Hukumnama - Ang 645

Vin Naavai Sabh Bharamadhae Nith Jag Thottaa Saisaar in Raag Sorathi

In Gurmukhi

ਸਲੋਕੁ ਮਃ ੩ ॥
ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥
ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥
ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥
ਮਃ ੩ ॥
ਸਹਜੇ ਜਾਗੈ ਸਹਜੇ ਸੋਵੈ ॥
ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
ਮਨਮੁਖ ਭਰਮੈ ਸਹਸਾ ਹੋਵੈ ॥
ਅੰਤਰਿ ਚਿੰਤਾ ਨੀਦ ਨ ਸੋਵੈ ॥
ਗਿਆਨੀ ਜਾਗਹਿ ਸਵਹਿ ਸੁਭਾਇ ॥
ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਪਉੜੀ ॥
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥
ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥
ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥
ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥
ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥

Phonetic English

Salok Ma 3 ||
Vin Naavai Sabh Bharamadhae Nith Jag Thottaa Saisaar ||
Manamukh Karam Kamaavanae Houmai Andhh Gubaar ||
Guramukh Anmrith Peevanaa Naanak Sabadh Veechaar ||1||
Ma 3 ||
Sehajae Jaagai Sehajae Sovai ||
Guramukh Anadhin Ousathath Hovai ||
Manamukh Bharamai Sehasaa Hovai ||
Anthar Chinthaa Needh N Sovai ||
Giaanee Jaagehi Savehi Subhaae ||
Naanak Naam Rathiaa Bal Jaao ||2||
Pourree ||
Sae Har Naam Dhhiaavehi Jo Har Rathiaa ||
Har Eik Dhhiaavehi Eik Eiko Har Sathiaa ||
Har Eiko Varathai Eik Eiko Outhapathiaa ||
Jo Har Naam Dhhiaavehi Thin Ddar Satt Ghathiaa ||
Guramathee Dhaevai Aap Guramukh Har Japiaa ||9||

English Translation

Shalok, Third Mehl:
Without the Name of the Lord, everyone wanders around the world, losing.
The self-willed manmukhs do their deeds in the pitch black darkness of egotism.
The Gurmukhs drink in the Ambrosial Nectar, O Nanak, contemplating the Word of the Shabad. ||1||
Third Mehl:
He wakes in peace, and he sleeps in peace.
The Gurmukh praises the Lord night and day.
The self-willed manmukh remains deluded by his doubts.
He is filled with anxiety, and he cannot even sleep.
The spiritually wise wake and sleep in peace.
Nanak is a sacrifice to those who are imbued with the Naam, the Name of the Lord. ||2||
Pauree:
They alone meditate on the Lord's Name, who are imbued with the Lord.
They meditate on the One Lord; the One and Only Lord is True.
The One Lord is pervading everywhere; the One Lord created the Universe.
Those who meditate on the Lord's Name, cast out their fears.
The Lord Himself blesses them with Guru's Instruction; the Gurmukh meditates on the Lord. ||9||

Punjabi Viakhya

nullnullnullਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ। ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ ॥੧॥nullnullਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤ (ਦਾ ਹੀ ਆਹਰ ਹੁੰਦਾ) ਹੈ।nullਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ।nullਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ)। ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ ॥੨॥nullnullnullnullnullਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ। ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ। ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤ ਦੀ ਰਾਹੀਂ ਇਹ ਦਾਤਿ ਦੇਂਦਾ ਹੈ ॥੯॥