Hukumnama - Ang 625
Simar Simar Prabh Bheae Anandhaa Dhukh Kalaes Sabh Naathae in Raag Sorathi
In Gurmukhi
ਸੋਰਠਿ ਮਹਲਾ ੫ ॥
ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥
ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥
ਜਗਜੀਵਨ ਨਾਮੁ ਤੁਮਾਰਾ ॥
ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥
ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥
ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥
ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥
ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥
ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥
ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥
Phonetic English
Sorath Mehalaa 5 ||
Simar Simar Prabh Bheae Anandhaa Dhukh Kalaes Sabh Naathae ||
Gun Gaavath Dhhiaavath Prabh Apanaa Kaaraj Sagalae Saanthae ||1||
Jagajeevan Naam Thumaaraa ||
Gur Poorae Dheeou Oupadhaesaa Jap Bhoujal Paar Outhaaraa || Rehaao ||
Thoohai Manthree Sunehi Prabh Thoohai Sabh Kishh Karanaihaaraa ||
Thoo Aapae Dhaathaa Aapae Bhugathaa Kiaa Eihu Janth Vichaaraa ||2||
Kiaa Gun Thaerae Aakh Vakhaanee Keemath Kehan N Jaaee ||
Paekh Paekh Jeevai Prabh Apanaa Acharaj Thumehi Vaddaaee ||3||
Dhhaar Anugrahu Aap Prabh Svaamee Path Math Keenee Pooree ||
Sadhaa Sadhaa Naanak Balihaaree Baashho Santhaa Dhhooree ||4||13||63||
English Translation
Sorat'h, Fifth Mehl:
Remembering, remembering God in meditation, bliss ensues, and one is rid of all suffering and pain.
Singing the Glorious Praises of God, and meditating on Him, all my affairs are brought into harmony. ||1||
Your Name is the Life of the world.
The Perfect Guru has taught me, that by meditating, I cross over the terrifying world-ocean. ||Pause||
You are Your own advisor; You hear everything, God, and You do everything.
You Yourself are the Giver, and You Yourself are the Enjoyer. What can this poor creature do? ||2||
Which of Your Glorious Virtues should I describe and speak of? Your value cannot be described.
I live by beholding, beholding You, O God. Your glorious greatness is wonderful and amazing! ||3||
Granting His Grace, God my Lord and Master Himself saved my honor, and my intellect has been made perfect.
Forever and ever, Nanak is a sacrifice, longing for the dust of the feet of the Saints. ||4||13||63||
Punjabi Viakhya
nullnullਹੇ ਪ੍ਰਭੂ! ਤੇਰਾ ਨਾਮ ਸਿਮਰ ਸਿਮਰ ਕੇ (ਸਿਮਰਨ ਕਰਨ ਵਾਲੇ ਮਨੁੱਖ) ਪ੍ਰਸੰਨਚਿੱਤ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। (ਹੇ ਭਾਈ! ਵਡ-ਭਾਗੀ ਮਨੁੱਖ) ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ ॥੧॥nullਹੇ ਪ੍ਰਭੂ! ਤੇਰਾ ਨਾਮ ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ ਹੈ। ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ) ਉਪਦੇਸ਼ ਦਿੱਤਾ, (ਉਹ ਮਨੁੱਖ) ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਰਹਾਉ॥nullਹੇ ਪ੍ਰਭੂ! ਤੂੰ ਆਪ ਹੀ ਆਪਣਾ ਸਲਾਹਕਾਰ ਹੈਂ, ਤੂੰ ਆਪ ਹੀ (ਹਰੇਕ ਜੀਵ ਨੂੰ) ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਹਰੇਕ ਜੀਵ ਵਿਚ ਬੈਠਾ ਪਦਾਰਥਾਂ ਨੂੰ) ਭੋਗਣ ਵਾਲਾ ਹੈਂ। ਇਸ ਜੀਵ ਦੀ ਕੋਈ ਪਾਂਇਆਂ ਨਹੀਂ ਹੈ ॥੨॥nullਹੇ ਪ੍ਰਭੂ! ਮੈਂ ਤੇਰੇ ਗੁਣ ਆਖ ਕੇ ਬਿਆਨ ਕਰਨ ਜੋਗਾ ਨਹੀਂ ਹਾਂ। ਤੇਰੀ ਕਦਰ-ਕੀਮਤ ਦੱਸੀ ਨਹੀਂ ਜਾ ਸਕਦੀ। ਤੇਰਾ ਵਡੱਪਣ ਹੈਰਾਨ ਕਰ ਦੇਣ ਵਾਲਾ ਹੈ। (ਹੇ ਭਾਈ! ਮਨੁੱਖ) ਆਪਣੇ ਪ੍ਰਭੂ ਦਾ ਦਰਸ਼ਨ ਕਰ ਕਰ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ॥੩॥nullਹੇ ਪ੍ਰਭੂ! ਹੇ ਸੁਆਮੀ! ਤੂੰ ਆਪ ਹੀ (ਜੀਵ ਉਤੇ) ਕਿਰਪਾ ਕਰ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਬਖ਼ਸ਼ਦਾ ਹੈਂ, ਉਸ ਨੂੰ ਪੂਰੀ ਅਕਲ ਦੇ ਦੇਂਦਾ ਹੈਂ। ਹੇ ਨਾਨਕ! (ਆਖ-ਹੇ ਪ੍ਰਭੂ!) ਮੈਂ ਸਦਾ ਹੀ ਤੈਥੋਂ ਕੁਰਬਾਨ ਜਾਂਦਾ ਹਾਂ। ਮੈਂ (ਤੇਰੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੧੩॥੬੩॥