to abide within his heart, and he savors the sublime essence of the Lord's Ambrosial Nectar. ||3||
So, as a servant, serve your God, who fulfills your mind's desires.
Slave Nanak is a sacrifice to the Perfect Lord, who has protected and preserved his honor. ||4||14||25||
Punjabi Viakhya
nullnullਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ ॥੧॥nullਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ ਰਹਾਉ॥nullਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ ॥੨॥nullਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ ॥੩॥nullਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! (ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ ॥੪॥੧੪॥੨੫॥