Hukumnama - Ang 617
Abinaasee Jeean Ko Dhaathaa Simarath Sabh Mal Khoee in Raag Sorathi
In Gurmukhi
ਸੋਰਠਿ ਮਹਲਾ ੫ ॥
ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥
ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥
ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥
ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥
ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥
ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥
Phonetic English
Sorath Mehalaa 5 ||
Abinaasee Jeean Ko Dhaathaa Simarath Sabh Mal Khoee ||
Gun Nidhhaan Bhagathan Ko Barathan Biralaa Paavai Koee ||1||
Maerae Man Jap Gur Gopaal Prabh Soee ||
Jaa Kee Saran Paeiaaan Sukh Paaeeai Baahurr Dhookh N Hoee ||1|| Rehaao ||
Vaddabhaagee Saadhhasang Paraapath Thin Bhaettath Dhuramath Khoee ||
Thin Kee Dhhoor Naanak Dhaas Baashhai Jin Har Naam Ridhai Paroee ||2||5||33||
English Translation
Sorat'h, Fifth Mehl:
He is imperishable, the Giver of all beings; meditating on Him, all filth is removed.
He is the treasure of excellence, the object of His devotees, but rare are those who find Him. ||1||
O my mind, meditate on the Guru, and God, the Cherisher of the world.
Seeking His Sanctuary, one finds peace, and he shall not suffer in pain again. ||1||Pause||
By great good fortune, one obtains the Saadh Sangat, the Company of the Holy. Meeting them, evil-mindedness is eliminated.
Slave Nanak yearns for the dust of the feet of those, who have woven the Lord's Name into their hearts. ||2||5||33||
Punjabi Viakhya
nullnullਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ ॥੧॥nullਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ ॥੧॥ ਰਹਾਉ ॥nullਹੇ ਭਾਈ! ਵੱਡੀ ਕਿਸਮਤ ਨਾਲ ਭਲੇ ਮਨੁੱਖਾਂ ਦੀ ਸੰਗਤ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ। ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ ॥੨॥੫॥੩੩॥