Hukumnama - Ang 634.2

Dhubidhhaa N Parro Har Bin Hor N Poojo Marrai Masaan N Jaaee in Raag Sorathi

In Gurmukhi

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥
ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥
ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥
ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥
ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥
ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥
ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥
ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥
ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥
ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥
ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥
ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥
ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥
ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥
ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥
ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥
ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥
ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥
ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥
ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥
ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥
ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥
ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥
ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥
ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥
ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥
ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥
ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥
ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥
ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥
ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥
ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

Phonetic English

Sorath Mehalaa 1 Ghar 1 Asattapadheeaa Chouthukee
Ik Oankaar Sathigur Prasaadh ||
Dhubidhhaa N Parro Har Bin Hor N Poojo Marrai Masaan N Jaaee ||
Thrisanaa Raach N Par Ghar Jaavaa Thrisanaa Naam Bujhaaee ||
Ghar Bheethar Ghar Guroo Dhikhaaeiaa Sehaj Rathae Man Bhaaee ||
Thoo Aapae Dhaanaa Aapae Beenaa Thoo Dhaevehi Math Saaee ||1||
Man Bairaag Ratho Bairaagee Sabadh Man Baedhhiaa Maeree Maaee ||
Anthar Joth Niranthar Baanee Saachae Saahib Sio Liv Laaee || Rehaao ||
Asankh Bairaagee Kehehi Bairaag So Bairaagee J Khasamai Bhaavai ||
Hiradhai Sabadh Sadhaa Bhai Rachiaa Gur Kee Kaar Kamaavai ||
Eaeko Chaethai Manooaa N Ddolai Dhhaavath Varaj Rehaavai ||
Sehajae Maathaa Sadhaa Rang Raathaa Saachae Kae Gun Gaavai ||2||
Manooaa Poun Bindh Sukhavaasee Naam Vasai Sukh Bhaaee ||
Jihabaa Naethr Sothr Sach Raathae Jal Boojhee Thujhehi Bujhaaee ||
Aas Niraas Rehai Bairaagee Nij Ghar Thaarree Laaee ||
Bhikhiaa Naam Rajae Santhokhee Anmrith Sehaj Peeaaee ||3||
Dhubidhhaa Vich Bairaag N Hovee Jab Lag Dhoojee Raaee ||
Sabh Jag Thaeraa Thoo Eaeko Dhaathaa Avar N Dhoojaa Bhaaee ||
Manamukh Janth Dhukh Sadhaa Nivaasee Guramukh Dhae Vaddiaaee ||
Apar Apaar Aganm Agochar Kehanai Keem N Paaee ||4||
Sunn Samaadhh Mehaa Paramaarathh Theen Bhavan Path Naaman ||
Masathak Laekh Jeeaa Jag Jonee Sir Sir Laekh Sehaaman ||
Karam Sukaram Karaaeae Aapae Aapae Bhagath Dhrirraaman ||
Man Mukh Jooth Lehai Bhai Maanan Aapae Giaan Agaaman ||5||
Jin Chaakhiaa Saeee Saadh Jaanan Jio Gungae Mithiaaee ||
Akathhai Kaa Kiaa Kathheeai Bhaaee Chaalo Sadhaa Rajaaee ||
Gur Dhaathaa Maelae Thaa Math Hovai Nigurae Math N Kaaee ||
Jio Chalaaeae Thio Chaaleh Bhaaee Hor Kiaa Ko Karae Chathuraaee ||6||
Eik Bharam Bhulaaeae Eik Bhagathee Raathae Thaeraa Khael Apaaraa ||
Jith Thudhh Laaeae Thaehaa Fal Paaeiaa Thoo Hukam Chalaavanehaaraa ||
Saevaa Karee Jae Kishh Hovai Apanaa Jeeo Pindd Thumaaraa ||
Sathigur Miliai Kirapaa Keenee Anmrith Naam Adhhaaraa ||7||
Gagananthar Vaasiaa Gun Paragaasiaa Gun Mehi Giaan Dhhiaanan ||
Naam Man Bhaavai Kehai Kehaavai Thatho Thath Vakhaanan ||
Sabadh Gur Peeraa Gehir Ganbheeraa Bin Sabadhai Jag Bouraanan ||
Pooraa Bairaagee Sehaj Subhaagee Sach Naanak Man Maanan ||8||1||

