Hukumnama - Ang 616
Binasai Mohu Maeraa Ar Thaeraa Binasai Apanee Dhhaaree in Raag Sorathi
In Gurmukhi
ਸੋਰਠਿ ਮਹਲਾ ੫ ਪੰਚਪਦਾ ॥
ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥
ਸੰਤਹੁ ਇਹਾ ਬਤਾਵਹੁ ਕਾਰੀ ॥
ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ ॥
ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥
ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥
ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥
ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥
Phonetic English
Sorath Mehalaa 5 Panchapadhaa ||
Binasai Mohu Maeraa Ar Thaeraa Binasai Apanee Dhhaaree ||1||
Santhahu Eihaa Bathaavahu Kaaree ||
Jith Houmai Garab Nivaaree ||1|| Rehaao ||
Sarab Bhooth Paarabreham Kar Maaniaa Hovaan Sagal Raenaaree ||2||
Paekhiou Prabh Jeeo Apunai Sangae Chookai Bheeth Bhramaaree ||3||
Aoukhadhh Naam Niramal Jal Anmrith Paaeeai Guroo Dhuaaree ||4||
Kahu Naanak Jis Masathak Likhiaa This Gur Mil Rog Bidhaaree ||5||17||28||
English Translation
Sorat'h, Fifth Mehl, Panch-Padas:
May my emotional attachment, my sense of mine and yours, and my self-conceit be dispelled. ||1||
O Saints, show me such a way,
By which my egotism and pride might be eliminated. ||1||Pause||
I see the Supreme Lord God in all beings, and I am the dust of all. ||2||
I see God always with me, and the wall of doubt has been shattered. ||3||
The medicine of the Naam, and the Immaculate Water of Ambrosial Nectar, are obtained through the Guru's Gate. ||4||
Says Nanak, one who has such pre-ordained destiny inscribed upon his forehead, meets with the Guru, and his diseases are cured. ||5||17||28||
Punjabi Viakhya
null(ਜਿਸ ਇਲਾਜ ਨਾਲ ਮੇਰੇ ਅੰਦਰੋਂ) ਮੋਹ ਨਾਸ ਹੋ ਜਾਏ, ਮੇਰ-ਤੇਰ ਵਾਲਾ ਵਿਤਕਰਾ ਦੂਰ ਹੋ ਜਾਏ, ਮੇਰੀ ਮਾਇਆ-ਨਾਲ-ਪਕੜ ਖ਼ਤਮ ਹੋ ਜਾਏ ॥੧॥nullਹੇ ਸੰਤ ਜਨੋ! (ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ ਮੈਂ (ਆਪਣਾ ਅੰਦਰੋਂ) ਹਉਮੈ ਅਹੰਕਾਰ ਦੂਰ ਕਰ ਸਕਾਂ ॥੧॥ ਰਹਾਉ ॥(ਜਿਸ ਇਲਾਜ ਨਾਲ) ਪਰਮਾਤਮਾ ਸਾਰੇ ਜੀਵਾਂ ਵਿਚ ਵੱਸਦਾ ਮੰਨਿਆ ਜਾ ਸਕੇ, ਤੇ, ਮੈਂ ਸਭਨਾਂ ਦੀ ਚਰਨ-ਧੂੜ ਬਣਿਆ ਰਹਾਂ ॥੨॥(ਜਿਸ ਇਲਾਜ ਨਾਲ) ਪਰਮਾਤਮਾ ਆਪਣੇ ਅੰਗ-ਸੰਗ ਵੇਖਿਆ ਜਾ ਸਕੇ, ਤੇ, (ਮੇਰੇ ਅੰਦਰੋਂ) ਮਾਇਆ ਦੀ ਖ਼ਾਤਰ ਭਟਕਣਾ ਵਾਲੀ ਕੰਧ ਦੂਰ ਹੋ ਜਾਏ (ਜੋ ਪਰਮਾਤਮਾ ਨਾਲੋਂ ਵਿੱਥ ਪਾ ਰਹੀ ਹੈ) ॥੩॥(ਹੇ ਭਾਈ!) ਉਹ ਦਵਾਈ ਤਾਂ ਪਰਮਾਤਮਾ ਦਾ ਨਾਮ ਹੀ ਹੈ, ਆਤਮਕ ਜੀਵਨ ਦੇਣ ਵਾਲਾ ਪਵਿਤ੍ਰ ਨਾਮ-ਜਲ ਹੀ ਹੈ। ਇਹ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ ॥੪॥ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਮੱਥੇ ਉੱਤੇ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੋਵੇ, (ਉਸ ਨੂੰ ਗੁਰੂ ਪਾਸੋਂ ਮਿਲਦਾ ਹੈ), ਗੁਰੂ ਨੂੰ ਮਿਲ ਕੇ ਉਸ ਦੇ ਰੋਗ ਕੱਟੇ ਜਾਂਦੇ ਹਨ ॥੫॥੧੭॥੨੮॥