Hukumnama - Ang 649

Breham Bindhai This Dhaa Brehamath Rehai Eaek Sabadh Liv Laae in Raag Sorathi

In Gurmukhi

ਸਲੋਕੁ ਮਃ ੩ ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥
ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
ਮਃ ੩ ॥
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥
ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥
ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥
ਪਉੜੀ ॥
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥
ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥
ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥
ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥
ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥

Phonetic English

Salok Ma 3 ||
Breham Bindhai This Dhaa Brehamath Rehai Eaek Sabadh Liv Laae ||
Nav Nidhhee Athaareh Sidhhee Pishhai Lageeaa Firehi Jo Har Hiradhai Sadhaa Vasaae ||
Bin Sathigur Naao N Paaeeai Bujhahu Kar Veechaar ||
Naanak Poorai Bhaag Sathigur Milai Sukh Paaeae Jug Chaar ||1||
Ma 3 ||
Kiaa Gabharoo Kiaa Biradhh Hai Manamukh Thrisanaa Bhukh N Jaae ||
Guramukh Sabadhae Rathiaa Seethal Hoeae Aap Gavaae ||
Andhar Thripath Santhokhiaa Fir Bhukh N Lagai Aae ||
Naanak J Guramukh Karehi So Paravaan Hai Jo Naam Rehae Liv Laae ||2||
Pourree ||
Ho Balihaaree Thinn Kano Jo Guramukh Sikhaa ||
Jo Har Naam Dhhiaaeidhae Thin Dharasan Pikhaa ||
Sun Keerathan Har Gun Ravaa Har Jas Man Likhaa ||
Har Naam Salaahee Rang Sio Sabh Kilavikh Kirakhaa ||
Dhhan Dhhann Suhaavaa So Sareer Thhaan Hai Jithhai Maeraa Gur Dhharae Vikhaa ||19||

English Translation

Shalok, Third Mehl:
One who knows God, and who lovingly focuses his attention on the One Word of the Shabad, keeps his spirituality intact.
The nine treasures and the eighteen spiritual powers of the Siddhas follow him, who keeps the Lord enshrined in his heart.
Without the True Guru, the Name is not found; understand this, and reflect upon it.
O Nanak, through perfect good destiny, one meets the True Guru, and finds peace, throughout the four ages. ||1||
Third Mehl:
Whether he is young or old, the self-willed manmukh cannot escape hunger and thirst.
The Gurmukhs are imbued with the Word of the Shabad; they are at peace, having lost their self-conceit.
They are satisfied and satiated within; they never feel hungry again.
O Nanak, whatever the Gurmukhs do is acceptable; they remain lovingly absorbed in the Naam, the Name of the Lord. ||2||
Pauree:
I am a sacrifice to those Sikhs who are Gurmukhs.
I behold the Blessed Vision, the Darshan of those who meditate on the Lord's Name.
Listening to the Kirtan of the Lord's Praises, I contemplate His virtues; I write His Praises on the fabric of my mind.
I praise the Lord's Name with love, and eradicate all my sins.
Blessed, blessed and beauteous is that body and place, where my Guru places His feet. ||19||

Punjabi Viakhya

nullnullਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ।nullਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ॥੧॥nullnullਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ, ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ।null(ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ। ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ ॥੨॥nullnullnullnullnullਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ॥੧੯॥