Hukumnama - Ang 624
Gur Poorai Keethee Pooree in Raag Sorathi
In Gurmukhi
ਸੋਰਠਿ ਮਹਲਾ ੫ ॥
ਗੁਰਿ ਪੂਰੈ ਕੀਤੀ ਪੂਰੀ ॥
ਪ੍ਰਭੁ ਰਵਿ ਰਹਿਆ ਭਰਪੂਰੀ ॥
ਖੇਮ ਕੁਸਲ ਭਇਆ ਇਸਨਾਨਾ ॥
ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥
ਗੁਰ ਕੇ ਚਰਨ ਕਵਲ ਰਿਦ ਧਾਰੇ ॥
ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥
ਮਿਲਿ ਸਾਧੂ ਦੁਰਮਤਿ ਖੋਏ ॥
ਪਤਿਤ ਪੁਨੀਤ ਸਭ ਹੋਏ ॥
ਰਾਮਦਾਸਿ ਸਰੋਵਰ ਨਾਤੇ ॥
ਸਭ ਲਾਥੇ ਪਾਪ ਕਮਾਤੇ ॥੨॥
ਗੁਨ ਗੋਬਿੰਦ ਨਿਤ ਗਾਈਐ ॥
ਸਾਧਸੰਗਿ ਮਿਲਿ ਧਿਆਈਐ ॥
ਮਨ ਬਾਂਛਤ ਫਲ ਪਾਏ ॥
ਗੁਰੁ ਪੂਰਾ ਰਿਦੈ ਧਿਆਏ ॥੩॥
ਗੁਰ ਗੋਪਾਲ ਆਨੰਦਾ ॥
ਜਪਿ ਜਪਿ ਜੀਵੈ ਪਰਮਾਨੰਦਾ ॥
ਜਨ ਨਾਨਕ ਨਾਮੁ ਧਿਆਇਆ ॥
ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦॥੬੦॥
Phonetic English
Sorath Mehalaa 5 ||
Gur Poorai Keethee Pooree ||
Prabh Rav Rehiaa Bharapooree ||
Khaem Kusal Bhaeiaa Eisanaanaa ||
Paarabreham Vittahu Kurabaanaa ||1||
Gur Kae Charan Kaval Ridh Dhhaarae ||
Bighan N Laagai Thil Kaa Koee Kaaraj Sagal Savaarae ||1|| Rehaao ||
Mil Saadhhoo Dhuramath Khoeae ||
Pathith Puneeth Sabh Hoeae ||
Raamadhaas Sarovar Naathae ||
Sabh Laathhae Paap Kamaathae ||2||
Gun Gobindh Nith Gaaeeai ||
Saadhhasang Mil Dhhiaaeeai ||
Man Baanshhath Fal Paaeae ||
Gur Pooraa Ridhai Dhhiaaeae ||3||
Gur Gopaal Aanandhaa ||
Jap Jap Jeevai Paramaanandhaa ||
Jan Naanak Naam Dhhiaaeiaa ||
Prabh Apanaa Biradh Rakhaaeiaa ||4||10||60||
English Translation
Sorat'h, Fifth Mehl:
The Perfect Guru has made me perfect.
God is totally pervading and permeating everywhere.
With joy and pleasure, I take my purifying bath.
I am a sacrifice to the Supreme Lord God. ||1||
I enshrine the lotus feet of the Guru within my heart.
Not even the tiniest obstacle blocks my way; all my affairs are resolved. ||1||Pause||
Meeting with the Holy Saints, my evil-mindedness was eradicated.
All the sinners are purified.
Bathing in the sacred pool of Guru Ram Das,
All the sins one has committed are washed away. ||2||
So sing forever the Glorious Praises of the Lord of the Universe;
Joining the Saadh Sangat, the Company of the Holy, meditate on Him.
The fruits of your mind's desires are obtained
By meditating on the Perfect Guru within your heart. ||3||
The Guru, the Lord of the World, is blissful;
Chanting, meditating on the Lord of supreme bliss, He lives.
Servant Nanak meditates on the Naam, the Name of the Lord.
God has confirmed His innate nature. ||4||10||60||
Punjabi Viakhya
nullnullnullnullਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ, (ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ ਆਨੰਦ ਬਣ ਗਿਆ ਹੈ-ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ)। ਮੈਂ ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ) ॥੧॥nullਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੌਲ ਫੁੱਲ ਵਰਗੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਰੁਕਾਵਟ ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ ॥੧॥ ਰਹਾਉ ॥nullnullnullਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤ ਦੂਰ ਕਰ ਲੈਂਦਾ ਹੈ। ਵਿਕਾਰੀ ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਗੁਰੂ ਦੀ ਸੰਗਤ ਵਿਚ ਆਤਮਕ) ਇਸ਼ਨਾਨ ਕਰਦੇ ਹਨ (ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ ॥੨॥nullnullnullਹੇ ਭਾਈ! ਗੁਰੂ ਦੀ ਸੰਗਤ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ (ਪ੍ਰਭੂ-ਦਰ ਤੋਂ) ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ ॥੩॥nullnullnullਹੇ ਦਾਸ ਨਾਨਕ! (ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਆਨੰਦ-ਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ, ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ॥੪॥੧੦॥੬੦॥