Hukumnama - Ang 643

Maaeiaa Mamathaa Mohanee Jin Vin Dhanthaa Jag Khaaeiaa in Raag Sorathi

In Gurmukhi

ਸਲੋਕੁ ਮਃ ੩ ॥
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥
ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥
ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥
ਮਃ ੩ ॥
ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥
ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥
ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥
ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥
ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
ਪਉੜੀ ॥
ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥
ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥
ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥
ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

Phonetic English

Salok Ma 3 ||
Maaeiaa Mamathaa Mohanee Jin Vin Dhanthaa Jag Khaaeiaa ||
Manamukh Khaadhhae Guramukh Oubarae Jinee Sach Naam Chith Laaeiaa ||
Bin Naavai Jag Kamalaa Firai Guramukh Nadharee Aaeiaa ||
Dhhandhhaa Karathiaa Nihafal Janam Gavaaeiaa Sukhadhaathaa Man N Vasaaeiaa ||
Naanak Naam Thinaa Ko Miliaa Jin Ko Dhhur Likh Paaeiaa ||1||
Ma 3 ||
Ghar Hee Mehi Anmrith Bharapoor Hai Manamukhaa Saadh N Paaeiaa ||
Jio Kasathooree Mirag N Jaanai Bhramadhaa Bharam Bhulaaeiaa ||
Anmrith Thaj Bikh Sangrehai Karathai Aap Khuaaeiaa ||
Guramukh Viralae Sojhee Pee Thinaa Andhar Breham Dhikhaaeiaa ||
Than Man Seethal Hoeiaa Rasanaa Har Saadh Aaeiaa ||
Sabadhae Hee Naao Oopajai Sabadhae Mael Milaaeiaa ||
Bin Sabadhai Sabh Jag Bouraanaa Birathhaa Janam Gavaaeiaa ||
Anmrith Eaeko Sabadh Hai Naanak Guramukh Paaeiaa ||2||
Pourree ||
So Har Purakh Aganm Hai Kahu Kith Bidhh Paaeeai ||
This Roop N Raekh Adhrisatt Kahu Jan Kio Dhhiaaeeai ||
Nirankaar Niranjan Har Agam Kiaa Kehi Gun Gaaeeai ||
Jis Aap Bujhaaeae Aap S Har Maarag Paaeeai ||
Gur Poorai Vaekhaaliaa Gur Saevaa Paaeeai ||4||

English Translation

Shalok, Third Mehl:
The love of Maya is enticing; without teeth, it has eaten up the world.
The self-willed manmukhs are eaten away, while the Gurmukhs are saved; they focus their consciousness on the True Name.
Without the Name, the world wanders around insane; the Gurmukhs come to see this.
Involved in worldly affairs, he wastes his life in vain; the peace-giving Lord does not come to abide in his mind.
O Nanak, they alone obtain the Name, who have such pre-ordained destiny. ||1||
Third Mehl:
The home within is filled with Ambrosial Nectar, but the self-willed manmukh does not get to taste it.
He is like the deer, who does not recognize its own musk-scent; it wanders around, deluded by doubt.
The manmukh forsakes the Ambrosial Nectar, and instead gathers poison; the Creator Himself has fooled him.
How rare are the Gurmukhs, who obtain this understanding; they behold the Lord God within themselves.
Their minds and bodies are cooled and soothed, and their tongues enjoy the sublime taste of the Lord.
Through the Word of the Shabad, the Name wells up; through the Shabad, we are united in the Lord's Union.
Without the Shabad, the whole world is insane, and it loses its life in vain.
The Shabad alone is Ambrosial Nectar; O Nanak, the Gurmukhs obtain it. ||2||
Pauree:
The Lord God is inaccessible; tell me, how can we find Him?
He has no form or feature, and He cannot be seen; tell me, how can we meditate on Him?
The Lord is formless, immaculate and inaccessible; which of His Virtues should we speak of and sing?
They alone walk on the Lord's Path, whom the Lord Himself instructs.
The Perfect Guru has revealed Him to me; serving the Guru, He is found. ||4||

Punjabi Viakhya

nullnullਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ), ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।nullਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।(ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ॥੧॥nullnullnull(ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ। ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।nullਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।nullਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ ॥੨॥nullnullnullਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤ-ਸਾਲਾਹ ਕਰੀਏ?nullਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ ॥੪॥