Hukumnama - Ang 638

Niguniaa No Aapae Bakhas Leae Bhaaee Sathigur Kee Saevaa Laae in Raag Sorathi

In Gurmukhi

ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥
ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥
ਹਰਿ ਜੀਉ ਆਪੇ ਬਖਸਿ ਮਿਲਾਇ ॥
ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥
ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥
ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥
ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥
ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥
ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥
ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥
ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥
ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥
ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥
ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥
ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥
ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥
ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥
ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

Phonetic English

Sorath Mehalaa 3 Dhuthukee ||
Niguniaa No Aapae Bakhas Leae Bhaaee Sathigur Kee Saevaa Laae ||
Sathigur Kee Saevaa Ootham Hai Bhaaee Raam Naam Chith Laae ||1||
Har Jeeo Aapae Bakhas Milaae ||
Guneheen Ham Aparaadhhee Bhaaee Poorai Sathigur Leae Ralaae || Rehaao ||
Koun Koun Aparaadhhee Bakhasian Piaarae Saachai Sabadh Veechaar ||
Bhoujal Paar Outhaarian Bhaaee Sathigur Baerrai Chaarr ||2||
Manoorai Thae Kanchan Bheae Bhaaee Gur Paaras Mael Milaae ||
Aap Shhodd Naao Man Vasiaa Bhaaee Jothee Joth Milaae ||3||
Ho Vaaree Ho Vaaranai Bhaaee Sathigur Ko Sadh Balihaarai Jaao ||
Naam Nidhhaan Jin Dhithaa Bhaaee Guramath Sehaj Samaao ||4||
Gur Bin Sehaj N Oopajai Bhaaee Pooshhahu Giaaneeaa Jaae ||
Sathigur Kee Saevaa Sadhaa Kar Bhaaee Vichahu Aap Gavaae ||5||
Guramathee Bho Oopajai Bhaaee Bho Karanee Sach Saar ||
Praem Padhaarathh Paaeeai Bhaaee Sach Naam Aadhhaar ||6||
Jo Sathigur Saevehi Aapanaa Bhaaee Thin Kai Ho Laago Paae ||
Janam Savaaree Aapanaa Bhaaee Kul Bhee Lee Bakhasaae ||7||
Sach Baanee Sach Sabadh Hai Bhaaee Gur Kirapaa Thae Hoe ||
Naanak Naam Har Man Vasai Bhaaee This Bighan N Laagai Koe ||8||2||

English Translation

Sorat'h, Third Mehl, Du-Tukas:
He Himself forgives the worthless, O Siblings of Destiny; He commits them to the service of the True Guru.
Service to the True Guru is sublime, O Siblings of Destiny; through it, one's consciousness is attached to the Lord's Name. ||1||
The Dear Lord forgives, and unites with Himself.
I am a sinner, totally without virtue, O Siblings of Destiny; the Perfect True Guru has blended me. ||Pause||
So many, so many sinners have been forgiven, O beloved one, by contemplating the True Word of the Shabad.
They got on board the boat of the True Guru, who carried them across the terrifying world-ocean, O Siblings of Destiny. ||2||
I have been transformed from rusty iron into gold, O Siblings of Destiny, united in Union with the Guru, the Philosopher's Stone.
Eliminating my self-conceit, the Name has come to dwell within my mind, O Siblings of Destiny; my light has merged in the Light. ||3||
I am a sacrifice, I am a sacrifice, O Siblings of Destiny, I am forever a sacrifice to my True Guru.
He has given me the treasure of the Naam; O Siblings of Destiny, through the Guru's Teachings, I am absorbed in celestial bliss. ||4||
Without the Guru, celestial peace is not produced, O Siblings of Destiny; go and ask the spiritual teachers about this.
Serve the True Guru forever, O Siblings of Destiny, and eradicate self-conceit from within. ||5||
Under Guru's Instruction, the Fear of God is produced, O Siblings of Destiny; true and excellent are the deeds done in the Fear of God.
Then, one is blessed with the treasure of the Lord's Love, O Siblings of Destiny, and the Support of the True Name. ||6||
I fall at the feet of those who serve their True Guru, O Siblings of Destiny.
I have fulfilled my life, O Siblings of Destiny, and my family has been saved as well. ||7||
The True Word of the Guru's Bani, and the True Word of the Shabad, O Siblings of Destiny, are obtained only by Guru's Grace.
O Nanak, with the Name of the Lord abiding in one's mind, no obstacles stand in one's way, O Siblings of Destiny. ||8||2||

Punjabi Viakhya

nullnullਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ॥੧॥nullਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ। ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ਰਹਾਉ॥nullਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ। ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ॥੨॥nullਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ॥੩॥nullਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ॥੪॥nullਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ। (ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ॥੫॥nullਹੇ ਭਾਈ! ਗੁਰੂ ਦੀ ਮਤ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ॥੬॥nullਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ॥੭॥nullਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! (ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ॥੮॥੨॥