English Translation

Sorat'h, First Mehl, First House, Ashtapadees, Chau-Tukas:
One Universal Creator God. By The Grace Of The True Guru:
I am not torn by duality, because I do not worship any other than the Lord; I do not visit tombs or crematoriums.
I do not enter the houses of strangers, engrossed in desire. The Naam, the Name of the Lord, has satisfied my desires.
Deep within my heart, the Guru has shown me the home of my being, and my mind is imbued with peace and poise, O Siblings of Destiny.
You Yourself are all-knowing, and You Yourself are all-seeing; You alone bestow intelligence, O Lord. ||1||
My mind is detached, imbued with detachment; the Word of the Shabad has pierced my mind, O my mother.
God's Light shines continually within the nucleus of my deepest self; I am lovingly attached to the Bani, the Word of the True Lord Master. ||Pause||
Countless detached renunciates talk of detachment and renunciation, but he alone is a true renunciate, who is pleasing to the Lord Master.
The Word of the Shabad is ever in his heart; he is absorbed in the Fear of God, and he works to serve the Guru.
He remembers the One Lord, his mind does not waver, and he restrains its wanderings.
He is intoxicated with celestial bliss, and is ever imbued with the Lord's Love; he sings the Glorious Praises of the True Lord. ||2||
The mind is like the wind, but if it comes to rest in peace, even for an instant, then he shall abide in the peace of the Name, O Siblings of Destiny.
His tongue, eyes and ears are imbued with Truth; O Lord, You quench the fires of desire.
In hope, the renunciate remains free of hopes; in the home of his own inner self, he is absorbed in the trance of deep meditation.
He remains content, satisfied with the charity of the Naam; he drinks in the Ambrosial Amrit with ease. ||3||
There is no renunciation in duality, as long as there is even a particle of duality.
The whole world is Yours, Lord; You alone are the Giver. There is not any other, O Siblings of Destiny.
The self-willed manmukh dwells in misery forever, while the Lord bestows greatness upon the Gurmukh.
God is infinite, endless, inaccessible and unfathomable; His worth cannot be described. ||4||
The consciousness in deep Samaadhi, the Supreme Being, the Lord of the three worlds - these are Your Names, Lord.
The creatures born into this world have their destiny inscribed upon their foreheads; they experience according to their destinies.
The Lord Himself causes them to do good and bad deeds; He Himself makes them steadfast in devotional worship.
The filth of their mind and mouth is washed off when they live in the Fear of God; the inaccessible Lord Himself blesses them with spiritual wisdom. ||5||
Only those who taste it know its sweet taste, like the mute, who eats the candy, and only smiles.
How can I describe the indescribable, O Siblings of Destiny? I shall follow His Will forever.
If one meets with the Guru, the Generous Giver, then he understands; those who have no Guru cannot understand this.
As the Lord causes us to act, so do we act, O Siblings of Destiny. What other clever tricks can anyone try? ||6||
Some are deluded by doubt, while others are imbued with devotional worship; Your play is infinite and endless.
As You engage them, they receive the fruits of their rewards; You alone are the One who issues Your Commands.
I would serve You, if anything were my own; my soul and body are Yours.
One who meets with the True Guru, by His Grace, takes the Support of the Ambrosial Naam. ||7||
He dwells in the heavenly realms, and his virtues radiantly shine forth; meditation and spiritual wisdom are found in virtue.
The Naam is pleasing to his mind; he speaks it, and causes others to speak it as well. He speaks the essential essence of wisdom.
The Word of the Shabad is his Guru and spiritual teacher, profound and unfathomable; without the Shabad, the world is insane.
He is a perfect renunciate, naturally at ease, O Nanak, whose mind is pleased with the True Lord. ||8||1||

Punjabi Viakhya

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥nullਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤ ਜੁੜੀ ਰਹਿੰਦੀ ਹੈ ਰਹਾਉ॥nullnullnullਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥nullnullnullਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)। ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥nullnullnullਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥nullnullnullਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥nullnullnullਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)। ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ ॥੬॥nullnullnullਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ॥੭॥nullnullnullਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ॥੮॥੧॥