Hukumnama - Ang 640
Maath Garabh Dhukh Saagaro Piaarae Theh Apanaa Naam Japaaeiaa in Raag Sorathi
In Gurmukhi
ਸੋਰਠਿ ਮਹਲਾ ੫ ॥
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥
ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥
ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥
ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥
ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥
ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥
ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥
ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥
ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥
ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥
ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥
ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥
ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥
ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥
ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥
ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥
ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥
ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥
ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥
ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋੁ ਮੁਹਿ ਕਾਲੈ ਉਠਿ ਜਾਇ ॥
ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥
ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥
ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥
ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥
ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥
ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥
ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥
ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥
ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥
ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥
ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥
ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥
ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥
ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥
Phonetic English
Sorath Mehalaa 5 ||
Maath Garabh Dhukh Saagaro Piaarae Theh Apanaa Naam Japaaeiaa ||
Baahar Kaadt Bikh Pasareeaa Piaarae Maaeiaa Mohu Vadhhaaeiaa ||
Jis No Keetho Karam Aap Piaarae This Pooraa Guroo Milaaeiaa ||
So Aaraadhhae Saas Saas Piaarae Raam Naam Liv Laaeiaa ||1||
Man Than Thaeree Ttaek Hai Piaarae Man Than Thaeree Ttaek ||
Thudhh Bin Avar N Karanehaar Piaarae Antharajaamee Eaek || Rehaao ||
Kott Janam Bhram Aaeiaa Piaarae Anik Jon Dhukh Paae ||
Saachaa Saahib Visariaa Piaarae Bahuthee Milai Sajaae ||
Jin Bhaettai Pooraa Sathiguroo Piaarae Sae Laagae Saachai Naae ||
Thinaa Pishhai Shhutteeai Piaarae Jo Saachee Saranaae ||2||
Mithaa Kar Kai Khaaeiaa Piaarae Thin Than Keethaa Rog ||
Kourraa Hoe Pathisattiaa Piaarae This Thae Oupajiaa Sog ||
Bhog Bhunchaae Bhulaaeian Piaarae Outharai Nehee Vijog ||
Jo Gur Mael Oudhhaariaa Piaarae Thin Dhhurae Paeiaa Sanjog ||3||
Maaeiaa Laalach Attiaa Piaarae Chith N Aavehi Mool ||
Jin Thoo Visarehi Paarabreham Suaamee Sae Than Hoeae Dhhoorr ||
Bilalaatt Karehi Bahuthaeriaa Piaarae Outharai Naahee Sool ||
Jo Gur Mael Savaariaa Piaarae Thin Kaa Rehiaa Mool ||4||
Saakath Sang N Keejee Piaarae Jae Kaa Paar Vasaae ||
Jis Miliai Har Visarai Piaarae Suo Muhi Kaalai Outh Jaae ||
Manamukh Dtoee Neh Milai Piaarae Dharageh Milai Sajaae ||
Jo Gur Mael Savaariaa Piaarae Thinaa Pooree Paae ||5||
Sanjam Sehas Siaanapaa Piaarae Eik N Chalee Naal ||
Jo Baemukh Gobindh Thae Piaarae Thin Kul Laagai Gaal ||
Hodhee Vasath N Jaatheeaa Piaarae Koorr N Chalee Naal ||
Sathigur Jinaa Milaaeioun Piaarae Saachaa Naam Samaal ||6||
Sath Santhokh Giaan Dhhiaan Piaarae Jis No Nadhar Karae ||
Anadhin Keerathan Gun Ravai Piaarae Anmrith Poor Bharae ||
Dhukh Saagar Thin Langhiaa Piaarae Bhavajal Paar Parae ||
Jis Bhaavai This Mael Laihi Piaarae Saeee Sadhaa Kharae ||7||
Sanmrathh Purakh Dhaeiaal Dhaeo Piaarae Bhagathaa This Kaa Thaan ||
This Saranaaee Dtehi Peae Piaarae J Antharajaamee Jaan ||
Halath Palath Savaariaa Piaarae Masathak Sach Neesaan ||
So Prabh Kadhae N Veesarai Piaarae Naanak Sadh Kurabaan ||8||2||
English Translation
Sorat'h, Fifth Mehl:
The womb of the mother is an ocean of pain, O Beloved; even there, the Lord causes His Name to be chanted.
