Hukumnama - Ang 630
Naal Naraaein Maerai in Raag Sorathi
In Gurmukhi
ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥
ਜਮਦੂਤੁ ਨ ਆਵੈ ਨੇਰੈ ॥
ਕੰਠਿ ਲਾਇ ਪ੍ਰਭ ਰਾਖੈ ॥
ਸਤਿਗੁਰ ਕੀ ਸਚੁ ਸਾਖੈ ॥੧॥
ਗੁਰਿ ਪੂਰੈ ਪੂਰੀ ਕੀਤੀ ॥
ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥
ਪ੍ਰਭਿ ਸਗਲੇ ਥਾਨ ਵਸਾਏ ॥
ਸੁਖਿ ਸਾਂਦਿ ਫਿਰਿ ਆਏ ॥
ਨਾਨਕ ਪ੍ਰਭ ਸਰਣਾਏ ॥
ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
Phonetic English
Sorath Mehalaa 5 ||
Naal Naraaein Maerai ||
Jamadhooth N Aavai Naerai ||
Kanth Laae Prabh Raakhai ||
Sathigur Kee Sach Saakhai ||1||
Gur Poorai Pooree Keethee ||
Dhusaman Maar Viddaarae Sagalae Dhaas Ko Sumath Dheethee ||1|| Rehaao ||
Prabh Sagalae Thhaan Vasaaeae ||
Sukh Saandh Fir Aaeae ||
Naanak Prabh Saranaaeae ||
Jin Sagalae Rog Mittaaeae ||2||24||88||
English Translation
Sorat'h, Fifth Mehl:
The Lord is always with me.
The Messenger of Death does not approach me.
God holds me close in His embrace, and protects me.
True are the Teachings of the True Guru. ||1||
The Perfect Guru has done it perfectly.
He has beaten and driven off my enemies, and given me, His slave, the sublime understanding of the neutral mind. ||1||Pause||
God has blessed all places with prosperity.
I have returned again safe and sound.
Nanak has entered God's Sanctuary.
It has eradicated all disease. ||2||24||88||
Punjabi Viakhya
nullnullnullnullਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ॥੧॥nullਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ॥੧॥ ਰਹਾਉ ॥nullnullnull(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ॥੨॥੨੪॥੮੮॥