Hukumnama - Ang 627
Apanaa Guroo Dhhiaaeae in Raag Sorathi
In Gurmukhi
ਸੋਰਠਿ ਮਹਲਾ ੫ ॥
ਅਪਨਾ ਗੁਰੂ ਧਿਆਏ ॥
ਮਿਲਿ ਕੁਸਲ ਸੇਤੀ ਘਰਿ ਆਏ ॥
ਨਾਮੈ ਕੀ ਵਡਿਆਈ ॥
ਤਿਸੁ ਕੀਮਤਿ ਕਹਣੁ ਨ ਜਾਈ ॥੧॥
ਸੰਤਹੁ ਹਰਿ ਹਰਿ ਹਰਿ ਆਰਾਧਹੁ ॥
ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥
ਪ੍ਰੇਮ ਭਗਤਿ ਪ੍ਰਭ ਲਾਗੀ ॥
ਸੋ ਪਾਏ ਜਿਸੁ ਵਡਭਾਗੀ ॥
ਜਨ ਨਾਨਕ ਨਾਮੁ ਧਿਆਇਆ ॥
ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥
Phonetic English
Sorath Mehalaa 5 ||
Apanaa Guroo Dhhiaaeae ||
Mil Kusal Saethee Ghar Aaeae ||
Naamai Kee Vaddiaaee ||
This Keemath Kehan N Jaaee ||1||
Santhahu Har Har Har Aaraadhhahu ||
Har Aaraadhh Sabho Kishh Paaeeai Kaaraj Sagalae Saadhhahu || Rehaao ||
Praem Bhagath Prabh Laagee ||
So Paaeae Jis Vaddabhaagee ||
Jan Naanak Naam Dhhiaaeiaa ||
Thin Sarab Sukhaa Fal Paaeiaa ||2||12||76||
English Translation
Sorat'h, Fifth Mehl:
I meditated on my Guru.
I met with Him, and returned home in joy.
This is the glorious greatness of the Naam.
Its value cannot be estimated. ||1||
O Saints, worship and adore the Lord, Har, Har, Har.
Worship the Lord in adoration, and you shall obtain everything; your affairs shall all be resolved. ||Pause||
He alone is attached in loving devotion to God,
Who realizes his great destiny.
Servant Nanak meditates on the Naam, the Name of the Lord.
He obtains the rewards of all joys and peace. ||2||12||76||
Punjabi Viakhya
nullnullnullnullਹੇ ਸੰਤ ਜਨੋ! ਜੇਹੜਾ ਮਨੁੱਖ ਆਪਣੇ ਗੁਰੂ ਦਾ ਧਿਆਨ ਧਰਦਾ ਹੈ, ਉਹ (ਗੁਰੂ-ਚਰਨਾਂ ਵਿਚ) ਜੁੜ ਕੇ ਆਤਮਕ ਆਨੰਦ ਨਾਲ ਹਿਰਦੇ-ਘਰ ਵਿਚ ਟਿਕ ਜਾਂਦਾ ਹੈ (ਬਾਹਰ ਭਟਕਣੋਂ ਬਚ ਜਾਂਦਾ ਹੈ)। ਇਹ ਨਾਮ ਦੀ ਹੀ ਬਰਕਤਿ ਹੈ (ਕਿ ਮਨੁੱਖ ਹੋਰ ਹੋਰ ਆਸਰਿਆਂ ਦੀ ਭਾਲ ਛੱਡ ਦੇਂਦਾ ਹੈ)। (ਪਰ) ਇਸ (ਹਰਿ-ਨਾਮ) ਦਾ ਮੁੱਲ ਨਹੀਂ ਦੱਸਿਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ) ॥੧॥nullਹੇ ਸੰਤ ਜਨੋ! ਸਦਾ ਹੀ ਪਰਮਾਤਮਾ ਦਾ ਨਾਮ ਹੀ ਸਿਮਰਿਆ ਕਰੋ। ਪਰਮਾਤਮਾ ਦਾ ਨਾਮ ਸਿਮਰ ਕੇ ਹਰੇਕ ਚੀਜ਼ ਪ੍ਰਾਪਤ ਕਰ ਲਈਦੀ ਹੈ। (ਤੁਸੀਂ ਭੀ ਪਰਮਾਤਮਾ ਦਾ ਨਾਮ ਸਿਮਰ ਕੇ ਆਪਣੇ) ਸਾਰੇ ਕੰਮ ਸਵਾਰੋ ਰਹਾਉ॥nullnullnull(ਹੇ ਸੰਤ ਜਨੋ! ਜੇਹੜਾ ਮਨੁੱਖ ਗੁਰੂ ਦਾ ਧਿਆਨ ਧਰਦਾ ਹੈ) ਪ੍ਰਭੂ ਦੀ ਪਿਆਰ-ਭਰੀ ਭਗਤੀ ਵਿਚ ਉਸ ਦਾ ਮਨ ਲੱਗ ਜਾਂਦਾ ਹੈ। ਪਰ ਇਹ ਦਾਤਿ ਉਹੀ ਮਨੁੱਖ ਹਾਸਲ ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ। ਹੇ ਦਾਸ ਨਾਨਕ! (ਆਖ-) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸਾਰੇ ਸੁਖ ਦੇਣ ਵਾਲੇ (ਫਲ ਪ੍ਰਾਪਤ ਕਰ ਲਏ ਹਨ ॥੨॥੧੨॥੭੬॥