When he emerges, he finds corruption pervading everywhere, O Beloved, and he becomes increasingly attached to Maya.
One whom the Lord blesses with His kind favor, O Beloved, meets the Perfect Guru.
He worships the Lord in adoration with each and every breath, O Beloved; he is lovingly attached to the Lord's Name. ||1||
You are the support of my mind and body, O Beloved; You are the support of my mind and body.
There is no other Creator except for You, O Beloved; You alone are the Inner-knower, the Searcher of hearts. ||Pause||
After wandering in doubt for millions of incarnations, he comes into the world, O Beloved; for uncounted lifetimes, he has suffered in pain.
He has forgotten his True Lord and Master, O Beloved, and so he suffers terrible punishment.
Those who meet with the Perfect True Guru, O Beloved, are attached to the True Name.
We are saved by following those, O Beloved, who seek the Sanctuary of the True Lord. ||2||
He thinks that his food is so sweet, O Beloved, but it makes his body ill.
It turns out to be bitter, O Beloved, and it produces only sadness.
The Lord leads him astray in the enjoyment of pleasures, O Beloved, and so his sense of separation does not depart.
Those who meet the Guru are saved, O Beloved; this is their pre-ordained destiny. ||3||
He is filled with longing for Maya, O Beloved, and so the Lord does not ever come into his mind.
Those who forget You, O Supreme Lord Master, their bodies turn to dust.
They cry out and scream horribly, O Beloved, but their torment does not end.
Those who meet the Guru, and reform themselves, O Beloved, their capital remains intact. ||4||
As far as possible, do not associate with the faithless cynics, O Beloved.
Meeting with them, the Lord is forgotten, O Beloved, and you rise and depart with a blackened face.
The self-willed manmukh finds no rest or shelter, O Beloved; in the Court of the Lord, they are punished.
Those who meet with the Guru, and reform themselves, O Beloved, their affairs are resolved. ||5||
One may have thousands of clever tricks and techniques of austere self-discipline, O Beloved, but not even one of them will go with him.
Those who turn their backs on the Lord of the Universe, O Beloved, their families are stained with disgrace.
They do not realize that they do have Him , O Beloved; falsehood will not go with them.
Those who meet with the True Guru, O Beloved, dwell upon the True Name. ||6||
When the Lord casts His Glance of Grace, O Beloved, one is blessed with Truth, contentment, wisdom and meditation.
Night and day, he sings the Kirtan of the Lord's Praises, O Beloved, totally filled with Ambrosial Nectar.
He crosses over the sea of pain, O Beloved, and swims across the terrifying world-ocean.
One who is pleasing to His Will, He unites with Himself, O Beloved; he is forever true. ||7||
The all-powerful Divine Lord is compassionate, O Beloved; He is the Support of His devotees.
I seek His Sanctuary, O Beloved; He is the Inner-knower, the Searcher of hearts.
He has adorned me in this world and the next, O Beloved; He has placed the Emblem of Truth upon my forehead.
I shall never forget that God, O Beloved; Nanak is forever a sacrifice to Him. ||8||2||
Punjabi Viakhya
nullnullnullnullਹੇ ਪਿਆਰੇ (ਭਾਈ)! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ)। ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ ॥੧॥nullਹੇ ਪਿਆਰੇ ਪ੍ਰਭੂ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ)। ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ ਰਹਾਉ॥nullnullnullਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ ॥੨॥nullnullnullਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ ॥੩॥nullnullnullਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ। ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ ॥੪॥nullnullnullਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ ॥੫॥nullnullnullਹੇ ਭਾਈ! (ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ ॥੬॥nullnullnullਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ)। ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ। (ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ। ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ ॥੭॥nullnullnullਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ। ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ। ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ। ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ। ਨਾਨਕ ਆਖਦਾ ਹੈ- ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ ॥੮॥੨॥