Hukumnama - Ang 634
Preetham Jaan Laehu Man Maahee in Raag Sorathi
In Gurmukhi
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥
ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥
ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
Phonetic English
Sorath Mehalaa 9 ||
Preetham Jaan Laehu Man Maahee ||
Apanae Sukh Sio Hee Jag Faandhhiou Ko Kaahoo Ko Naahee ||1|| Rehaao ||
Sukh Mai Aan Bahuth Mil Baithath Rehath Chehoo Dhis Ghaerai ||
Bipath Paree Sabh Hee Sang Shhaaddith Kooo N Aavath Naerai ||1||
Ghar Kee Naar Bahuth Hith Jaa Sio Sadhaa Rehath Sang Laagee ||
Jab Hee Hans Thajee Eih Kaaneiaa Praeth Praeth Kar Bhaagee ||2||
Eih Bidhh Ko Biouhaar Baniou Hai Jaa Sio Naehu Lagaaeiou ||
Anth Baar Naanak Bin Har Jee Kooo Kaam N Aaeiou ||3||12||139||
English Translation
Sorat'h, Ninth Mehl:
O dear friend, know this in your mind.
The world is entangled in its own pleasures; no one is for anyone else. ||1||Pause||
In good times, many come and sit together, surrounding you on all four sides.
But when hard times come, they all leave, and no one comes near you. ||1||
Your wife, whom you love so much, and who has remained ever attached to you,
Runs away crying, ""Ghost! Ghost!"", as soon as the swan-soul leaves this body. ||2||
This is the way they act - those whom we love so much.
At the very last moment, O Nanak, no one is any use at all, except the Dear Lord. ||3||12||139||
Punjabi Viakhya
nullnullਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ॥੧॥ ਰਹਾਉ ॥nullਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ॥੧॥nullਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ॥੨॥nullਹੇ ਨਾਨਕ! (ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ॥੩॥੧੨॥੧੩੯॥