Hukumnama - Ang 618
Gur Kae Charan Basae Ridh Bheethar Subh Lakhan Prabh Keenae in Raag Sorathi
In Gurmukhi
ਸੋਰਠਿ ਮਹਲਾ ੫ ॥
ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥
ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥
ਮੇਰੋ ਗੁਰੁ ਰਖਵਾਰੋ ਮੀਤ ॥
ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥
ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥
ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥
Phonetic English
Sorath Mehalaa 5 ||
Gur Kae Charan Basae Ridh Bheethar Subh Lakhan Prabh Keenae ||
Bheae Kirapaal Pooran Paramaesar Naam Nidhhaan Man Cheenae ||1||
Maero Gur Rakhavaaro Meeth ||
Dhoon Choonee Dhae Vaddiaaee Sobhaa Neethaa Neeth ||1|| Rehaao ||
Jeea Janth Prabh Sagal Oudhhaarae Dharasan Dhaekhanehaarae ||
Gur Poorae Kee Acharaj Vaddiaaee Naanak Sadh Balihaarae ||2||9||37||
English Translation
Sorat'h, Fifth Mehl:
The Guru's feet abide within my heart; God has blessed me with good fortune.
The Perfect Transcendent Lord became merciful to me, and I found the treasure of the Naam within my mind. ||1||
My Guru is my Saving Grace, my only best friend.
Over and over again, He blesses me with double, even four-fold, greatness. ||1||Pause||
God saves all beings and creatures, giving them the Blessed Vision of His Darshan.
Wondrous is the glorious greatness of the Perfect Guru; Nanak is forever a sacrifice to Him. ||2||9||37||
Punjabi Viakhya
nullnullਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੇ ਚਰਨ ਵੱਸ ਪਏ, ਪ੍ਰਭੂ ਨੇ (ਉਸ ਦੀ ਜ਼ਿੰਦਗੀ ਵਿਚ) ਸਫਲਤਾ ਪੈਦਾ ਕਰਨ ਵਾਲੇ ਲੱਛਣ ਪੈਦਾ ਕਰ ਦਿੱਤੇ। ਸਰਬ-ਵਿਆਪਕ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੋ ਗਏ, ਉਸ ਮਨੁੱਖ ਨੇ ਪਰਮਾਤਮਾ ਦੇ ਨਾਮ ਦੇ ਖ਼ਜ਼ਾਨੇ ਆਪਣੇ ਮਨ ਵਿਚ (ਟਿਕੇ ਹੋਏ) ਪਛਾਣ ਲਏ ॥੧॥nullਹੇ ਭਾਈ! ਮੇਰਾ ਗੁਰੂ ਮੇਰਾ ਰਾਖਾ ਹੈ ਮੇਰਾ ਮਿੱਤਰ ਹੈ, (ਪ੍ਰਭੂ ਦਾ ਨਾਮ ਦੇ ਕੇ, ਮੈਨੂੰ) ਉਹ ਵਡਿਆਈ ਬਖ਼ਸ਼ਦਾ ਹੈ ਜੋ ਦੂਣੀ ਚਉਣੀ ਹੁੰਦੀ ਜਾਂਦੀ ਹੈ (ਸਦਾ ਵਧਦੀ ਜਾਂਦੀ ਹੈ), ਮੈਨੂੰ ਸਦਾ ਸੋਭਾ ਦਿਵਾਂਦਾ ਹੈ ॥੧॥ ਰਹਾਉ ॥nullਹੇ ਭਾਈ! ਗੁਰੂ ਦਾ ਦਰਸਨ ਕਰਨ ਵਾਲੇ ਸਾਰੇ ਮਨੁੱਖਾਂ ਨੂੰ ਪ੍ਰਭੂ ਨੇ (ਵਿਕਾਰਾਂ ਤੋਂ) ਬਚਾ ਲਿਆ। ਪੂਰੇ ਗੁਰੂ ਦਾ ਇਤਨਾ ਵੱਡਾ ਦਰਜਾ ਹੈ ਕਿ (ਵੇਖ ਕੇ) ਹੈਰਾਨ ਹੋ ਜਾਈਦਾ ਹੈ। ਹੇ ਨਾਨਕ! (ਆਖ-ਮੈਂ ਗੁਰੂ ਤੋਂ) ਸਦਾ ਕੁਰਬਾਨ ਜਾਂਦਾ ਹਾਂ ॥੨॥੯॥੩੭॥