Hukumnama - Ang 620
Bakhasiaa Paarabreham Paramaesar Sagalae Rog Bidhaarae in Raag Sorathi
In Gurmukhi
ਸੋਰਠਿ ਮਹਲਾ ੫ ॥
ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥
ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥
ਹਰਿ ਜਨਿ ਸਿਮਰਿਆ ਨਾਮ ਅਧਾਰਿ ॥
ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥
ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥
ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
Phonetic English
Sorath Mehalaa 5 ||
Bakhasiaa Paarabreham Paramaesar Sagalae Rog Bidhaarae ||
Gur Poorae Kee Saranee Oubarae Kaaraj Sagal Savaarae ||1||
Har Jan Simariaa Naam Adhhaar ||
Thaap Outhaariaa Sathigur Poorai Apanee Kirapaa Dhhaar || Rehaao ||
Sadhaa Anandh Kareh Maerae Piaarae Har Govidh Gur Raakhiaa ||
Vaddee Vaddiaaee Naanak Karathae Kee Saach Sabadh Sath Bhaakhiaa ||2||18||46||
English Translation
Sorat'h, Fifth Mehl:
The Supreme Lord God, the Transcendent Lord, has forgiven me, and all diseases have been cured.
Those who come to the Sanctuary of the True Guru are saved, and all their affairs are resolved. ||1||
The Lord's humble servant meditates in remembrance on the Naam, the Name of the Lord; this is his only support.
The Perfect True Guru extended His Mercy, and the fever has been dispelled. ||Pause||
So celebrate and be happy, my beloveds - the Guru has saved Hargobind.
Great is the glorious greatness of the Creator, O Nanak; True is the Word of His Shabad, and True is the sermon of His Teachings. ||2||18||46||
Punjabi Viakhya
nullnullਹੇ ਭਾਈ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖ਼ਸ਼ਸ਼ ਕੀਤੀ, ਉਸ ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ। ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ। ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ ॥੧॥nullਹੇ ਭਾਈ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ), ਪੂਰੇ ਗੁਰੂ ਨੇ ਆਪਣੀ ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ ਰਹਾਉ॥nullਹੇ ਮੇਰੇ ਪਿਆਰੇ (ਭਾਈ)! (ਗੁਰੂ ਦੀ ਸ਼ਰਨ ਪੈ ਕੇ) ਅਸੀਂ (ਭੀ) ਸਦਾ ਆਨੰਦ ਮਾਣਦੇ ਹਾਂ। ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ। ਹੇ ਨਾਨਕ! ਸਿਰਜਣਹਾਰ ਕਰਤਾਰ ਵੱਡੀਆਂ ਤਾਕਤਾਂ ਦਾ ਮਾਲਕ ਹੈ। ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ। (ਗੁਰੂ ਨੇ ਇਹ) ਸਹੀ ਬਚਨ ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ) ॥੨॥੧੮॥੪੬॥