Hukumnama - Ang 635
Aasaa Manasaa Bandhhanee Bhaaee Karam Dhharam Bandhhakaaree in Raag Sorathi
In Gurmukhi
ਸੋਰਠਿ ਮਹਲਾ ੧ ਤਿਤੁਕੀ ॥
ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥
ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥
ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥
ਸੁਣਿ ਪੰਡਿਤ ਕਰਮਾ ਕਾਰੀ ॥
ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥
ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥
ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥
ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥
ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥
ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥
ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥
ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥
ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥
ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥
ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥
ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥
ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥
ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥
ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥
ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥
ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥
ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥
ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥
ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥
ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥
ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥
Phonetic English
Sorath Mehalaa 1 Thithukee ||
Aasaa Manasaa Bandhhanee Bhaaee Karam Dhharam Bandhhakaaree ||
Paap Punn Jag Jaaeiaa Bhaaee Binasai Naam Visaaree ||
Eih Maaeiaa Jag Mohanee Bhaaee Karam Sabhae Vaekaaree ||1||
Sun Panddith Karamaa Kaaree ||
Jith Karam Sukh Oopajai Bhaaee S Aatham Thath Beechaaree || Rehaao ||
Saasath Baedh Bakai Kharro Bhaaee Karam Karahu Sansaaree ||
Paakhandd Mail N Chookee Bhaaee Anthar Mail Vikaaree ||
Ein Bidhh Ddoobee Maakuree Bhaaee Oonaddee Sir Kai Bhaaree ||2||
Dhuramath Ghanee Vigoothee Bhaaee Dhoojai Bhaae Khuaaee ||
Bin Sathigur Naam N Paaeeai Bhaaee Bin Naamai Bharam N Jaaee ||
Sathigur Saevae Thaa Sukh Paaeae Bhaaee Aavan Jaan Rehaaee ||3||
Saach Sehaj Gur Thae Oopajai Bhaaee Man Niramal Saach Samaaee ||
Gur Saevae So Boojhai Bhaaee Gur Bin Mag N Paaee ||
Jis Anthar Lobh K Karam Kamaavai Bhaaee Koorr Bol Bikh Khaaee ||4||
Panddith Dhehee Viloeeai Bhaaee Vichahu Nikalai Thathh ||
Jal Mathheeai Jal Dhaekheeai Bhaaee Eihu Jag Eaehaa Vathh ||
Gur Bin Bharam Vigoocheeai Bhaaee Ghatt Ghatt Dhaeo Alakh ||5||
Eihu Jag Thaago Sooth Ko Bhaaee Dheh Dhis Baadhho Maae ||
Bin Gur Gaath N Shhoottee Bhaaee Thhaakae Karam Kamaae ||
Eihu Jag Bharam Bhulaaeiaa Bhaaee Kehanaa Kishhoo N Jaae ||6||
Gur Miliai Bho Man Vasai Bhaaee Bhai Maranaa Sach Laekh ||
Majan Dhaan Changiaaeeaa Bhaaee Dharageh Naam Visaekh ||
Gur Ankas Jin Naam Dhrirraaeiaa Bhaaee Man Vasiaa Chookaa Bhaekh ||7||
Eihu Than Haatt Saraaf Ko Bhaaee Vakhar Naam Apaar ||
Eihu Vakhar Vaapaaree So Dhrirrai Bhaaee Gur Sabadh Karae Veechaar ||
Dhhan Vaapaaree Naanakaa Bhaaee Mael Karae Vaapaar ||8||2||
English Translation
Sorat'h, First Mehl, Ti-Tukas:
Hope and desire are entrapments, O Siblings of Destiny. Religious rituals and ceremonies are traps.
Because of good and bad deeds, one is born into the world, O Siblings of Destiny; forgetting the Naam, the Name of the Lord, he is ruined.
This Maya is the enticer of the world, O Siblings of Destiny; all such actions are corrupt. ||1||
Listen, O ritualistic Pandit:
That religious ritual which produces happiness, O Siblings of Destiny, is contemplation of the essence of the soul. ||Pause||
You may stand and recite the Shaastras and the Vedas, O Siblings of Destiny, but these are just worldly actions.
Filth cannot be washed away by hypocrisy, O Siblings of Destiny; the filth of corruption and sin is within you.
This is how the spider is destroyed, O Siblings of Destiny, by falling head-long in its own web. ||2||
So many are destroyed by their own evil-mindedness, O Siblings of Destiny; in the love of duality, they are ruined.
Without the True Guru, the Name is not obtained, O Siblings of Destiny; without the Name, doubt does not depart.
If one serves the True Guru, then he obtains peace, O Siblings of Destiny; his comings and goings are ended. ||3||
True celestial peace comes from the Guru, O Siblings of Destiny; the immaculate mind is absorbed into the True Lord.
One who serves the Guru, understands, O Siblings of Destiny; without the Guru, the way is not found.
What can anyone do, with greed within? O Siblings of Destiny, by telling lies, they eat poison. ||4||
O Pandit, by churning cream, butter is produced.
By churning water, you shall only see water, O Siblings of Destiny; this world is like that.
Without the Guru, he is ruined by doubt, O Siblings of Destiny; the unseen Divine Lord is in each and every heart. ||5||
This world is like a thread of cotton, O Siblings of Destiny, which Maya has tied on all ten sides.
Without the Guru, the knots cannot be untied, O Siblings of Destiny; I am so tired of religious rituals.
This world is deluded by doubt, O Siblings of Destiny; no one can say anything about it. ||6||
Meeting with the Guru, the Fear of God comes to abide in the mind; to die in the Fear of God is one's true destiny.
In the Court of the Lord, the Naam is far superior to ritualistic cleansing baths, charity and good deeds, O Siblings of Destiny.
One who implants the Naam within himself, through the Guru's halter - O Siblings of Destiny, the Lord dwells in his mind, and he is free of hypocrisy. ||7||
This body is the jeweller's shop, O Siblings of Destiny; the incomparable Naam is the merchandise.
The merchant secures this merchandise, O Siblings of Destiny, by contemplating the Word of the Guru's Shabad.
Blessed is the merchant, O Nanak, who meets the Guru, and engages in this trade. ||8||2||
Punjabi Viakhya
nullnullnullਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ॥੧॥null(ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ)। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ਰਹਾਉ॥nullnullਹੇ ਪੰਡਿਤ ਜੀ! ਤੁਸੀਂ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ॥੨॥nullnullਹੇ ਭਾਈ! ਭੈੜੀ ਮਤ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ॥੩॥nullnullਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ॥੪॥nullnullਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ॥੫॥nullnullਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ)। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ॥੬॥nullnullਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ॥੭॥nullnullਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ॥੮॥੨॥