Hukumnama - Ang 625.2

Raamadhaas Sarovar Naathae in Raag Sorathi

In Gurmukhi

ਸੋਰਠਿ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰਾਮਦਾਸ ਸਰੋਵਰਿ ਨਾਤੇ ॥
ਸਭਿ ਉਤਰੇ ਪਾਪ ਕਮਾਤੇ ॥
ਨਿਰਮਲ ਹੋਏ ਕਰਿ ਇਸਨਾਨਾ ॥
ਗੁਰਿ ਪੂਰੈ ਕੀਨੇ ਦਾਨਾ ॥੧॥
ਸਭਿ ਕੁਸਲ ਖੇਮ ਪ੍ਰਭਿ ਧਾਰੇ ॥
ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥
ਸਾਧਸੰਗਿ ਮਲੁ ਲਾਥੀ ॥
ਪਾਰਬ੍ਰਹਮੁ ਭਇਓ ਸਾਥੀ ॥
ਨਾਨਕ ਨਾਮੁ ਧਿਆਇਆ ॥
ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥

Phonetic English

Sorath Mehalaa 5 Ghar 3 Dhupadhae
Ik Oankaar Sathigur Prasaadh ||
Raamadhaas Sarovar Naathae ||
Sabh Outharae Paap Kamaathae ||
Niramal Hoeae Kar Eisanaanaa ||
Gur Poorai Keenae Dhaanaa ||1||
Sabh Kusal Khaem Prabh Dhhaarae ||
Sehee Salaamath Sabh Thhok Oubaarae Gur Kaa Sabadh Veechaarae || Rehaao ||
Saadhhasang Mal Laathhee ||
Paarabreham Bhaeiou Saathhee ||
Naanak Naam Dhhiaaeiaa ||
Aadh Purakh Prabh Paaeiaa ||2||1||65||

English Translation

Sorat'h, Fifth Mehl, Third House, Du-Padas:
One Universal Creator God. By The Grace Of The True Guru:
Bathing in the nectar tank of Ram Das,
All sins are erased.
One becomes immaculately pure, taking this cleansing bath.
The Perfect Guru has bestowed this gift. ||1||
God has blessed all with peace and pleasure.
Everything is safe and sound, as we contemplate the Word of the Guru's Shabad. ||Pause||
In the Saadh Sangat, the Company of the Holy, filth is washed off.
The Supreme Lord God has become our friend and helper.
Nanak meditates on the Naam, the Name of the Lord.
He has found God, the Primal Being. ||2||1||65||

Punjabi Viakhya

ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ। (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ ॥੧॥nullਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ, ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ ਰਹਾਉ॥nullnullnullਹੇ ਭਾਈ! ਸਾਧ ਸੰਗਤ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ, (ਸਾਧ ਸੰਗਤ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ। ਹੇ ਨਾਨਕ! (ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇ) ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ ॥੨॥੧॥੬੫॥